ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਲਈ ਅਦਾਲਤ ਚੋ ਆ ਗਈ ਇਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਕਿਸੇ ਨਾ ਕਿਸੇ ਹਸਤੀ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਮਾਮਲਾ ਚਰਚਾ ਦੇ ਵਿੱਚ ਬਣ ਜਾਂਦਾ ਹੈ। ਜਿੱਥੇ ਪੰਜਾਬ ਦੇ ਬਹੁਤ ਸਾਰੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨੀ ਸੰਘਰਸ਼ ਅਤੇ ਕਰੋਨਾ ਦੇ ਦੌਰ ਵਿਚ ਲੋਕਾਂ ਦਾ ਸਾਥ ਦਿੱਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਗਾਇਕ ਆਪਣੀ ਨਿੱਜੀ ਜਿੰਦਗੀ ਦੀਆਂ ਗੱਲਾਂ ਨੂੰ ਲੈ ਕੇ ਵੀ ਚਰਚਾ ਵਿੱਚ ਬਣ ਜਾਂਦੇ ਹਨ। ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਗਾਇਕ ਗੁਰਦਾਸ ਮਾਨ ਬਾਰੇ ਵੀ ਸੋਸ਼ਲ ਮੀਡੀਆ ਉਪਰ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਉਹਨਾਂ ਵੱਲੋਂ ਨਕੋਦਰ ਦੇ ਵਿੱਚ ਡੇਰਾ ਮੁਰਾਦ ਸ਼ਾਹ ਦੇ ਵਿੱਚ ਲਾਡੀ ਸਾਈਂ ਨੂੰ ਸਿੱਖਾਂ ਦੇ ਤੀਜੇ ਗੁਰੂ ਅਮਰ ਦਾਸ ਜੀ ਦੇ ਵੰਸ਼ ਵਿਚੋਂ ਦੱਸਿਆ ਗਿਆ ਸੀ ਜਿਸ ਕਾਰਨ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਕਿ ਗੁਰਦਾਸ ਮਾਨ ਵੱਲੋਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।

ਇਸ ਮਾਮਲੇ ਨੂੰ ਵਿਵਾਦ ਵਿਚ ਵੇਖ ਕੇ ਗੁਰਦਾਸ ਮਾਨ ਵੱਲੋਂ ਇਸ ਵਾਸਤੇ ਮਾਫੀ ਵੀ ਮੰਗੀ ਗਈ ਸੀ। ਹੁਣ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਲਈ ਅਦਾਲਤ ਵਿੱਚੋਂ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪਿਛਲੇ ਕਈ ਦਿਨਾਂ ਤੋਂ ਜਿੱਥੇ ਪੰਜਾਬ ਦੇ ਗਾਇਕ ਗੁਰਦਾਸ ਮਾਨ ਦਾ ਇਹ ਮਾਮਲਾ ਗੰਭੀਰ ਬਣਿਆ ਹੋਇਆ ਹੈ। ਉਥੇ ਹੀ ਜਲੰਧਰ ਸੈਸ਼ਨ ਕੋਰਟ ਵਿੱਚ ਕੱਲ੍ਹ ਇਹ ਮਾਮਲਾ ਇੱਕ ਦਿਨ ਲਈ ਮੁਲਤਵੀ ਕੀਤਾ ਗਿਆ ਸੀ ਅਤੇ ਇਸ ਦੇ ਫੈਸਲੇ ਨੂੰ ਅੱਜ ਜਾਰੀ ਕਰਨ ਬਾਰੇ ਆਖਿਆ ਗਿਆ ਸੀ।

ਅੱਜ ਜਲੰਧਰ ਦੀ ਅਦਾਲਤ ਵਿੱਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਨੇ ਸ਼ੈਸ਼ਨ ਕੋਰਟ ਵਿੱਚ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆ ਜ਼ਮਾਨਤ ਦੀ ਅਪੀਲ ਨੂੰ ਰੱਦ ਕਰ ਦਿੱਤਾ ਗਿਆ। ਇਸ ਬਾਰੇ ਗੁਰਦਾਸ ਮਾਨ ਦੇ ਵਕੀਲ ਵਲੋਂ ਦੱਸਿਆ ਗਿਆ ਹੈ ਕਿ ਦਿੱਤੀ ਗਈ ਜ਼ਮਾਨਤ ਦੀ ਅਪੀਲ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ। ਸਿੱਖ ਜਥੇਬੰਦੀਆਂ ਵੱਲੋਂ ਜਿਥੇ ਗੁਰਦਾਸ ਮਾਨ ਉਪਰ ਮਾਮਲਾ ਦਰਜ ਕੀਤੇ ਜਾਣ ਲਈ ਨਕੋਦਰ ਦੇ ਵਿੱਚ ਭਾਰੀ ਰੋਸ ਪ੍ਰ-ਦ-ਰ-ਸ਼-ਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਗੁਰਦਾਸ ਮਾਨ ਖ਼ਿਲਾਫ਼ ਸ਼ਿਕਾਇਤ ਦਰਜ ਕੀਤੀ ਗਈ ਸੀ।

ਉਥੇ ਹੀ ਗੁਰਦਾਸ ਮਾਨ ਵਲੋਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿਚ ਗੁਰਦਾਸ ਮਾਨ ਦੇ ਵਕੀਲ ਵਲੋਂ ਦਿੱਤੀ ਜ਼ਮਾਨਤ ਦੀ ਅਪੀਲ ‘ਤੇ ਫ਼ੈਸਲਾ ਦਿੰਦੇ ਹੋਏ ਜ਼ਮਾਨਤ ਰੱਦ ਕਰ ਦਿੱਤੀ ਹੈ। ਉਥੇ ਹੀ ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ।