ਹੁਣੇ ਹੁਣੇ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਸੋਗਭਰੀਆ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿਸ ਨਾਲ ਪੰਜਾਬ ਦਾ ਮਾਹੌਲ ਹੋਰ ਸੋਗਮਈ ਹੋ ਜਾਂਦਾ ਹੈ। ਜਿੱਥੇ ਸੂਬੇ ਅੰਦਰ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ ਉਥੇ ਹੀ ਬਹੁਤ ਸਾਰੇ ਲੋਕ ਇਸ ਕਰੋਨਾ ਦੀ ਚਪੇਟ ਵਿੱਚ ਆਏ ਹਨ ਅਤੇ ਹਸਪਤਾਲ ਵਿਚ ਜੇਰੇ ਇਲਾਜ ਹਨ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਹੋਣ ਵਾਲੇ ਵੱਖ ਵੱਖ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ ਅਤੇ ਕੁਝ ਲੋਕ ਗੰਭੀਰ ਬੀਮਾਰੀਆਂ ਤੇ ਚਲਦੇ ਹੋਏ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਰਹੇ ਹਨ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਇਸ ਦੁਨੀਆਂ ਨੂੰ ਅਲਵਿਦਾ ਆਖਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਸਦੀਵੀ ਵਿਛੋੜਾ ਦੇ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਇਨ੍ਹਾਂ ਖੇਤਰਾਂ ਵਿੱਚ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਸੰਗਰੂਰ ਜਿਲੇ ਵਿੱਚ ਪੰਜਾਬ ਦੀ ਇੱਕ ਨਾਮਵਰ ਸਖਸ਼ੀਅਤ ਅਤੇ ਇਕ ਸੰਘਰਸ਼ਸ਼ੀਲ ਯੋਧੇ ਵਜੋਂ ਜਾਣੇ ਜਾਂਦੇ ਬਲਾਕ ਸ਼ੇਰਪੁਰ ਦੇ ਅਧੀਨ ਆਉਂਦੇ ਪਿੰਡ ਬੜੀ ਦੇ ਯੋਧੇ ਕਾਮਰੇਡ ਸੁਖਦੇਵ ਬੜੀ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਸੰਬੰਧੀ ਸਮੱਸਿਆ ਪੇਸ਼ ਆਉਣ ਤੇ ਉਨ੍ਹਾਂ ਨੂੰ ਇਲਾਜ ਵਾਸਤੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਜਿੱਥੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਸੁਖਦੇਵ ਬੜੀ ਸਮਾਜ ਪ੍ਰਤੀ ਨਿਸ਼ਕਾਮ ਸੇਵਾ ਲਈ ਜਾਣੇ ਜਾਂਦੇ ਸਨ।

ਜਿਨਾ ਨੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਸੰਘਰਸ਼ ਆਰੰਭ ਕੀਤਾ। ਜਿਨ੍ਹਾਂ ਅੱਗੇ ਸਮਾਜ ਪ੍ਰਤੀ ਨਿਸ਼ਕਾਮ ਸੇਵਾ ਲਈ ਸਿਰ ਝੁਕਦਾ ਹੈ। ਇਸ ਸੰਘਰਸ਼ੀ ਜੋਧੇ ਦੇ ਦਿਹਾਂਤ ਦੀ ਖਬਰ ਮਿਲਣ ਤੇ ਜਿਥੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ, ਉਥੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।