ਹੁਣੇ ਹੁਣੇ ਮੌਜੂਦਾ ਹਾਲਤਾਂ ਨੂੰ ਦੇਖ ਕੇਂਦਰ ਸਰਕਾਰ ਨੇ 31 ਅਗਸਤ ਤੱਕ ਲਈ ਕਰਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਰਨ ਵਿਸ਼ਵ ਵਿੱਚ ਬਹੁਤ ਸਾਰੇ ਦੇਸ਼ ਪ੍ਰਭਾਵਤ ਹੋਏ ਹਨ, ਕਰੋਨਾ ਦੀ ਦੂਜੀ ਲਹਿਰ ਕਾਰਨ ਹੀ ਦੁਨੀਆਂ ਡਰ ਦੇ ਸਾਏ ਹੇਠ ਜੀ ਰਹੀ ਹੈ। ਦੁਨੀਆਂ ਵਿੱਚ ਹੁਣ ਤੱਕ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਕਾਰਨ ਜਾ ਚੁੱਕੀ ਹੈ। ਦੇਸ਼ ਅੰਦਰ ਪਿਛਲੇ ਸਾਲ ਤੋਂ ਹੀ ਕੌਮਾਂਤਰੀ ਉਡਾਨਾਂ ਨੂੰ ਮਾਰਚ ਤੋਂ ਬੰਦ ਕਰ ਦਿੱਤਾ ਗਿਆ ਸੀ,ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਬਹੁਤ ਸਾਰੇ ਦੇਸ਼ਾਂ ਨਾਲ ਕਈ ਸਮਝੋਤਿਆਂ ਦੇ ਤਹਿਤ ਕੁਝ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ। ਤਾਂ ਜੋ ਜ਼ਰੂਰੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਪੇਸ਼ ਨਾ ਆ ਸਕਣ। ਉੱਥੇ ਹੀ ਹੁਣ ਕਰੋਨਾ ਦੀ ਦੂਜੀ ਲਹਿਰ ਦੌਰਾਨ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉੱਪਰ ਅਣਮਿਥੇ ਸਮੇਂ ਲਈ ਸਖ਼ਤ ਪਾਬੰਦੀ ਲਗਾ ਦਿੱਤੀ ਹੈ।

ਜਿਸ ਕਾਰਨ ਬਹੁਤ ਸਾਰੇ ਯਾਤਰੀ ਪ੍ਰਭਾਵਿਤ ਹੋ ਰਹੇ ਹਨ। ਹੁਣ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਕੇਂਦਰ ਸਰਕਾਰ ਵੱਲੋਂ 31 ਅਗਸਤ ਤੱਕ ਲਈ ਇਹ ਐਲਾਨ ਕਰ ਦਿੱਤਾ ਗਿਆ ਹੈ। ਕਰੋਨਾ ਕਾਰਨ ਲੱਗੀਆਂ ਪਾਬੰਦੀਆਂ ਅਤੇ ਕੌਮਾਂਤਰੀ ਉਡਾਨਾਂ ਨੂੰ ਬੰਦ ਕੀਤੇ ਜਾਣ ਕਾਰਨ ਪਿਛਲੇ ਸਾਲ ਤੋਂ ਹੀ ਦੇਸ਼ ਵਿੱਚ ਕੁਝ ਵਿਦੇਸ਼ੀ ਨਾਗਰਿਕ ਫਸੇ ਹੋਏ ਹਨ। ਉੱਥੇ ਹੀ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਵੀਜ਼ੇ ਦੀ ਮਿਆਦ ਨੂੰ 31 ਅਗਸਤ ਤੱਕ ਵਧਾ ਦਿੱਤਾ ਗਿਆ ਹੈ।

ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਬਿਆਨ ਵਿਚ ਕਿਹਾ ਗਿਆ ਹੈ ਕਿ ਵਿਦੇਸ਼ੀ ਨਾਗਰਿਕਾਂ ਨੂੰ ਆਪਣੇ ਵੀਜ਼ੇ ਦੇ ਵਿਸਥਾਰ ਲਈ ਐਫ ਆਈ ਆਰ ਵਿੱਚ ਅਪਲਾਈ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਉੱਥੇ ਹੀ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਤੋਂ ਬਾਹਰ ਜਾਣ ਤੋਂ ਪਹਿਲਾਂ ਜਿਥੇ ਐਫ ਆਈ ਆਰ ਓ ਵਿਚ ਦੇਸ਼ ਤੋਂ ਬਾਹਰ ਜਾਣ ਲਈ ਮਨਜੂਰੀ ਲੈਣ ਸਬੰਧੀ ਅਪਲਾਈ ਕਰਨਾ ਪੈਂਦਾ ਹੈ, ਉਹ ਅਪਲਾਈ ਕਰ ਸਕਦੇ ਹਨ, ਜੋ ਬਿਨਾਂ ਕਿਸੇ ਓਵਰਸਟੇ ਪੇਨਾਲਟੀ ਦੇ ਹੀ ਮੁਫ਼ਤ ਆਧਾਰ ਤੇ ਪ੍ਰਦਾਨ ਕੀਤੀ ਜਾਵੇਗੀ।

ਕੋਰੋਨਾ ਕਾਰਨ ਪਿਛਲੇ ਸਾਲ ਤੋਂ ਹੀ ਦੇਸ਼ ਅੰਦਰ ਫਸੇ ਹੋਏ ਨਾਗਰਿਕਾਂ ਦੀ ਵੀਜ਼ੇ ਦੀ ਮਿਆਦ ਹੁਣ 31 ਅਗਸਤ ਤੱਕ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਇਨ੍ਹਾਂ ਨਾਗਰਿਕਾ ਕੋਲੋਂ ਕੋਈ ਵੀ ਫੀਸ ਜਾਂ ਜੁਰਮਾਨਾ ਪ੍ਰਾਪਤ ਨਹੀਂ ਕੀਤਾ ਜਾਵੇਗਾ। ਇਸ ਬਾਰੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰਾਲੇ ਵੱਲੋਂ ਇਹ ਜਾਣਕਾਰੀ ਜਾਰੀ ਕੀਤੀ ਗਈ ਹੈ , ਕਿ ਕਰੋਨਾ ਕਾਰਨ ਉਡਾਣਾਂ ਦਾ ਸੰਚਾਲਨ ਸ਼ੁਰੂ ਨਹੀਂ ਹੋਣ ਕਾਰਨ ਇਹ ਸਾਰੇ ਨਾਗਰਿਕ ਫਸੇ ਹੋਏ ਹਨ।