ਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਪੰਜਾਬ ਚ ਦਿੱਤੇ ਇਹ ਹੁਕਮ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਸੂਬੇ ਵਿੱਚ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਸੂਬੇ ਦੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਚੰਨੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਤੋਂ ਬਾਅਦ ਇਕ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਕਰਤਾਰਪੁਰ ਲਾਂਘਾ ਮੁੜ ਤੋਂ ਖੋਲ੍ਹੇ ਜਾਣ ਦੀ ਵੀ ਅਪੀਲ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਪੰਜਾਬ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਚ ਇਹ ਹੁਕਮ ਜਾਰੀ ਕੀਤੇ ਹਨ,ਜਿਨ੍ਹਾਂ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਦੇਸ਼ ਵਿੱਚ ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮੰਤਵ ਨਾਲ ਕਈ ਜਗ੍ਹਾ ਤੇ ਬੈਠੇ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ ਅਤੇ ਰੇਲਵੇ ਟਰੈਕ ਉਪਰ ਬੈਠ ਕੇ ਧਰਨੇ ਵੀ ਦਿੱਤੇ ਗਏ ਸਨ। ਜਿਨ੍ਹਾਂ ਦੇ ਖਿਲਾਫ ਮਾਮਲੇ ਦਰਜ ਕੀਤੇ ਗਏ ਸਨ। ਉਥੇ ਹੀ ਮੁੱਖ ਮੰਤਰੀ ਵੱਲੋਂ ਅੱਜ ਆਰ ਪੀ ਐਫ ਨੂੰ ਸਾਰੇ ਕਿਸਾਨਾਂ ਤੇ ਦਰਜ ਕੇਸਾਂ ਨੂੰ ਵਾਪਸ ਲੈਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਦੇਸ਼ ਜਾਰੀ ਕਰਦੇ ਹੋਏ ਉਸ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਦਰਜ ਕੀਤੇ ਗਏ ਸਾਰੇ ਕੇਸ ਵਾਪਸ ਲੈ ਲਏ ਜਾਣ ਜੋ ਵੀ ਧਰਨਾ ਦੇਣ ਵਾਲੇ ਕਿਸਾਨਾਂ ਉਪਰ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਹੁਣ ਇਕ ਹੋਰ ਐਲਾਨ ਕੀਤਾ ਗਿਆ ਹੈ ਜਿਸ ਵਿੱਚ 1.1.2004 ਤੋਂ ਬਾਅਦ ਨਿਯੁਕਤ ਕੀਤੇ ਗਏ ਸਰਕਾਰੀ ਕਰਮਚਾਰੀਆਂ ਲਈ ਪਰਿਵਾਰਕ ਪੈਨਸ਼ਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਕਰੋਨਾ ਕਾਲ ਦੇ ਦੌਰਾਨ ਆਪਣੇ ਮਾਤਾ-ਪਿਤਾ ਨੂੰ ਗੁਆਉਣ ਵਾਲੇ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਦੀ ਆਮਦਨ ਨੂੰ ਮੱਦੇਨਜ਼ਰ ਰੱਖਦੇ ਹੋਏ ਅਸ਼ੀਰਵਾਦ ਯੋਜਨਾ ਦੇ ਤਹਿਤ ਆਮਦਨ ਸੀਮਾ ਨੂੰ ਖਤਮ ਕੀਤੇ ਜਾਣ ਦਾ ਵੀ ਆਦੇਸ਼ ਜਾਰੀ ਕਰ ਦਿਤਾ ਗਿਆ ਹੈ। ਜਿਸ ਵਿਚ ਉਨ੍ਹਾਂ ਵੱਲੋਂ ਸਮਾਂ-ਸੀਮਾ ਨੂੰ ਹਟਾਉਣ ਦਾ ਹੁਕਮ ਜਾਰੀ ਕਰ ਦਿਤਾ ਗਿਆ ਹੈ। ਕਿਸਾਨਾਂ ਉਪਰ ਦਰਜ਼ ਕੇਸਾਂ ਨੂੰ ਵੀ ਵਾਪਸ ਲੈਣ ਵਾਸਤੇ ਆਰ ਪੀ ਐਫ ਦੇ ਚੇਅਰਮੈਨ ਨੂੰ ਆਦੇਸ਼ ਦੇ ਦਿਤਾ ਗਿਆ ਹੈ।