ਹੁਣੇ ਹੁਣੇ ਮਸ਼ਹੂਰ ਪੰਜਾਬੀ ਐਕਟਰ ਯੋਗਰਾਜ ਸਿੰਘ ਲਈ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਕਲਾਕਾਰ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ। ਸਭ ਵਲੋ ਇਸ ਸੰਘਰਸ਼ ਵਿੱਚ ਆਪਣੀ ਹਾਜ਼ਰੀ ਲਵਾਈ ਜਾ ਰਹੀ ਹੈ। ਇਸਦੇ ਤਹਿਤ ਹੀ ਮਸ਼ਹੂਰ ਪੰਜਾਬੀ ਐਕਟਰ ਜੋਗਰਾਜ ਸਿੰਘ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਦੀ ਚਰਚਾ ਸਭ ਪਾਸੇ ਹੋ ਰਹੀ ਹੈ। ਖੇਤੀ ਕਾਨੂੰਨਾ ਵਿਰੁੱਧ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੀਤੇ ਜਾ ਰਹੇ ਸੰਘਰਸ਼ ਵਿਚ ਸਿਆਸੀ ਪਾਰਟੀਆਂ ਤੋਂ ਬਿਨਾਂ ਫਿਲਮੀ ਅਦਾਕਾਰਾ ਅਤੇ ਗਾਇਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਮਸ਼ਹੂਰ ਪੰਜਾਬੀ ਐਕਟਰ ਜੋਗਰਾਜ ਸਿੰਘ ਇਸ ਸੰਘਰਸ਼ ਵਿੱਚ ਸ਼ਾਮਲ ਹੋਏ ਸਨ। ਜਿੱਥੇ ਉਨ੍ਹਾਂ ਵੱਲੋਂ ਵਿਵਾਦਤ ਟਿਪਣੀ ਕਰਨ ਤੇ ਉਹਨਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਖੇਤੀ ਕਾਨੂੰਨਾ ਨੂੰ ਲੈ ਕੇ ਜਿੱਥੇ ਸਭ ਲੋਕਾਂ, ਵਿਚ ਰੋਸ ਪਾਇਆ ਜਾ ਰਿਹਾ ਹੈ। ਗੁੱਸੇ ਵਿੱਚ ਹੀ ਯੋਗਰਾਜ ਸਿੰਘ ਨੇ ਔਰਤਾਂ ਬਾਰੇ ਅਤੇ ਹਿੰਦੂਆਂ ਬਾਰੇ ਅਜਿਹੀ ਟਿੱਪਣੀ ਕਰ ਦਿੱਤੀ, ਜਿਸ ਦੇ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਗਏ।

ਮਸ਼ਹੂਰ ਪੰਜਾਬੀ ਐਕਟਰ ਬਾਰੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਉਹਨਾਂ ਦੇ ਭਾਸ਼ਣ ਨੂੰ ਲੈ ਕੇ ਹਿੰਦੂ ਭਾਈਚਾਰੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਹਿੰਦੂ ਸਮਾਜ ਦੇ ਨੌਜਵਾਨਾਂ ਵੱਲੋਂ ਯੋਗਰਾਜ ਸਿੰਘ ਤੇ ਕਨੂੰਨੀ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸਮਾਜ ਸੇਵਕ ਸੁਕਰਾਤ ਕਾਲੜਾ ਵੱਲੋਂ ਵੀ ਦੱਸਿਆ ਗਿਆ ਹੈ ਕਿ ਯੋਗਰਾਜ ਸਿੰਘ ਵੱਲੋਂ ਕੀਤੀ ਗਈ ਗਲਤ ਟਿੱਪਣੀ ਦੇ ਕਾਰਣ ਉਹਨਾਂ ਦਾ ਪੁਤਲਾ ਸਾੜਿਆ ਗਿਆ ਸੀ।

ਜੋਗਾ ਸਿੰਘ ਵੱਲੋਂ ਨਿੰਦਾ ਭੜਕਾਊ ਅਤੇ ਅਪਮਾਨਜਨਕ ਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ। ਜਿਸ ਕਾਰਣ ਉਹ ਵਿਵਾਦਾਂ ਦੇ ਘੇਰੇ ਵਿਚ ਘਿਰ ਗਏ ਸਨ। ਉਨ੍ਹਾਂ ਦੀ ਅਜਿਹੀ ਟਿੱਪਣੀ ਤੇ ਲੋਕਾਂ ਵੱਲੋਂ ਇਤਰਾਜ਼ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲੋਕ ਯੋਗਰਾਜ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਹਨ,ਤੇ ਲੋਕਾਂ ਨੇ ਕਿਹਾ ਕਿ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸੀਨੀਅਰ ਐਡਵੋਕੇਟ ਸਾਈਂ ਕਿਰਨ ਪਿਜਾ ਨੇ ਕਿਹਾ ਹੈ ਕਿ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ ਕੀ ਜਲਦੀ ਹੀ ਯੋਗਰਾਜ ਸਿੰਘ ਨੂੰ ਨੋਟਿਸ ਵੀ ਭੇਜਿਆ ਜਾ ਰਿਹਾ ਹੈ। ਹਿੰਦੂ ਸਮਾਜ ਵੱਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।