ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਕਾਰੋਬਾਰ ਠੱਪ ਹੋ ਗਏ ਹਨ । ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਸੰਸਥਾਵਾਂ ਨੂੰ ਬੰਦ ਕੀਤਾ ਗਿਆ , ਤਾਂ ਜੋ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਜਿਥੇ ਪਿਛਲੇ ਸਾਲ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਉੱਥੇ ਹੀ ਉਡਾਣਾਂ ਨੂੰ ਵੀ ਰੋਕ ਦਿੱਤਾ ਗਿਆ ਸੀ। ਕਰੋਨਾ ਦੇ ਦੌਰ ਵਿਚ ਬਹੁਤ ਸਾਰੇ ਪਰਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਅਜਿਹੇ ਦੌਰ ਵਿਚ ਬਹੁਤ ਸਾਰੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਅੱਗੇ ਆ ਕੇ ਜਿੱਥੇ ਲੋਕਾਂ ਦੀ ਮਦਦ ਕੀਤੀ ਗਈ।
ਉੱਥੇ ਹੀ ਬਹੁਤ ਸਾਰੀਆਂ ਸਮਾਜਿਕ, ਧਾਰਮਿਕ ਸੰਸਥਾਵਾਂ ਵੱਲੋਂ ਵੀ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਦਿਨ ਰਾਤ ਸੇਵਾ ਕੀਤੀ ਗਈ। ਜਿਨ੍ਹਾਂ ਵੱਲੋਂ ਆਪਣੀਆਂ ਸੰਸਥਾਵਾਂ ਵੀ ਕਰੋਨਾ ਤੋਂ ਪ੍ਰਭਾਵਤ ਲੋਕਾਂ ਲਈ ਦਿੱਤੀਆਂ ਗਈਆਂ ਜਿੱਥੇ ਉਨ੍ਹਾਂ ਦਾ ਇਲਾਜ ਕਰਵਾਇਆ ਗਿਆ ਉਥੇ ਹੀ ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਵੀ ਕੀਤਾ ਗਿਆ। ਅਜਿਹੀਆਂ ਸੰਸਥਾਵਾਂ ਜਿੱਥੇ ਬਹੁਤ ਸਾਰੇ ਲੋਕਾਂ ਦੀ ਰਹਿਨੁਮਾਈ ਕਰਦੀਆਂ ਹਨ। ਉਥੇ ਹੀ ਮੁਸ਼ਕਿਲ ਦੇ ਦੌਰ ਵਿੱਚ ਹਰ ਸਮੇਂ ਨਾਲ ਖੜੀਆਂ ਹੋ ਕੇ ਲੋਕਾਂ ਦੀ ਮਦਦ ਕਰ ਰਹੀਆਂ ਹਨ।
ਹੁਣ ਰਾਧਾ ਸੁਆਮੀ ਡੇਰਾ ਬਿਆਸ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪਰ ਕਰੋਨਾ ਦੀ ਚਲਦੇ ਹੋਏ ਜਿਥੇ ਪਿਛਲੇ ਸਾਲ ਤੋਂ ਹੀ ਡੇਰਾ ਬਿਆਸ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕੀਤਾ ਗਿਆ ਹੈ। ਉਥੇ ਹੀ ਕਰੋਨਾ ਪ੍ਰਭਾਵਤ ਲੋਕਾਂ ਦੀ ਸੇਵਾ ਲਈ ਡੇਰੇ ਵਿੱਚ ਕੰਮ ਚੱਲਦਾ ਰਿਹਾ ਹੈ। ਹੁਣ ਡੇਰਾ ਬਿਆਸ ਦੇ ਮੁਖੀ ਵੱਲੋਂ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਸੰਸਥਾ ਦੇ ਸਾਰੇ ਡੇਰਿਆਂ ਵਿੱਚ 31 ਅਕਤੂਬਰ 2021 ਤੱਕ ਸਾਰੇ ਸਤਿਸੰਗ ਪ੍ਰੋਗਰਾਮ ਰੱਦ ਰਹਿਣਗੇ।
ਉਥੇ ਹੀ ਡੇਰਾ ਬਿਆਸ ਵਿੱਚ ਆਉਣ ਵਾਲੀਆਂ ਸੰਗਤਾਂ ਲਈ ਵੀ ਸਾਰੀਆਂ ਸਹੂਲਤਾਂ 31 ਅਕਤੂਬਰ 2021 ਤੱਕ ਬੰਦ ਰੱਖੀਆਂ ਗਈਆਂ ਹਨ। ਡੇਰਾ ਬਿਆਸ ਵੱਲੋਂ ਆਪਣੇ ਸਾਰੇ ਸਤਿਸੰਗ ਕੇਂਦਰਾਂ ਦੇ ਵਿਚ ਨਾਮਦਾਨ ਦੇ ਪ੍ਰੋਗਰਾਮ ਨੂੰ ਵੀ ਨਹੀਂ ਕਰਵਾਇਆ ਜਾ ਰਿਹਾ। ਇਹ ਫੈਸਲਾ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
Previous Postਡੀਜਲ ਵਰਤਣ ਵਾਲਿਆਂ ਲਈ ਆਈ ਇਹ ਵੱਡੀ ਤਾਜਾ ਖਬਰ, ਲੋਕਾਂ ਚ ਖੁਸ਼ੀ ਦੀ ਲਹਿਰ
Next Postਪੰਜਾਬ : ਮੱਥਾ ਟੇਕ ਕੇ ਆ ਰਹੀਆਂ ਨਾਲ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਛਾਇਆ ਸੋਗ