ਹੁਣੇ ਹੁਣੇ ਮੋਦੀ ਦੇ ਭਾਸ਼ਣ ਦੇ ਤੁਰੰਤ ਬਾਅਦ ਟਿਕੈਤ ਵਲੋਂ ਆ ਗਈ ਇਹ ਵੱਡੀ ਖਬਰ

ਤਾਜਾ ਵੱਡੀ ਖਬਰ

ਖੇਤੀ ਕਾ-ਨੂੰ-ਨਾਂ ਨੂੰ ਰੱ-ਦ ਕਰਨ ਦੇ ਮਕਸਦ ਨਾਲ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਇਹਨਾਂ ਕਾ-ਨੂੰ-ਨਾਂ ਨੂੰ ਪਾਸ ਕਰਕੇ ਲਾਗੂ ਕੀਤਾ ਗਿਆ ਹੈ। ਜਿਸ ਨੂੰ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਆਖ ਰਹੀ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਇਨ੍ਹਾਂ ਖੇਤੀ ਕ-ਨੂੰ-ਨਾਂ ਨੂੰ ਲੈ ਕੇ ਸਰਕਾਰ ਵੱਲੋਂ ਸੋਧ ਦਾ ਪ੍ਰਸਤਾਵ ਵੀ ਜਾਰੀ ਕੀਤਾ ਗਿਆ ਸੀ। ਪਰ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦਾ ਜਵਾਬ ਦਿੰਦਿਆਂ ਹੋਇਆਂ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਕਿਸਾਨ ਦੇ ਹੱਕ ਵਿੱਚ ਦੱਸਿਆ ਗਿਆ ਹੈ। ਉਨ੍ਹਾਂ ਵਲੋ ਕਿਸਾਨਾਂ ਨੂੰ ਇਹ ਸੰਘਰਸ਼ ਖ-ਤ-ਮ ਕਰਨ ਦੀ ਅਪੀਲ ਕੀਤੀ ਗਈ ਸੀ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦੇ ਤੁਰੰਤ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਵੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਖੇਤੀ ਕਾ-ਨੂੰ-ਨਾਂ ਬਾਰੇ ਗੱਲ ਕੀਤੀ ਗਈ, ਉਹਨਾਂ ਕਿਹਾ ਕਿ ਇਸ ਵਿੱਚ ਕੋਈ ਕਮੀ ਹੋਵੇਗੀ,ਤਾਂ ਉਸ ਵਿੱਚ ਸੁਧਾਰ ਕੀਤਾ ਜਾਵੇਗਾ।

ਇਸ ਗੱਲ ਦਾ ਜਵਾਬ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਵੀ ਦਿੱਤਾ ਗਿਆ ਹੈ। ਉਹਨਾਂ ਨੇ ਆਪਣਾ ਪ੍ਰਤੀਕਰਮ ਪ੍ਰਗਟਾਉਂਦਿਆਂ ਹੋਇਆਂ ਕਿਹਾ ਹੈ ਕਿ ਅਗਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਕੇ ਇਸ ਮਾਮਲੇ ਨੂੰ ਹੱਲ ਕਰਨਾ ਚਾਹੁੰਦੀ ਹੈ, ਤਾਂ ਸਭ ਕਿਸਾਨ ਆਗੂ ਗੱਲਬਾਤ ਕਰਨ ਲਈ ਤਿਆਰ ਹਨ। ਪਰ ਸਰਕਾਰ ਨੂੰ ਕਿਸਾਨਾਂ ਦੇ ਲਾਹੇਵੰਦ ਕਾਨੂੰਨ ਬਣਾਉਣ ਉਪਰ ਐਮਐਸਪੀ ਤੇ ਕਾ-ਨੂੰ-ਨ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਚੀਜ਼ ਦੀ ਕੀਮਤ ਤੈਅ ਹੋਣੀ ਚਾਹੀਦੀ ਹੈ। ਅੱਜ ਦੇਸ਼ ਅੰਦਰ ਦੁੱਧ ਤੋਂ ਮਹਿੰਗਾ ਪਾਣੀ ਵਿਕ ਰਿਹਾ ਹੈ ਜਦ ਕਿ ਉਨ੍ਹਾਂ ਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜਿਵੇਂ ਜਨਤਾ ਨੂੰ ਸਬਸਿਡੀ ਛੱਡਣ ਦੀ ਅਪੀਲ ਕੀਤੀ ਸੀ। ਉਸ ਤਰ੍ਹਾਂ ਹੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਆਪਣੀ ਪੈਨਸ਼ਨ ਛੱਡਣ ਲਈ ਵੀ ਅਪੀਲ ਕਰਨ, ਸਭ ਸੰਸਦ ਮੈਂਬਰ ਤੇ ਵਿਧਾਇਕ ਆਪਣੀ ਪੈਨਸ਼ਨ ਛੱਡ ਦੇਣਗੇ ਤਾਂ ਕਿਸਾਨ ਆਗੂ ਸਰਕਾਰ ਦਾ ਧੰਨਵਾਦ ਕਰਨਗੇ। ਉਨ੍ਹਾਂ ਕਿਹਾ ਕਿ ਅਨਾਜ ਦੀ ਕੀਮਤ ਭੁੱਖ ਉਤੇ ਤੈਅ ਨਹੀਂ ਹੋਵੇਗੀ, ਭੁੱਖ ਉੱਤੇ ਕਾਰੋਬਾਰ ਕਰਨ ਵਾਲਿਆਂ ਨੂੰ ਦੇਸ਼ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ।