ਆਈ ਤਾਜ਼ਾ ਵੱਡੀ ਖਬਰ
ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਜਿਥੇ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਉਥੇ ਹੀ ਇਸ ਕੁਦਰਤ ਦੀ ਕਰੋਪੀ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾਂਦਾ ਹੈ। ਜਿੱਥੇ ਪਿਛਲੇ ਸਾਲ ਸ਼ੁਰੂ ਹੋਈ ਕਰੋਨਾ ਦੇ ਕਾਰਨ ਸਾਰੇ ਦੇਸ਼ਾਂ ਵਿਚ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਦੇ ਕਾਰਨ ਹੀ ਚਲੇ ਗਈ ਹੈ। ਜਿਸ ਨੂੰ ਕਾਬੂ ਕਰਨ ਵਾਸਤੇ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ। ਉੱਥੇ ਹੀ ਇਸ ਕਰੋਨਾ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਨਾਲ ਫਿਰ ਤੋਂ ਦੁਨੀਆਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਜਿੱਥੇ ਦੱਖਣੀ ਅਫਰੀਕਾ ਵਿੱਚ ਸਾਹਮਣੇ ਆਏ ਵਾਇਰਸ ਨੇ ਮੁੜ ਤੋਂ ਸਾਰੀ ਦੁਨੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਹੋਰ ਕੁਦਰਤੀ ਆਫ਼ਤਾਂ ਜਿਨ੍ਹਾਂ ਵਿੱਚ ਹੜ੍ਹ, ਭੂਚਾਲ, ਸਮੁੰਦਰੀ ਤੂਫ਼ਾਨ, ਜੰਗਲੀ ਅੱਗ, ਭਾਰੀ ਬਰਸਾਤ ਅਤੇ ਹੋਰ ਕੁਦਰਤੀ ਬਿਮਾਰੀਆਂ ਦੇ ਕਾਰਨ ਵੀ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਕੁਦਰਤ ਦੀ ਕਰੋਪੀ ਦਾ ਅਹਿਸਾਸ ਹੋ ਰਿਹਾ ਹੈ। ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਬਹੁਤ ਸਾਰੇ ਭੂਚਾਲ ਆ ਚੁੱਕੇ ਹਨ।
ਜਿਸ ਕਾਰਨ ਕਈ ਜਗ੍ਹਾ ਤੇ ਭਾਰੀ ਨੁਕਸਾਨ ਹੋਇਆ ਹੈ। ਹੁਣ ਏਥੇ ਯੂਰਪ ਵਿਚ ਭੁਚਾਲ ਆਉਣ ਕਾਰਨ ਧਰਤੀ ਕੰਬੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰ ਦੇ ਸਮੇਂ ਇਹ ਭੂਚਾਲ ਇਟਲੀ ਦੀ ਆਰਥਿਕ ਰਾਜਧਾਨੀ ਮਿਲਾਨ ਵਿੱਚ ਆਇਆ ਹੈ। ਜਿੱਥੇ ਅੱਜ ਸਵੇਰੇ 11:45 ਮਿੰਟ ਦੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਉੱਥੇ ਹੀ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 4.5 ਤੋਂ 4.8 ਮਾਪੀ ਗਈ ਹੈ। ਭੂਚਾਲ ਦੇ ਝਟਕੇ ਬਰਮੈਗੋ ਸੂਬੇ ਵਿੱਚ ਆਏ ਹਨ। ਜਿੱਥੇ ਸ਼ਨੀਵਾਰ ਸਵੇਰ ਨੂੰ ਮੱਧ ਪੱਧਰ ਤੇ ਆਏ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਉਥੇ ਹੀ ਅਜੇ ਤੱਕ ਇਸ ਭੂਚਾਲ ਦੇ ਕਾਰਨ ਕੋਈ ਜਾਨੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਅੱਜ ਆਏ ਇਸ ਭੂਚਾਲ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ।
Previous Postਜੇਲ ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਆਈ ਇਹ ਵੱਡੀ ਖਬਰ
Next Postਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਬਾਰੇ ਆਈ ਇਹ ਤਾਜਾ ਖਬਰ – ਸੋਸ਼ਲ ਮੀਡੀਆ ਤੇ ਕੀਤੀ ਇਹ ਮੰਗ