ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾ ਤਾਰ ਸੰਘਰਸ਼ ਜਾਰੀ ਹੈ। ਪਿਛਲੇ 46 ਦਿਨਾਂ ਤੋਂ ਕਿਸਾਨ ਜਥੇ ਬੰਦੀਆਂ ਹਰਿਆਣਾ ਦਿੱਲੀ ਦੇ ਸਿੰਘੂ ਬਾਰਡਰ ਉੱਤੇ ਮੋਰਚਾ ਲਾ ਕੇ ਡਟੀਆਂ ਹੋਈਆਂ ਹਨ। ਸਭ ਵਰਗਾਂ ਵੱਲੋਂ ਇਨ੍ਹਾਂ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਅੰਦੋਲਨ ਦੇ ਵਿੱਚ ਪੰਜਾਬ ਦੇ ਕਲਾਕਰ ਅਤੇ ਪੰਜਾਬੀ ਗਾਇਕ ਵੀ ਸ਼ਾਮਲ ਹਨ। ਜੋ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਏ ਹਨ। ਜਿਨ੍ਹਾਂ ਵੱਲੋਂ ਸਿੰਘੂ ਬਾਰਡਰ ਤੇ ਡਟੇ ਹੋਏ ਕਿਸਾਨਾਂ ਦੇ ਮੋਰਚੇ ਵਿੱਚ ਵੀ ਸ਼ਿ-ਰ-ਕ-ਤ ਕੀਤੀ ਜਾ ਰਹੀ ਹੈ।
ਇਸ ਕਿਸਾਨੀ ਸੰਘਰਸ਼ ਵਿੱਚ ਹਰ ਕਲਾਕਾਰ ਤੇ ਗਾਇਕ ਵੱਲੋਂ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਹੁਣ ਮਸ਼ਹੂਰ ਮਰਹੂਮ ਪੰਜਾਬੀ ਗਾਇਕ ਕੁਲਦੀਪ ਮਾਣਕ ਦੇ ਬੇਟੇ ਯੁਧਵੀਰ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਤਮਾਮ ਗਾਇਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਸਾਥ ਦਿੱਤਾ ਜਾ ਰਿਹਾ ਹੈ। ਉੱਥੇ ਹੀ ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ਼ ਗਾਇਕ ਕੁਲਦੀਪ ਮਾਣਕ ਦੇ ਪੁੱਤਰ ਗਾਇਕ ਯੁੱਧਵੀਰ ਮਾਣਕ ਵੱਲੋਂ ਵੀ ਇਸ ਸੰਘਰਸ਼ ਵਿੱਚ ਸਮਰਥਨ ਦਿੱਤਾ ਜਾ ਰਿਹਾ ਹੈ।
26 ਨਵੰਬਰ ਤੋਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਨੂੰ ਹਮਾਇਤ ਦਿੰਦੇ ਹੋਏ ਗਾਇਕ ਯੁੱਧਵੀਰ ਮਾਣਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਜਿਸ ਵਿੱਚ ਉਹ ਕਿਸਾਨਾਂ ਨੂੰ ਸਮਰਥਨ ਦਿੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਜਦੋਂ ਤਕ ਮੈਂ ਜਿਉਂਦਾ ਹਾਂ ਸਾਰੇ ਕਿਸਾਨ ਵੀਰਾ ਦਾ ਸਮਰਥਨ ਕਰਦਾ ਹਾਂ। ਉਮੀਦ ਕਰਦਾ ਹਾਂ ਕਿ ਸਾਰਿਆਂ ਦੀਆਂ ਕੋਸ਼ਿਸ਼ਾਂ ਕਾਮਯਾਬ ਹੋਣ, ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਕਿਸਾਨਾਂ ਦੀ ਜਿੱਤ ਜ਼ਰੂਰ ਹੋਵੇ।
ਦਿੱਲੀ ਵਿੱਚ ਚੱਲ ਰਹੇ ਇਸ ਕਿਸਾਨ ਸੰਘਰਸ਼ ਵਿੱਚ ਅਣਗਿਣਤ ਪੰਜਾਬੀ ਕਲਾਕਾਰ ਅਤੇ ਗਾਇਕ ਪਹੁੰਚ ਰਹੇ ਹਨ ਅਤੇ ਕਿਸਾਨਾਂ ਦਾ ਹੌਸਲਾ ਵਧਾ ਰਹੇ ਹਨ। ਦੇਸ਼ ਵਿਆਪੀ ਇਸ ਕਿਸਾਨ ਅੰਦੋਲਨ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਪੰਜਾਬ ਦੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਕਿਸਾਨਾਂ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਦਿੱਲੀ ਵਿੱਚ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਬਰੂਹਾਂ ਤੇ ਲਗਾ ਤਾਰ ਸੰਘਰਸ਼ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਪੰਜਾਬੀ ਗਾਇਕਾਂ ਵੱਲੋਂ ਕਿਸਾਨੀ ਨਾਲ ਸਬੰਧਤ ਗੀਤ ਹੀ ਗਾਏ ਜਾ ਰਹੇ ਹਨ। ਜੋ ਕਿ ਅੱਜ ਦੇ ਸਮੇਂ ਵਿਚ ਇਕ ਬਹੁਤ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ।
Previous Postਰਾਤ 8 ਤੋਂ ਸਵੇਰੇ 5 ਤੱਕ ਲਈ ਅਚਾਨਕ ਇਥੇ ਹੋ ਗਿਆ ਕਰਫਿਊ ਦਾ ਐਲਾਨ 8 ਫਰਵਰੀ ਤੱਕ ਲਈ
Next Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ