ਹੁਣੇ ਹੁਣੇ ਮੋਦੀ ਨੂੰ ਲਗਾ ਵੱਡਾ ਝੱਟਕਾ, ਉਡੀ ਭਾਜਪਾ ਸਰਕਾਰ ਦੀ ਨੀਂਦ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਜਿੱਥੇ ਪਿਛਲੇ ਕਾਫੀ ਸਮੇਂ ਤੋਂ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਆਗੂਆਂ ਵੱਲੋਂ ਕਿਸਾਨੀ ਸੰਘਰਸ਼ ਨੂੰ ਲੈ ਕੇ ਭਾਜਪਾ ਦਾ ਸਾਥ ਛੱਡ ਕੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀ ਕੁਝ ਸੂਬਿਆਂ ਅੰਦਰ ਹੋਈਆਂ ਚੋਣਾਂ ਦੌਰਾਨ ਵੀ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਕਿਉਂਕਿ ਕਿਸਾਨੀ ਸੰਘਰਸ਼ ਦੌਰਾਨ ਹਰ ਵਰਗ ਵੱਲੋਂ ਕਿਸਾਨਾਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ।

ਇਸ ਦੇ ਚੱਲਦੇ ਹੋਏ ਹੀ ਬਹੁਤ ਸਾਰੇ ਭਾਜਪਾ ਦੇ ਆਗੂਆਂ ਵੱਲੋਂ ਪੰਜਾਬ ਵਿੱਚ ਹੋਈਆਂ ਨਗਰ ਨਿਗਮ ,ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਭਾਰੀ ਹਾਰ ਹੋਈ ਹੈ। ਉੱਥੇ ਹੀ ਕਾਂਗਰਸ ਕਈ ਜਗ੍ਹਾ ਉਪਰ ਆਪਣਾ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਹੈ। ਹੁਣ ਕਿਸਾਨ ਆਗੂਆਂ ਵੱਲੋਂ ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਵੀ ਲੋਕਾਂ ਨੂੰ ਭਾਜਪਾ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ ਗਈ ਹੈ। ਹੁਣ ਮੋਦੀ ਨੂੰ ਲੱਗਾ ਵੱਡਾ ਝਟਕਾ, ਜਿਸ ਕਾਰਨ ਭਾਜਪਾ ਦੀ ਨੀਂਦ ਉੱਡ ਗਈ ਹੈ।

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਸੂਬਿਆਂ ਅੰਦਰ ਭਾਜਪਾ ਦੇ ਆਗੂਆਂ ਵੱਲੋਂ ਪਾਰਟੀ ਦਾ ਸਾਥ ਛੱਡ ਦਿੱਤਾ ਗਿਆ ਹੈ ਉਥੇ ਹੀ ਹੁਣ ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਨੇਤਾ ਵਾਜਪਾਈ ਸਰਕਾਰ ਵਿਚ ਮੰਤਰੀ ਰਹਿ ਚੁਕੇ ਜਸਵੰਤ ਸਿੰਨ੍ਹਾਂ ਭਾਜਪਾ ਨੂੰ ਛੱਡ ਕੇ ਟੀ ਐਮ ਸੀ ਵਿੱਚ ਸ਼ਾਮਲ ਹੋ ਗਏ ਹਨ। ਜਿੱਥੇ ਪੱਛਮੀ ਬੰਗਾਲ ਵਿਚ ਚੋਣਾਂ ਹੋਣ ਵਾਲੀਆਂ ਹਨ, ਜਸ਼ਵੰਤ ਸਿਨ੍ਹਾ ਦਾ ਸਾਥ ਛੱਡ ਦੇਣਾ ,

ਭਾਜਪਾ ਦੇ ਇੱਕ ਬਹੁਤ ਵੱਡਾ ਝਟਕਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਇਸ ਸਮੇਂ ਸੰਕਟ ਵਿਚ ਹੈ। ਦੇਸ਼ ਦੀ ਹਰ ਸੰਸਥਾ ਕਮਜ਼ੋਰ ਹੋ ਗਈ ਹੈ। ਜੋ ਦੇਸ਼ ਲਈ ਇਕ ਬਹੁਤ ਵੱਡਾ ਖਤਰਾ ਹੈ। ਉਥੇ ਹੀ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੰਦੇ ਹੋਏ ਸੁੱਬਰਤ ਮੁਖਰਜੀ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਹੈ ਕਿ ਅਗਰ ਪਾਰਟੀ ਦੀ ਮੁਖੀ ਮਮਤਾ ਬੈਨਰਜੀ ਉੱਪਰ ਨੰਦੀ ਗ੍ਰਾਮ ਵਿਚ ਸਾ-ਜ਼ਿ-ਸ਼ ਦੇ ਤਹਿਤ ਹਮਲਾ ਨਾ ਹੋਇਆ ਹੁੰਦਾ, ਤਾਂ ਉਹ ਖੁਦ ਇਸ ਮੌਕੇ ਤੇ ਮੌਜੂਦ ਹੁੰਦੇ। ਸਿਨ੍ਹਾ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹੀ ਟੀ ਐਮ ਸੀ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।