ਹੁਣੇ ਹੁਣੇ ਮੱਥਾ ਟੇਕ ਕੇ ਆ ਰਹਿਆਂ ਨਾਲ ਵਾਪਰਿਆ ਕਹਿਰ 11 ਲੋਕਾਂ ਦੀ ਹੋਈ ਮੌਕੇ ਤੇ ਮੌਤ , ਛਾਈ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਇਹਨਾਂ ਭਿਆਨਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਜਿਸ ਦਾ ਅਸਰ ਬਹੁਤ ਸਾਰੇ ਪਰਿਵਾਰਾਂ ਉਪਰ ਦੇਖਣ ਨੂੰ ਮਿਲਦਾ ਹੈ। ਕਿਉਂਕਿ ਕਰੋਨਾ ਦੇ ਕਾਰਨ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਉਥੇ ਘਰ ਵਿੱਚ ਕਮਾਈ ਕਰਨ ਵਾਲੇ ਉਨ੍ਹਾਂ ਪਰਿਵਾਰਕ ਮੈਂਬਰਾਂ ਦਾ ਹਾਦਸਿਆਂ ਦਾ ਸ਼ਿਕਾਰ ਹੋਣਾ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿਣਾ, ਉਸ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦਾ ਹੈ।

ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਕਰੋਨਾ ਨੇ ਲੈ ਲਈ ਹੈ ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਕਈ ਹੋਰ ਹਾਦਸੇ ਵੀ ਲੋਕਾਂ ਦੀ ਜਾਨ ਜਾਣ ਦਾ ਕਾਰਨ ਬਣ ਰਹੇ ਹਨ। ਹੁਣ ਮੱਥਾ ਟੇਕ ਕੇ ਆ ਰਹੀਆਂ ਨਾਲ ਇਕ ਅਜਿਹਾ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ 11 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਸਥਾਨ ਦੇ ਨਾਗੌਰ ਜ਼ਿਲੇ ਤੋਂ ਸਾਹਮਣੇ ਆਈ ਹੈ ਜਿੱਥੇ ਜ਼ਿਲ੍ਹੇ ਅਧੀਨ ਪੈਂਦੇ ਸ੍ਰੀ ਬਾਲਾ ਜੀ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਹੈ।

ਉੱਥੇ ਹੀ ਇਸ ਹਾਦਸੇ ਕਾਰਨ 7 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਜ਼-ਖ਼-ਮੀ ਲੋਕਾਂ ਨੂੰ ਨਜ਼ਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਇਹ ਗੰਭੀਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟਰੱਕ ਅਤੇ ਜੀਪ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੱਸਿਆ ਗਿਆ ਹੈ ਕਿ 12 ਸੀਟਾਂ ਵਾਲੀ ਜੀਪ ਵਿਚ 18 ਲੋਕ ਸਵਾਰ ਸਨ, ਜੋ ਉਸ ਸਮੇਂ ਦੇਸ਼ਨੋਕ ਕਰਨੀ ਮਾਤਾ ਦੇ ਦਰਸ਼ਨ ਕਰਕੇ ਵਾਪਸ ਮੱਧ ਪ੍ਰਦੇਸ ਜਾ ਰਹੇ ਸਨ। ਉਸ ਸਮੇਂ ਹੀ ਇਸ ਜੀਪ ਨੂੰ ਨਾਗੌਰ ਵੱਲ ਜਾ ਰਹੇ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ।

ਇਸ ਹਾਦਸੇ ਵਿਚ 8 ਔਰਤਾਂ ਅਤੇ 3 ਮਰਦਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਸਾਰੇ ਮ੍ਰਿਤਕਾਂ ਦੀ ਪਹਿਚਾਣ ਮੱਧ ਪ੍ਰਦੇਸ਼ ਦੇ ਉਜੈਨ ਜ਼ਿਲੇ ਅਧੀਨ ਆਉਣ ਵਾਲੇ ਪਿੰਡ ਸੱਜਨ ਖੇੜਾ ਅਤੇ ਦੌਲਤਪੁਰ ਦੇ ਰਹਿਣ ਵਾਲੇ ਲੋਕਾਂ ਵਜੋਂ ਦੱਸੀ ਗਈ ਹੈ। ਉਥੇ ਹੀ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਿੱਥੇ ਕਾਫੀ ਲੰਮੇ ਸਮੇਂ ਤੱਕ ਜਾਮ ਲੱਗਾ ਰਿਹਾ, ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।