ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਕਿਸਾਨ ਬੀਤੇ ਦੋ ਮਹੀਨੇ ਦੇ ਜ਼ਿਆਦਾ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਜਿਥੇ ਕਿਸਾਨਾਂ ਵੱਲੋਂ ਅਮੀਰ ਘਰਾਣਿਆਂ ਦੇ ਸ਼ਾਪਿੰਗ ਮਾਲਜ਼, ਅਨਾਜ ਦੇ ਗੋਦਾਮ, ਪੈਟਰੋਲ ਪੰਪ, ਰੇਲਵੇ ਲਾਈਨਾਂ, ਟੋਲ ਪਲਾਜ਼ਿਆਂ ਅਤੇ ਭਾਜਪਾ ਨੇਤਾਵਾਂ ਦੇ ਘਰ ਦਾ ਲਗਾਤਾਰ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਹੁਣ ਤੱਕ ਕਿਸਾਨਾਂ ਦੀਆਂ ਕੇਂਦਰ ਸਰਕਾਰ ਦੇ ਨਾਲ ਕੀਤੀਆਂ ਗਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਹੀ ਰਹੀਆਂ ਸਨ।
ਸਿੱਟੇ ਵਜੋਂ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਦੀ ਰਾਜਧਾਨੀ ਉੱਪਰ ਦਿੱਲੀ ਰੈਲੀ ਦੇ ਨਾਮ ਹੇਠ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕਰਨ ਲਈ ਚੜ੍ਹਾਈ ਕਰ ਦਿੱਤੀ ਗਈ ਸੀ। ਜਿਸ ਵਿੱਚ ਪੰਜਾਬ ਦੇ ਨਾਲ-ਨਾਲ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਮਜ਼ਦੂਰ ਜਥੇ ਬੰਦੀਆਂ ਸ਼ਾਮਲ ਹੋਈਆਂ। ਕਿਸਾਨਾਂ ਨੂੰ ਹੁਣ ਤੱਕ ਪੂਰੇ ਦੇਸ਼ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਚੁੱਕਾ ਹੈ। ਕਿਸਾਨ ਜਥੇਬੰਦੀਆਂ ਵੱਲੋਂ 14 ਦਸੰਬਰ ਲਈ ਇਕ ਖਾਸ ਐਲਾਨ ਕੀਤਾ ਗਿਆ ਸੀ।
ਜਿਸ ਦੇ ਤਹਿਤ 14 ਦਸੰਬਰ ਨੂੰ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਤੋਂ ਪਹਿਲਾਂ ਬੰਦ ਕੀਤੇ ਜਾਣਗੇ। ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਮੇਂ ਇਕ ਵੱਡੀ ਖਬਰ ਪੰਜਾਬ ਸੂਬੇ ਤੋਂ ਆ ਰਹੀ ਹੈ ਜਿੱਥੇ ਦਿੱਲੀ ਤੋਂ ਭਾਜਪਾ ਵਿਧਾਇਕ ਹੰਸ ਰਾਜ ਹੰਸ ਦੇ ਘਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਪਹਿਲਾਂ ਵੀ ਅਜਿਹਾ ਕੀਤਾ ਜਾ ਚੁੱਕਾ ਸੀ। ਕੁਝ ਦਿਨ ਪਹਿਲਾਂ ਵੀ ਇਕ ਪ੍ਰੋਗਰਾਮ ਦੌਰਾਨ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਉਥੇ ਹੀ ਅੱਜ ਹੰਸ ਰਾਜ ਹੰਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ।
ਅੱਜ ਪੰਜਾਬ ਦੀਆਂ ਜਥੇ ਬੰਦੀਆਂ ਵੱਲੋਂ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਕੋਠੀ ਦਾ ਘਿਰਾਓ ਕਰਨ ਲਈ 300 ਤੋਂ ਵੱਧ ਟਰੈਕਟਰ ਲੈ ਕੇ ਜਲੰਧਰ ਵੱਲ ਕੂਚ ਕੀਤਾ ਹੈ। ਜ਼ਿਲ੍ਹਾ ਜਲੰਧਰ ਦੇ ਕਿਸਾਨ ਜਥੇ ਬੰਦੀਆਂ ਵੱਲੋਂ ਅੱਜ ਘਿਰਾਉ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਵਿਰੁੱਧ ਅੱਜ 14 ਦਸੰਬਰ ਨੂੰ ਕਿਸਾਨ ਜਥੇ ਬੰਦੀਆਂ ਵੱਲੋਂ ਪੰਜਾਬ ਵਿਚ ਵੱਡੇ ਐਕਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਕਿਸਾਨਾਂ ਦਾ ਇਹ ਜਥਾ ਪ੍ਰਤਾਪਪੁਰ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਾਪੁਰ ਦੋਨਾਂ ਦੀ ਅਗਵਾਈ ਹੇਠ ਹੋਇਆ ਹੈ। ਭਾਜਪਾ ਨੇਤਾਵਾਂ ਦੇ ਪਹਿਲਾਂ ਹੀ ਘਿਰਾਓ ਕੀਤੇ ਜਾ ਰਹੇ ਹਨ। ਉੱਥੇ ਅੱਜ ਹੰਸ ਰਾਜ ਹੰਸ ਨੂੰ ਇਕ ਵਾਰ ਫਿਰ ਤੋਂ ਮੁ-ਸੀ-ਬ- ਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Previous Postਹੁਣੇ ਹੁਣੇ ਕੁੰਡਲੀ ਬਾਡਰ ਦਿੱਲੀ ਤੋਂ ਆਈ ਮਾੜੀ ਖਬਰ , ਕਿਸਾਨਾਂ ਚ ਛਾਈ ਸੋਗ ਦੀ ਲਹਿਰ
Next Postਦਿਲਜੀਤ ਦੁਸਾਂਝ ਨਾਲ ਪੰਗਾ ਲੈਣ ਤੋਂ ਬਾਅਦ ਕੰਗਨਾ ਮਿਲੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ – ਖੁਦ ਦਸੀ ਇਹ ਵਜ੍ਹਾ