ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ। ਉਥੇ ਹੀ ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਭਾਰਤ ਵਿਚ ਪਿਛਲੇ ਸਾਲ ਕਰੋਨਾ ਕੇਸਾਂ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ ਅਤੇ ਮਾਰਚ ਤੋਂ ਤਾਲਾਬੰਦੀ ਦੌਰਾਨ ਬਹੁਤ ਕੁਝ ਬੰਦ ਕਰ ਦਿੱਤਾ ਗਿਆ ਸੀ। ਇਸ ਕਰੋਨਾ ਦੌਰਾਨ ਕੀਤੀ ਗਈ ਤਾਲਾ ਬੰਦੀ ਦਾ ਅਸਰ ਹਵਾਈ ਆਵਾਜਾਈ ਉੱਪਰ ਵੀ ਪਿਆ ਸੀ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ।
ਪਰ ਕੁਝ ਯਾਤਰੀਆਂ ਦੀਆਂ ਸ-ਮੱ-ਸਿ-ਆ-ਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕੁਝ ਸਮਝੌਤਿਆਂ ਦੇ ਤਹਿਤ ਹੀ ਕੁਝ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ। ਤਾਂ ਜੋ ਵਿਦੇਸ਼ਾਂ ਵਿੱਚ ਫਸੇ ਹੋਏ ਮੁਸਾਫ਼ਰਾਂ ਨੂੰ ਆਉਣ ਜਾਣ ਵਿੱਚ ਪਰੇਸ਼ਾਨੀ ਨਾ ਹੋਵੇ। ਹੁਣ ਮੋਦੀ ਸਰਕਾਰ ਨੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ 30 ਜੂਨ ਤੱਕ ਪਾਬੰਦੀ ਲਗਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਆਉਣ ਜਾਣ ਵਾਲੀਆਂ ਹਵਾਈ ਉਡਾਨਾਂ ਉਪਰ ਰੋਕ ਲਗਾਈ ਗਈ ਹੈ ਜਿਨ੍ਹਾਂ ਵਿੱਚ ਕੈਨੇਡਾ,ਆਸਟਰੇਲੀਆ, ਨਿਊਜ਼ੀਲੈਂਡ ਅਤੇ ਕਈ ਹੋਰ ਬਹੁਤ ਸਾਰੇ ਦੇਸ਼ ਸ਼ਾਮਲ ਹਨ।
ਉਥੇ ਹੀ ਕੇਂਦਰ ਸਰਕਾਰ ਵੱਲੋਂ ਭਾਰਤ ਵਿੱਚ ਕੌਮਾਂਤਰੀ ਉਡਾਨਾਂ ਤੇ ਪਿਛਲੇ ਸਾਲ ਤੋਂ ਹੀ ਲਗਾਈ ਗਈ ਰੋਕ ਨੂੰ ਹੁਣ ਇੱਕ ਮਹੀਨੇ ਲਈ ਹੋਰ ਵਧਾ ਦਿੱਤਾ ਗਿਆ ਹੈ। ਕੌਮਾਂਤਰੀ ਉਡਾਨਾਂ ਉਪਰ ਪਹਿਲਾਂ ਰੋਕ 31 ਮਈ ਤੱਕ ਜਾਰੀ ਸੀ, ਜਿਸਨੂੰ ਹੁਣ ਵਧਾ ਕੇ 30 ਜੂਨ 2021 ਤੱਕ ਕਰ ਦਿੱਤਾ ਗਿਆ ਹੈ। ਭਾਰਤ ਦਾ ਇਸ ਵੇਲੇ 28 ਦੇਸ਼ਾਂ ਨਾਲ ਦੋ-ਪੱਖੀ ਏਅਰ ਬੱਬਲ ਸਮਝੌਤਾ ਹੈ ਜਿਸ ਦੇ ਤਹਿਤ ਕੌਮਾਂਤਰੀ ਉਡਾਨਾਂ ਨੂੰ ਚਲਾਇਆ ਜਾ ਰਿਹਾ ਹੈ। ਪਿਛਲੇ ਸਾਲ ਮਈ 2020 ਤੋਂ ਵੰਦੇ ਭਾਰਤ ਮਿਸ਼ਨ ਅਤੇ
ਜੁਲਾਈ ਤੋਂ ਕਈ ਦੇਸ਼ਾਂ ਨਾਲ ਕੀਤੇ ਜਾ ਰਹੇ ਵਿਸ਼ੇਸ਼ ਦੋ ਪੱਖੀ ਏਅਰ ਬੱਬਲ ਕਰਾਰ ਤਹਿਤ ਕੌਮਾਂਤਰੀ ਉਡਾਨਾਂ ਚਲ ਰਹੀਆਂ ਹਨ। ਕਰੋਨਾ ਦੀ ਦੂਜੀ ਲਹਿਰ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਪਾਬੰਦੀ ਲਗਾਈ ਗਈ ਹੈ। ਉਥੇ ਹੀ ਆਉਣ ਜਾਣ ਵਾਲੇ ਯਾਤਰੀਆਂ ਦਾ ਕਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਰਨਲ ਵੱਲੋਂ ਕੌਮਾਂਤਰੀ ਉਡਾਨਾਂ ਤੇ ਲਗਾਈ ਗਈ ਪਾਬੰਦੀ ਨੂੰ 30 ਜੂਨ 2021 ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।
Previous Postਕੈਂਸਰ ਪੀੜਤ ਮਸ਼ਹੂਰ ਬੋਲੀਵੁਡ ਅਦਾਕਾਰਾ ਕਿਰਨ ਖੇਰ ਬਾਰੇ ਹੁਣ ਆਈ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਇਆ ਤਾਜਾ ਵੱਡਾ ਅਲਰਟ – ਇਹਨਾਂ ਤਰੀਕਾਂ ਨੂੰ ਪੈ ਸਕਦਾ ਮੀਂਹ