ਹੁਣੇ ਆਈ ਤਾਜਾ ਵੱਡੀ ਖਬਰ
ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਮੁਸ਼ਕਲਾਂ ਵਿੱਚੋਂ ਲੰਘ ਰਹੀਆਂ ਹਨ।
ਫਿਲਮ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਇਸ ਸਾਲ ਦੇ ਵਿੱਚ ਅਜਿਹੀਆਂ ਖਬਰਾਂ ਦਾ ਅੰਤ ਹੁੰਦਾ ਕਿਤੇ ਵੀ ਨਜ਼ਰ ਨਹੀਂ ਆ ਰਿਹਾ। ਸੰਸਾਰ ਵਿੱਚ ਵਾਪਰਨ ਵਾਲੇ ਅਜਿਹੇ ਹਾਦਸਿਆਂ ਬਾਰੇ ,ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਹੁਣ ਸਭ ਦੀ ਚਹੇਤੀ, ਸਦਾ ਬਹਾਰ ਤੇ ਮਸ਼ਹੂਰ ਅਦਾਕਾਰਾ ਤੇ ਸੰਸਦ ਮੈਂਬਰ ਕਿਰਨ ਖੇਰ ਬਾਰੇ ਵੀ ਇਕ ਮਾੜੀ ਖਬਰ ਆਈ ਹੈ। ਮਸ਼ਹੂਰ ਫਿਲਮੀ ਅਦਾਕਾਰ ਅਨੁਪਮ ਖੇਰ ਦੀ ਪਤਨੀ ਫ਼ਿਲਮੀ ਅਦਾਕਾਰਾ ਤੇ ਸੰਸਦ ਮੈਂਬਰ ਕਿਰਨ ਖੇਰ ਦੇ ਹਸਪਤਾਲ ਵਿਚ ਦਾਖਲ ਹੋਣ ਦੀ ਖਬਰ ਸਾਹਮਣੇ ਆਈ ਹੈ।
ਜਿਸ ਨੂੰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਦੁਖੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਨੂੰ ਇਸ ਲਈ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਹੈ ਕਿਉਂਕਿ ਉਨ੍ਹਾਂ ਨਾਲ ਇੱਕ ਹਾਦਸਾ ਵਾਪਰ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅਦਾਕਾਰਾ ਕਿਰਨ ਖੇਰ ਜਦੋਂ ਵੀਰਵਾਰ ਸਵੇਰ ਨੂੰ ਆਪਣੇ ਬਿਸਤਰ ਤੋਂ ਉਠ ਰਹੀ ਸੀ ਤਾਂ, ਅਚਾਨਕ ਹੀ ਉਨ੍ਹਾਂ ਦੇ ਹੱਥ ਉਪਰ ਸੱਟ ਲੱਗ ਗਈ।
ਇਸ ਸੱਟ ਦੇ ਲੱਗਣ ਕਾਰਨ ਸੰਸਦ ਮੈਂਬਰ ਕਿਰਨ ਖੇਰ ਦੇ ਹੱਥ ਵਿਚ ਫਰੈਕਚਰ ਹੋ ਗਿਆ ਹੈ। ਇਸ ਤੋਂ ਤੁਰੰਤ ਬਾਦ ਉਹਨਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਜਿੱਥੇ ਕਿਰਨ ਖੇਰ ਦਾ ਇਲਾਜ ਚੱਲ ਰਿਹਾ ਹੈ। ਇਸ ਵਕਤ ਉਨ੍ਹਾਂ ਨੂੰ ਸੈਕਟਰ 32 ਸਥਿਤ ਜੀ. ਐਮ. ਸੀ. ਐਚ. ਦੇ ਵੀ. ਆਈ. ਪੀ. ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੇ ਹੱਥ ਦੀ ਡਾਕਟਰਾਂ ਵੱਲੋਂ ਸਰਜਰੀ ਕਰ ਦਿੱਤੀ ਗਈ ਹੈ। ਇਹ ਆਪਰੇਸ਼ਨ ਸਫਲਤਾ ਪੂਰਵਕ ਹੋ ਗਿਆ ਹੈ। ਡਾਕਟਰਾਂ ਵੱਲੋਂ ਕਿਰਨ ਖੇਰ ਦੇ ਜਲਦ ਠੀਕ ਹੋਣ ਬਾਰੇ ਦੱਸਿਆ ਗਿਆ ਹੈ। ਕਿਰਨ ਖੇਰ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਠੀਕ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।
Previous Postਹੁਣੇ ਹੁਣੇ ਮਸ਼ਹੂਰ ਅਦਾਕਾਰ ਨੇ ਦਿੱਤੀ ਸੁਸ਼ਾਂਤ ਰਾਜਪੂਤ ਵਾਂਗ ਜਾਨ , ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਛਾਇਆ ਸੋਗ
Next Postਹੁਣੇ ਹੁਣੇ ਮਸ਼ਹੂਰ ਅਕਾਲੀ ਲੀਡਰ ਬਿਕਰਮ ਮਜੀਠੀਆ ਬਾਰੇ ਆਈ ਮਾੜੀ ਖਬਰ