ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਪੰਜਾਬ ਦੇ ਵਿੱਚ ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ ।

ਇਸ ਸਾਲ ਦੇ ਵਿੱਚ ਵਾਪਰੇ ਹਾਦਸੇ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਹੁਣ ਮਸ਼ਹੂਰ ਪੰਜਾਬੀ ਗਾਇਕ ਜਸਵਿੰਦਰ ਬਰਾੜ ਦੇ ਘਰ ਤੋ ਸੋਗਮਈ ਖਬਰ ਸਾਹਮਣੇ ਆਈ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਮਸ਼ਹੂਰ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਨੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਜੋ ਸਭ ਪਾਸੇ ਆਪਣੀ ਸਾਫ-ਸੁਥਰੀ ਗਾਇਕੀ ਕਾਰਨ ਜਾਣੇ ਜਾਂਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਦੇ ਮਾਤਾ ਜੀ ਸਰਦਾਰਨੀ ਹਰਦੇਵ ਕੌਰ ਸਿਧੂ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਵੱਲੋਂ ਸੋਸ਼ਲ ਮੀਡੀਆ ਉਪਰ ਪੋਸਟ ਸਾਂਝੀ ਕਰਕੇ ਦਿਤੀ ਗਈ ਹੈ।

ਉਨ੍ਹਾਂ ਨੇ ਆਪਣੀ ਪੋਸਟ ਵਿੱਚ ਆਪਣੀ ਮਾਂ ਬਾਰੇ ਲਿਖਿਆ ਹੈ ਕਿ ਅਲਵਿਦਾ ਮਾਨ ਇੰਨਾ ਕੁ ਹੀ ਸਫਰ ਸੀ ਇਕਠਿਆਂ ਦਾ, ਸਰਦਾਰਨੀ ਹਰਦੇਵ ਕੌਰ ਸਿੱਧੂ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਜਾ ਬਿਰਾਜੇ ਹਨ। ਪੰਜਾਬੀ ਗਾਇਕਾ ਜਸਵਿੰਦਰ ਬਰਾੜ ਦੇ ਮਾਤਾ ਜੀ ਦੇ ਦੇਹਾਂਤ ਦੀ ਖਬਰ ਸੁਣਦੇ ਹੀ ਪੰਜਾਬੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਪੰਜਾਬੀ ਗਾਇਕਾ ਜਸਵਿੰਦਰ ਬਰਾੜ ਦੀ ਮਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਪੰਜਾਬੀ ਸੰਗੀਤ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਪੰਜਾਬੀ ਗਾਇਕਾ ਜਸਵਿੰਦਰ ਬਰਾੜ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਗੀਤ ਬੰਬੀਹਾ ਬੋਲੇ ਵਿੱਚ ਵੀ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਜਸਵਿੰਦਰ ਬਰਾੜ ਵੱਲੋਂ ਜਿਥੇ ਪੰਜਾਬ ਵਿੱਚ ਅਖਾੜਿਆ ਕਾਰਨ ਆਪਣੀ ਵੱਖਰੀ ਪਹਿਚਾਣ ਬਣਾਈ ਗਈ, ਉਥੇ ਹੀ ਪੰਜਾਬੀ ਸੰਗੀਤ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਵੀ ਦਿੱਤੇ ਹਨ।