ਹੁਣੇ ਹੁਣੇ ਮੌਸਮ ਵਿਭਾਗ ਵਲੋਂ ਜਾਰੀ ਹੋਇਆ ਪੰਜਾਬ ਸਮੇਤ ਇਥੇ ਇਥੇ ਲਈ ਇਹ ਤਾਜਾ ਅਲਰਟ ਮੀਂਹ ਪੈਣ ਬਾਰੇ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਸਮੇਂ ਤੋਂ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਇਸ ਗਰਮੀ ਦਾ ਅਸਰ ਇਨਸਾਨਾ ਉਪਰ ਵੇਖਿਆ ਜਾ ਰਿਹਾ ਹੈ, ਉਥੇ ਹੀ ਪਸ਼ੂ ,ਪੰਛੀ ਅਤੇ ਫਸਲਾਂ ਉਪਰ ਵੀ ਇਸ ਗਰਮੀ ਦਾ ਬਹੁਤ ਪ੍ਰਭਾਵ ਪਿਆ ਹੈ। ਗਰਮੀ ਦੇ ਵਧਦੇ ਪ੍ਰਭਾਵ ਕਾਰਨ ਲੋਕਾਂ ਦੇ ਬਹੁਤ ਸਾਰੇ ਕਾਰੋਬਾਰ ਵੀ ਠੱਪ ਹੋ ਗਏ ਹਨ। ਗਰਮੀ ਦੇ ਚੱਲਦੇ ਹੋਏ ਬਜ਼ਾਰ ਵੀ ਸੁੰਨਸਾਨ ਪਏ ਹੋਏ ਹਨ ਅਤੇ ਕਾਰੋਬਾਰੀਆਂ ਨੂੰ ਭਾਰੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਵੱਲੋਂ ਮੌਨਸੂਨ ਦੇ ਜਲਦੀ ਆਉਣ ਤੇ ਖਬਰ ਦਿੱਤੀ ਗਈ ਸੀ ਉਥੇ ਹੀ ਲੋਕਾਂ ਵੱਲੋਂ ਇਸ ਗਰਮੀ ਤੋਂ ਰਾਹਤ ਪ੍ਰਾਪਤ ਕੀਤੀ ਜਾ ਰਹੀ ਸੀ ਕਿ ਬਰਸਾਤ ਦੇ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਜਾਵੇਗੀ।

ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਏਥੇ ਲਈ ਮੀਂਹ ਪੈਣ ਬਾਰੇ ਤਾਜਾ ਅਲਰਟ ਜਾਰੀ ਹੋਇਆ ਹੈ। ਜਿੱਥੇ ਦੇਸ਼ ਅੰਦਰ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ 8 ਜੁਲਾਈ ਤੋਂ ਕਈ ਖੇਤਰਾਂ ਵਿਚ ਬਰਸਾਤ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ , ਜਿਨ੍ਹਾਂ ਵਿੱਚ ਪੰਜਾਬ ਹਰਿਆਣਾ ਅਤੇ ਦਿੱਲੀ ਦੇ ਕਈ ਇਲਾਕੇ ਸ਼ਾਮਲ ਹਨ। ਜਿੱਥੇ 8 ਜੁਲਾਈ ਨੂੰ ਬੰਗਾਲ ਦੀ ਖਾੜੀ ਤੋਂ ਚੱਲਣ ਵਾਲੀਆਂ ਨਮ ਪੂਰਬੀ ਹਵਾਵਾਂ ਕਾਰਨ ਉੱਤੇ ਛਾਉਣ ਲੱਗ ਪਈਆਂ ਹਨ।

ਉਥੇ ਹੀ 9 ਜੁਲਾਈ ਨੂੰ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉਤਰਾਖੰਡ ਸੂਬਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਅਨੁਸਾਰ ਜਿੱਥੇ 10 ਜੁਲਾਈ ਦੇ ਆਸਪਾਸ ਦੱਖਣੀ ਪੱਛਮੀ ਮੌਨਸੂਨ ਪੱਛਮੀ ਉੱਤਰ ਪ੍ਰਦੇਸ਼ ਪੰਜਾਬ ਹਰਿਆਣਾ ,ਰਾਜਸਥਾਨ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਦਾਖ਼ਲ ਹੋਣਗੀਆਂ। ਉੱਥੇ ਹੀ ਉੱਤਰ ਪੱਛਮ ਅਤੇ ਮੱਧ ਪ੍ਰਦੇਸ਼ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਪੰਜਾਬ ,ਹਰਿਆਣਾ, ਦਿੱਲੀ ਅਤੇ ਯੂਪੀ ਵਿੱਚ ਹੋਣ ਵਾਲੀ ਇਸ ਬਰਸਾਤ ਸਦਕਾ ਗਰਮੀ ਤੋਂ ਰਾਹਤ ਮਿਲ ਜਾਵੇਗੀ।

ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਮੁਹਈਆ ਕਰਵਾਈ ਜਾਂਦੀ ਹੈ ਹੁਣ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 8 ਜੁਲਾਈ ਨੂੰ ਵੀਰਵਾਰ ਤੋਂ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਉਥੇ ਹੀ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ 12 ਜੁਲਾਈ ਤੱਕ ਦਿੱਲੀ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਵੇਗੀ। ਕਿਉਂਕਿ ਇਸ ਸਮੇਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਚੱਕਰਵਾਤੀ ਚੱਕਰ ਚੱਲ ਰਿਹਾ ਹੈ ਜਿਸ ਕਾਰਨ ਜਲਦ ਬਰਸਾਤ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ।