ਹੁਣੇ ਹੁਣੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਬਾਰੇ ਆਈ ਮਾੜੀ ਖਬਰ – ਹੋ ਰਹੀਆਂ ਦੁਆਵਾਂ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਜਿਥੇ ਕਰੋਨਾ ਦਾ ਕਹਿਰ ਜਾਰੀ ਹੈ ਉਥੇ ਹੀ ਦੇਸ਼ ਦੀ ਸਰਕਾਰ ਵੱਲੋਂ ਟੀਕਾਕਰਨ ਕਰਨ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਜਿਸ ਦੇ ਵਿਚ ਸਭ ਤੋਂ ਪਹਿਲਾਂ ਕਰੋਨਾ ਯੋਧਿਆਂ ਦਾ ਟੀਕਾਕਰਨ ਕੀਤਾ ਗਿਆ ਅਤੇ ਉਸ ਤੋਂ ਬਾਅਦ ਕਰੋਨਾ ਦੇ ਪ੍ਰਭਾਵ ਵਿੱਚ ਆਉਣ ਵਾਲੇ ਮਰੀਜਾਂ ਅਤੇ 45 ਸਾਲ ਤੋਂ ਉਪਰ ਦੀ ਉਮਰ ਦੇ ਸਭ ਲੋਕਾਂ ਦਾ ਟੀਕਾਕਰਣ ਕਰਨ ਦੀ ਮੁਹਿੰਮ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ। ਜਿਸ ਦੇ ਵਿਚ ਦੋ ਪੜਾਵਾਂ ਦੇ ਵਿੱਚ ਇਹ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਵਿਚ ਪਹਿਲੀ ਖੁਰਾਕ ਲੱਗਣ ਤੋਂ ਬਾਅਦ 28 ਦਿਨ ਬਾਅਦ ਅਗਲੀ ਡੋਜ ਦਿੱਤੀ ਜਾ ਰਹੀ ਹੈ।

ਤਾਂ ਜੋ ਇਸ ਉਪਰਾਲੇ ਸਦਕਾ ਲੋਕਾਂ ਨੂੰ ਕਰੋਨਾ ਦੇ ਕਹਿਰ ਤੋਂ ਬਚਾਇਆ ਜਾ ਸਕੇ। ਰਾਸ਼ਟਰਪਤੀ ਰਾਮਨਾਥ ਕੋਵਿੰਦ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਅਤੇ ਉਨ੍ਹਾਂ ਲਈ ਸਭ ਲੋਕਾਂ ਵੱਲੋਂ ਦੁਆਵਾਂ ਹੋ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਗੰਭੀਰ ਹੋਣ ਤੇ ਉਨ੍ਹਾਂ ਨੂੰ ਸ਼ੁਕਰਵਾਰ ਨੂੰ ਦਿੱਲੀ ਦੇ ਆਰਮੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਅੱਜ ਸਵੇਰੇ ਛਾਤੀ ਵਿਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ।

ਇਸ ਵਾਰ ਵੀ ਹਸਪਤਾਲ ਵਿਚ ਹੀ 3 ਮਾਰਚ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਕਰੋਨਾ ਦਾ ਟੀਕਾ ਲਗਾਉਣ ਤੋਂ ਬਾਅਦ ਦੇਸ਼ ਦੇ ਸਭ ਡਾਕਟਰ ਅਤੇ ਨਰਸਾਂ ਅਤੇ ਹੈਲਥ ਵਰਕਰਾਂ ਦਾ ਧੰਨਵਾਦ ਕੀਤਾ ਸੀ। ਉੱਥੇ ਹੀ ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਕਰੋਨਾ ਦਾ ਟੀਕਾਕਰਨ ਕਰਾਉਣ ਸਬੰਧੀ ਵੀ ਅਪੀਲ ਕੀਤੀ ਸੀ। ਅੱਜ ਰਾਸ਼ਟਰਪਤੀ ਦਾ ਆਰਮੀ ਹਸਪਤਾਲ ਵਿਚ ਰੁਟੀਨ ਚੈੱਕਅੱਪ ਕੀਤਾ ਗਿਆ ਹੈ।

ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ ਗਿਆ ਹੈ। ਪਰ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਣ ਲਈ ਅਜੇ ਹਸਪਤਾਲ਼ ਰੱਖਿਆ ਗਿਆ ਹੈ। ਟੀਕਾ ਕਰਨ ਸਮੇਂ ਵੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਬੇਟੀ ਨਾਲ ਆਰਮੀ ਹਸਪਤਾਲ ਪਹੁੰਚੇ ਸਨ। ਜਿਸ ਸਮੇਂ ਉਨ੍ਹਾਂ ਵੱਲੋਂ ਕਰੋਨਾ ਦੀ ਵੈਕਸੀਨ ਲਗਵਾਈ ਗਈ ਸੀ। ਅੱਜ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਬਾਰੇ ਹਸਪਤਾਲ ਦੇ ਡਾਕਟਰਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।