ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਸੰਘਰਸ਼ ਪੂਰੇ ਜ਼ੋਰ ਸ਼ੋਰ ਨਾਲ ਚੱਲ ਰਿਹਾ ਹੈ। ਉੱਥੇ ਹੀ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਵੀ ਪੂਰੀ ਤਰ੍ਹਾਂ ਗਰਮਾਈਹੋਈ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਦੀਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਕਾਂਗਰਸ ਪਾਰਟੀ ਵਿੱਚ ਜਿਥੇ ਆਪਸੀ ਕਾਟੋ ਕ-ਲੇ-ਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਅਜੇ ਤੱਕ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਗਿਆ ਹੈ।
ਜਿਸ ਦੇ ਕਾਰਨ ਬਹੁਤ ਸਾਰੇ ਪਾਰਟੀ ਵਰਕਰ ਵੀ ਖਫਾ ਨਜ਼ਰ ਆ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ 100 ਦਿਨਾਂ ਵਿੱਚ 100 ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਨਾਲ ਹੀ ਉਹਨਾਂ ਵੱਲੋਂ ਉਨ੍ਹਾਂ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਹੁਣ ਇਹ ਵੱਡਾ ਝਟਕਾ ਲਗਾ ਹੈ। ਜਾਣਕਾਰੀ ਅਨੁਸਾਰ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਦੇ ਤਹਿਤ ਉਨ੍ਹਾਂ ਵੱਲੋਂ ਮੋਗਾ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਹੈ। ਇਸ ਦੌਰਾਨ ਹੀ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦੇ ਮੋਗਾ ਤੋ ਮਾਰਕੀਟ ਕਮੇਟੀ ਦੇ ਮੌਜੂਦਾ ਪ੍ਰਧਾਨ ਰਜਿੰਦਰਪਾਲ ਸਿੰਘ ਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਜੋ ਕਿ ਆਪਣੀ ਮਰਜ਼ੀ ਨਾਲ ਹੀ ਕਾਂਗਰਸ ਪਾਰਟੀ ਨੂੰ ਛੱਡਦੇ ਹੋਏ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਜਿੱਥੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਪੂਰਾ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ। ਉੱਥੇ ਹੀ ਰਜਿੰਦਰਪਾਲ ਸਿੰਘ ਗਿੱਲ ਦੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਚੰਨੀ ਸਰਕਾਰ ਨੂੰ ਵੱਡਾ ਝਟਕਾ ਲਗਾ ਹੈ।