ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਨੂੰ ਕੀਤਾ ਗਿਆ ਗ੍ਰਿਫਤਾਰ – ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਇਹ ਗਿਰਫਤਾਰੀ ਏਅਰਪੋਰਟ ਤੇ ਕੀਤੀ ਗਈ ਹੈ।

ਪੂਰੀ ਦੁਨੀਆਂ ਚ ਆਪਣੀ ਅਵਾਜ ਦੇ ਦਮ ਤੇ ਨਾਮਣਾ ਖੱਟਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੂੰ ਗਿਰਫ਼ਤਾਰ ਕੀਤਾ ਗਿਆ ਹੈ।

ਪਾਕਿਸਤਾਨ ਦੀ ਜੀਓ ਨਿਊਜ਼ ਦੀਆਂ ਰਿਪੋਰਟਾਂ, ਦੁਬਈ ਪੁਲਿਸ ਦੇ ਸੂਤਰਾਂ ਅਨੁਸਾਰ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਉਸਦੇ ਸਾਬਕਾ ਮੈਨੇਜਰ ਸਲਮਾਨ ਅਹਿਮਦ ਦੁਆਰਾ ਇਕ ਮਾਣਹਾਨੀ ਦੀ ਸ਼ਿਕਾਇਤ ਵਿਚ ਦੁਬਈ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ।
ਸੂਤਰਾਂ ਮੁਤਾਬਕ ਰਾਹਤ ਦੇ ਸਾਬਕਾ ਮੈਨੇਜਰ ਅਹਿਮਦ ਨੇ ਦੁਬਈ ਦੇ ਅਧਿਕਾਰੀਆਂ ਨੂੰ ਉਸ ਵਿਰੁੱਧ ਸ਼ਿਕਾਇਤਾਂ ਸੌਂਪੀਆਂ ਸਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਰਾਹਤ ਨੇ ਕੁਝ ਮਹੀਨੇ ਪਹਿਲਾਂ ਵਿਵਾਦ ਦੇ ਚੱਲਦਿਆਂ ਅਹਿਮਦ ਨੂੰ ਬਰਖਾਸਤ ਕਰ ਦਿੱਤਾ ਸੀ। ਇਸ ਤੋਂ ਇਲਾਵਾ ਸੂਤਰਾਂ ਨੇ ਇਹ ਵੀ ਦੱਸਿਆ ਕਿ ਰਾਹਤ ਅਤੇ ਅਹਿਮਦ ਦੋਵਾਂ ਨੇ ਇਕ-ਦੂਜੇ ਖਿਲਾਫ ਕੇਸ ਦਰਜ ਕਰਵਾਏ ਹਨ।