ਹੁਣੇ ਹੁਣੇ ਮਸ਼ਹੂਰ ਵਕੀਲ ਅਤੇ ਸਿਆਸੀ ਆਗੂ ਐੱਚ. ਐਸ. ਫੂਲਕਾ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਦਾ ਪੰਜਾਬ ਸੂਬਾ ਇਸ ਸਮੇਂ ਵੱਖ ਵੱਖ ਪ੍ਰਸਥਿਤੀਆਂ ਵਿੱਚੋਂ ਗੁਜ਼ਰ ਰਿਹਾ ਹੈ। ਜਿੱਥੇ ਇੱਕ ਪਾਸੇ ਸੂਬੇ ਦੇ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਆਪਣੀਆਂ ਫਸਲਾਂ ਦੀ ਦੇਖਭਾਲ ਛੱਡ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਹੋਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਖਾਤਰ ਦਿੱਲੀ ਦੀਆਂ ਸਰਹੱਦਾਂ ਉਪਰ ਰੋਸ ਪ੍ਰਦਰਸ਼ਨ ਕਰ ਰਹੇ ਹਨ ਉਥੇ ਹੀ ਪੰਜਾਬ ਸੂਬਾ ਆਰਥਿਕ ਮੰਦਹਾਲੀ ਵਿਚੋਂ ਵੀ ਗੁਜ਼ਰ ਰਿਹਾ ਹੈ। ਅਜਿਹੀ ਸਮੇਂ ਦੌਰਾਨ ਜਦੋਂ ਸੂਬੇ ਅੰਦਰ ਕਿਸੇ ਅਣਹੋਣੀ ਮੌਤ ਦੀ ਖਬਰ ਆਉਂਦੀ ਹੈ ਤਾਂ ਮਾਹੌਲ ਹੋਰ ਜ਼ਿਆਦਾ ਗੰਭੀਰ ਹੋ ਜਾਂਦਾ ਹੈ।

ਇਕ ਅਜਿਹੀ ਹੀ ਸੋਗ ਭਰੀ ਖਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲਿਆਂ ਦੇ ਕੇਸ ਲੜਨ ਵਾਲੇ ਪ੍ਰਸਿੱਧ ਵਕੀਲ ਐਚ ਐਸ ਫੂਲਕਾ ਦੇ ਘਰੋਂ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸਿੱਧ ਵਕੀਲ ਐਚ ਐਸ ਫੂਲਕਾ ਦੇ ਭਰਾ ਵਾਹਿਗੁਰੂ ਪਾਲ ਸਿੰਘ ਦਾ ਦਿਹਾਂਤ ਹੋ ਗਿਆ। ਉਹ 65 ਸਾਲ ਦੇ ਸਨ ਅਤੇ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਮ੍ਰਿਤਕ ਵਾਹਿਗੁਰੂ ਪਾਲ ਸਿੰਘ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ ਦੇ ਲੋਕ ਸੰਪਰਕ ਅਧਿਕਾਰੀ ਅਤੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਸਨ।

ਆਪਣੀ ਡਿਊਟੀ ਤੋਂ ਰਿਟਾਇਰ ਹੋਣ ਤੋਂ ਬਾਅਦ ਵੀ ਉਹ ਸਮਾਜ ਦੇ ਨਾਲ ਜੁੜੇ ਹੋਏ ਸਨ ਅਤੇ ਵੱਖ-ਵੱਖ ਸਮਾਜਿਕ ਖੇਤਰਾਂ ਵਿਚ ਲੋਕਾਂ ਦੀ ਭਲਾਈ ਵਾਸਤੇ ਕੰਮ ਕਰ ਰਹੇ ਸਨ। ਉਨ੍ਹਾਂ ਦੀ ਹੋਈ ਇਸ ਮੌਤ ਕਾਰਨ ਉਨ੍ਹਾਂ ਦੇ ਭਰਾ ਅਤੇ ਪ੍ਰਸਿੱਧ ਵਕੀਲ ਐਚ ਐਸ ਫੂਲਕਾ ਨੂੰ ਬਹੁਤ ਵੱਡਾ ਸਦਮਾ ਲੱਗਾ ਹੈ। ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਵਾਹਿਗੁਰੂ ਪਾਲ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪੁੱਤਰ ਦੇ ਆਉਣ ਤੋਂ ਬਾਅਦ ਹੀ ਕੀਤਾ ਜਾਵੇਗਾ।

ਉਨ੍ਹਾਂ ਦੀ ਹੋਈ ਇਸ ਮੌਤ ਉੱਪਰ ਵੱਖ-ਵੱਖ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਦੇਸ਼ਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਵਾਹਿਗੁਰੂ ਪਾਲ ਸਿੰਘ ਦੀ ਮੌਤ ਦਾ ਅਫਸੋਸ ਉਨ੍ਹਾਂ ਦੇ ਭਰਾ ਐਚ ਐਸ ਫੂਲਕਾ ਦੇ ਨਾਲ ਫੋਨ ਜ਼ਰੀਏ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਹੋਈ ਇਸ ਮੌਤ ਕਾਰਨ ਸੰਪੂਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।