ਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਕਰਤਾ ਅਚਾਨਕ ਇਹ ਵੱਡਾ ਐਲਾਨ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਇਸ ਕਿਸਾਨੀ ਸੰਘਰਸ਼ ਦੇ ਵਿਚ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕਿਸਾਨਾਂ ਵੱਲੋਂ ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਪਿਛਲੇ ਦਿਨੀਂ ਹਰਿਆਣਾ ਵਿੱਚ ਕਿਸਾਨਾਂ ਉਪਰ ਲਾਠੀਚਾਰਜ ਕੀਤਾ ਗਿਆ ਅਤੇ ਉਸ ਪਿਛੋਂ ਉੱਤਰ ਪ੍ਰਦੇਸ਼ ਦੇ ਵਿਚ ਕਿਸਾਨਾਂ ਉੱਪਰ ਇੱਕ ਕਾਰ ਚੜ੍ਹਾ ਦਿੱਤੀ ਗਈ ਸੀ, ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ ਸੀ।

ਇਹ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਕਿਸਾਨਾਂ ਵੱਲੋਂ ਉਪ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਜਾ ਰਿਹਾ ਸੀ। ਇਸ ਹਾਦਸੇ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਅਜਿਹਾ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਲਖੀਮਪੁਰ ਦੇ ਵਿੱਚ ਵਾਪਰੀ ਇਸ ਘਟਨਾ ਵਿੱਚ ਜਿੱਥੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਰਾਹਤ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਹੁਣ ਛੱਤੀਸਗੜ੍ਹ ਦੀ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦਿਤੇ ਜਾਣ ਦਾ ਐਲਾਨ ਕੀਤਾ ਹੈ।

ਜਿਸ ਨਾਲ ਹੁਣ ਦੋਹਾਂ ਸੂਬਿਆਂ ਦੀਆ ਸਰਕਾਰਾਂ ਵੱਲੋਂ ਇਕ-ਇਕ ਕਰੋੜ ਦਿਤਾ ਜਾ ਰਿਹਾ ਹੈ। ਜਿੱਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਲਈ ਰਵਾਨਾ ਹੋ ਗਏ ਹਨ। ਉਥੇ ਹੀ ਲਖਨਊ ਹਵਾਈ ਅੱਡੇ ਤੋਂ ਰਾਹੁਲ ਗਾਂਧੀ ਛੱਤੀਸਗੜ੍ਹ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਰਵਾਨਾ ਹੋਏ ਹਨ।

ਪੰਜ ਮੈਂਬਰੀ ਵਫਦ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ। ਜਿਥੇ ਪ੍ਰਿਯੰਕਾ ਗਾਂਧੀ ਨੂੰ ਵੀ ਉੱਤਰ ਪ੍ਰਦੇਸ਼ ਦੀ ਪੁਲੀਸ ਵੱਲੋਂ ਉਥੇ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਉੱਤਰ ਪ੍ਰਦੇਸ਼ ਵਿਚ ਪਹੁੰਚ ਰਹੀਆਂ ਹਨ।