ਹੁਣੇ ਹੁਣੇ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਕੈਪਟਨ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਏ ਦਿਨ ਹੀ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆਂ ਹਨ। ਜਿੱਥੇ ਦੇਸ਼ ਅੰਦਰ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ। ਉਥੇ ਹੀ ਬਹੁਤ ਸਾਰੇ ਸੜਕ ਹਾਦਸਿਆਂ, ਬਿਮਾਰੀਆਂ ਅਤੇ ਹੋਰ ਹਾਦਸਿਆਂ ਕਾਰਨ ਵੀ ਕਈ ਲੋਕਾਂ ਦੀ ਜਾਨ ਜਾ ਰਹੀ ਹੈ। ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਨ੍ਹਾਂ ਹਸਤੀਆਂ ਦੀ ਇਸ ਸੰਸਾਰ ਨੂੰ ਦਿੱਤੀ ਗਈ ਦੇਣ ਨੂੰ ਵੀ ਕਦੇ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।

ਹੁਣ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਅਫਸੋਸ ਜਾਹਿਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ ਉਨ੍ਹਾਂ ਦਾ ਹਸਪਤਾਲ ਵਿਚ ਦਿਹਾਂਤ ਹੋਇਆ ਹੈ ਉੱਥੇ ਹੀ ਸਾਰੇ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਉਹ ਲੁਧਿਆਣਾ ਦੇ ਸੀ ਐਮ ਸੀ ਹਸਪਤਾਲ ਵਿੱਚ ਦਾਖ਼ਲ ਸਨ ਉਥੇ ਹੀ ਅੱਜ ਸ਼ੁੱਕਰਵਾਰ ਤੜਕੇ 12:10 ਤੇ ਉਨ੍ਹਾਂ ਵੱਲੋਂ ਆਖਰੀ ਸਾਹ ਲਿਆ ਗਿਆ ਹੈ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੇ ਦਿਹਾਂਤ ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਖਸ਼ੀਅਤ ਦੇ ਇਸ ਸੰਸਾਰ ਤੋਂ ਚਲੇ ਜਾਣ ਨਾਲ ਕਾਫ਼ੀ ਘਾਟਾ ਪਿਆ ਹੈ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਜਿਨ੍ਹਾਂ ਵੱਲੋਂ ਹਮੇਸ਼ਾ ਹੀ ਲੋਕਾਂ ਨੂੰ ਪਿਆਰ ਅਮਨ ਅਤੇ ਸ਼ਾਂਤੀ ਦੇ ਪ੍ਰਚਾਰ ਦਾ ਸੁਨੇਹਾ ਦਿੱਤਾ ਗਿਆ।

ਉਨ੍ਹਾਂ ਦੇ ਦੇਹਾਂਤ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਭਰਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਵਿਚ ਪਿੱਛੇ ਪਤਨੀ ਇਕ ਪੁੱਤਰੀ ਅਤੇ ਦੋ ਪੁੱਤਰ ਅਤੇ ਛੱਡ ਗਏ ਹਨ। ਪਹਿਲਾਂ ਉਨ੍ਹਾਂ ਨੂੰ ਚੇਨਈ ਦੇ ਇਕ ਵੱਡੇ ਹਸਪਤਾਲ ਵਿੱਚ ਵੀ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦਾ ਇੱਕ ਮਹੀਨੇ ਤੱਕ ਇਲਾਜ ਚੱਲਿਆ ਤੇ ਉਸ ਤੋਂ ਬਾਅਦ ਉਹ ਪੰਜਾਬ ਆ ਗਏ ਸਨ ਅਤੇ ਉਨ੍ਹਾਂ ਦਾ ਡਾਇਲਸਸ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਸਥਿਤੀ ਪਿਛਲੇ ਕਈ ਦਿਨਾਂ ਤੋਂ ਗੰਭੀਰ ਬਣੀ ਹੋਈ ਸੀ