ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਚਲਦੇ ਹੋਏ ਪਿਛਲੇ ਸਾਲ ਤੋਂ ਹੀ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਸ ਕਾਰਨ ਬਹੁਤ ਸਾਰੇ ਵਿਦੇਸ਼ੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਉਂਕਿ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਅਤੇ ਦੂਜੇ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਉਡਾਨਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਭਾਰਤ ਵਿਚ ਯਾਤਰੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕੁਝ ਖਾਸ ਸਮਝੌਤਿਆਂ ਤਹਿਤ ਹੀ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ।
ਜਿਸ ਸਦਕਾ ਐਮਰਜੰਸੀ ਹਾਲਾਤਾਂ ਵਿਚ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਉੱਥੇ ਹੀ ਭਾਰਤ ਵਿਚ ਪਿਛਲੇ ਸਾਲ ਤੋਂ ਬਹੁਤ ਸਾਰੇ ਦੇਸ਼ਾਂ ਤੋਂ ਆਏ ਹੋਏ ਵਿਦੇਸ਼ੀ ਨਾਗਰਿਕ ਫਸੇ ਹੋਏ ਹਨ। ਹੁਣ ਮੋਦੀ ਸਰਕਾਰ ਵੱਲੋਂ ਮੋਜੂਦਾ ਹਲਾਤਾਂ ਨੂੰ ਦੇਖਦੇ ਹੋਏ 30 ਸਤੰਬਰ ਤੱਕ ਲਈ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਆਏ ਨਾਗਰਿਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ 30 ਸਤੰਬਰ ਤੱਕ ਲਈ ਐਲਾਨ ਜਾਰੀ ਕੀਤਾ ਗਿਆ ਹੈ।
ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਸਾਰੇ ਵਿਦੇਸ਼ੀਆਂ ਦੀ ਵੀਜ਼ਾ ਮਿਆਦ ਨੂੰ 30 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਪਹਿਲਾਂ ਇਹ ਵੀਜ਼ਾ ਮਿਆਦ 31 ਅਗਸਤ 2021 ਤੱਕ ਜਾਰੀ ਰੱਖੀ ਗਈ ਸੀ। ਜਿਸ ਵਿੱਚ ਇੱਕ ਮਹੀਨੇ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਵਾਸਤੇ ਸਾਰੇ ਵਿਦੇਸ਼ੀ ਆਨਲਾਈਨ ਅਰਜ਼ੀ ਦਾਖਲ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਕੋਈ ਵੀ ਜ਼ੁਰਮਾਨਾ ਨਹੀਂ ਕੀਤਾ ਜਾਵੇਗਾ। ਜਿਸ ਨਾਲ ਉਨ੍ਹਾਂ ਨੂੰ ਭਾਰਤ ਵਿੱਚ ਬਿਨਾਂ ਜੁਰਮਾਨੇ ਤੋਂ ਹੀ 30 ਸਤੰਬਰ ਤੱਕ ਰਹਿਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਭਾਰਤ ਸਰਕਾਰ ਵੱਲੋਂ ਹੁਣ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਇਹ ਸਹੂਲਤ ਮੁਫ਼ਤ ਵਿੱਚ ਪ੍ਰਦਾਨ ਕੀਤੀ ਗਈ ਹੈ ਜੋ ਪਿਛਲੇ ਸਾਲ 2020 ਤੋਂ ਹੀ ਭਾਰਤ ਵਿੱਚ ਫਸੇ ਹੋਏ ਹਨ ਕਿਉਂਕਿ ਹਵਾਈ ਉਡਾਨਾਂ ਕੀਮਤੀ ਅਤੇ ਸੀਮਤ ਹੋਣ ਕਾਰਨ ਯਾਤਰੀਆਂ ਨੂੰ ਆਪਣੇ ਦੇਸ਼ਾਂ ਵਿਚ ਜਾਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਪਿਛਲੇ ਸਾਲ ਵੀ ਵੱਖ-ਵੱਖ ਵੀਜ਼ਿਆਂ ਦੇ ਤਹਿਤ ਬਹੁਤ ਸਾਰੇ ਵਿਦੇਸ਼ੀ ਭਾਰਤ ਵਿਚ ਆਏ ਹੋਏ ਸਨ, ਜੋ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਇੱਥੇ ਫਸ ਗਏ ਸਨ।
Home ਤਾਜਾ ਖ਼ਬਰਾਂ ਹੁਣੇ ਹੁਣੇ ਮੋਦੀ ਸਰਕਾਰ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇੰਡੀਆ ਚ 30 ਸਤੰਬਰ ਤੱਕ ਲਈ ਕਰਤਾ ਇਹ ਐਲਾਨ
ਤਾਜਾ ਖ਼ਬਰਾਂ
ਹੁਣੇ ਹੁਣੇ ਮੋਦੀ ਸਰਕਾਰ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇੰਡੀਆ ਚ 30 ਸਤੰਬਰ ਤੱਕ ਲਈ ਕਰਤਾ ਇਹ ਐਲਾਨ
Previous Postਯੂਰਪ ਤੋਂ ਆਇਆ ਅਜਿਹਾ ਫੋਨ ਸੁਣ ਮਾਪਿਆਂ ਦੇ ਪੈਰਾਂ ਥੱਲਿਓਂ ਨਿਕਲੀ ਜਮੀਨ , ਛਾਇਆ ਸੋਗ
Next Postਕੱਲ੍ਹ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਇਥੇ ਰਹੇਗੀ ਬਿਜਲੀ ਬੰਦ – ਹੋ ਜਾਵੋ ਸਾਵਧਾਨ