ਹੁਣੇ ਹੁਣੇ ਮਸ਼ਹੂਰ ਅਕਾਲੀ ਲੀਡਰ ਬਿਕਰਮ ਮਜੀਠੀਆ ਲਈ ਆ ਗਈ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਦੇ ਵਿੱਚ ਬਹੁਤ ਸਾਰੀ ਉਥਲ ਪੁਥਲ ਵੀ ਵੇਖੀ ਜਾ ਰਹੀ ਹੈ। ਬਹੁਤ ਸਾਰੀਆਂ ਵਿਰੋਧੀ ਪਾਰਟੀਆਂ ਜਿਥੇ ਇਕ ਦੂਜੀ ਪਾਰਟੀ ਉਪਰ ਸ਼ਬਦੀ ਹਮਲੇ ਕਰ ਰਹੀਆਂ ਹਨ ਉੱਥੇ ਹੀ ਕਾਂਗਰਸ ਪਾਰਟੀ ਵਿਚ ਕਾਫੀ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਕਾਟੋ-ਕਲੇਸ਼ ਵੀ ਜਾਰੀ ਹੈ ਜਿਥੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਤਸਕਰੀ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਸਲਝਾਉਣ ਦੀ ਮੰਗ ਕੀਤੀ ਸੀ। ਉਥੇ ਹੀ ਨਸ਼ਾ ਤਸਕਰੀ ਉੱਪਰ ਸ਼ਿਕੰਜਾ ਕੱਸਦੇ ਹੋਏ ਇਸ ਮਾਮਲੇ ਵਿੱਚ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਬਾਦਲ ਪਰਿਵਾਰ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਉਪਰ ਸ਼ਿਕੰਜਾ ਕੱਸਿਆ ਗਿਆ ਸੀ। ਜਿੱਥੇ ਉਸ ਦੀ ਗ੍ਰਿਫ਼ਤਾਰੀ ਵਾਸਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ ਤਾਂ ਜੋ ਉਹ ਸਮੁੰਦਰੀ ਅਤੇ ਹਵਾਈ ਅੱਡੇ ਦੇ ਰਾਹੀਂ ਦੇਸ਼ ਤੋਂ ਬਾਹਰ ਨਾ ਜਾ ਸਕਣ।

ਹੁਣ ਮਸ਼ਹੂਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਦਸੰਬਰ ਦੇ ਵਿਚ ਮੁਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਡਰੱਗਜ਼ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਥੇ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਵਾਸਤੇ ਛਾਪੇਮਾਰੀ ਵੀ ਕੀਤੀ ਗਈ ਸੀ। ਜਿੱਥੇ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੋਹਾਲੀ ਦੀ ਜ਼ਿਲਾ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ।

ਉਸ ਤੋਂ ਬਾਦ ਉਨ੍ਹਾ ਵੱਲੋਂ ਹਾਈਕੋਰਟ ਦਾ ਰੁਖ਼ ਕੀਤਾ ਗਿਆ ਅਤੇ 10 ਜਨਵਰੀ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਇਸ ਮਾਮਲੇ ਵਿਚ ਸੁਣਵਾਈ ਕਰਦਿਆਂ ਹੋਇਆਂ ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਅਗਾਊਂ ਜ਼ਮਾਨਤ ਦੇ ਹੁਕਮ ਦਿੱਤੇ ਸਨ। ਪਰ ਹੁਣ ਇਕ ਵਾਰ ਫਿਰ ਤੋਂ ਹਾਈ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਭਾਰੀ ਝਟਕਾ ਦੇ ਦਿੱਤਾ ਗਿਆ ਹੈ ਜਿਥੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਹੈ।

ਅਦਾਲਤ ਦੇ ਇਸ ਫ਼ੈਸਲੇ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਮੁੜ ਤੋਂ ਗ੍ਰਿਫਤਾਰੀ ਦੇ ਮਾਮਲੇ ਵਿੱਚ ਪੈ ਸਕਦੇ ਹਨ ਅਤੇ ਗ੍ਰਿਫਤਾਰੀ ਦੀ ਤਲਵਾਰ ਉਹਨਾਂ ਦੇ ਸਿਰ ਉਪਰ ਫਿਰ ਤੋਂ ਲਟਕਣ ਲੱਗ ਗਈ ਹੈ। ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਜਿਥੇ 20 ਦਸੰਬਰ ਨੂੰ ਮੋਹਾਲੀ ਦੀ ਅਦਾਲਤ ਵਿਚ ਮਾਮਲਾ ਦਰਜ ਕੀਤਾ ਗਿਆ ਸੀ ਉਸ ਨੂੰ ਉਨ੍ਹਾਂ ਨੂੰ 10 ਜਨਵਰੀ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ।