ਹੁਣੇ ਹੁਣੇ ਲੱਖਾ ਸਿਧਾਣਾ ਲਈ ਆ ਗਈ ਇਹ ਮਾੜੀ ਖਬਰ – ਦੇਰ ਰਾਤ ਹੋ ਗਿਆ ਇਹ ਕੰਮ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਨੂੰ ਸ਼ੁਰੂ ਕੀਤੇ ਹੋਏ ਸੱਤ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ। ਜਿਥੇ ਕੇਂਦਰ ਸਰਕਾਰ ਵੱਲੋ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਉਥੇ ਹੀ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ 26 ਜੂਨ ਨੂੰ ਇਸ ਮਹੀਨੇ ਦਾ ਸਮਾਂ ਬੀਤ ਜਾਣ ਤੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਸਾਰੇ ਰਾਜਾਂ ਵਿੱਚ 26 ਜੂਨ ਨੂੰ ਕਿਸਾਨਾਂ ਵੱਲੋਂ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

ਹੁਣ ਲੱਖੇ ਸਿਧਾਣੇ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਦੇਰ ਰਾਤ ਹੋਇਆ ਹੈ ਇਹ ਕੰਮ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਸੂਬੇ ਦੇ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਣ ਲਈ ਰਾਜਪਾਲ ਕੋਲ ਪਹੁੰਚ ਕੀਤੀ ਜਾ ਰਹੀ ਸੀ ਉਥੇ ਕਿਸਾਨਾਂ ਨੂੰ ਰੋਕਣ ਲਈ ਹਰ ਜਗ੍ਹਾ ਤੇ ਪੁਲਿਸ ਤੈਨਾਤ ਕੀਤੀ ਗਈ ਸੀ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਨੂੰ ਕਿਸਾਨਾਂ ਵੱਲੋਂ ਟਰੈਕਟਰ ਨਾਲ ਤੋੜ ਕੇ ਚੰਡੀਗੜ੍ਹ ਵਿੱਚ ਦਾਖਲ ਹੋਇਆ ਗਿਆ।

ਜਿੱਥੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਇਨ੍ਹਾਂ ਸਭ ਦੀ ਪਰਵਾਹ ਕੀਤੇ ਬਿਨਾਂ ਕਿਸਾਨ ਚੰਡੀਗੜ੍ਹ ਵਿਚ ਦਾਖ਼ਲ ਹੋ ਗਏ। ਇਨ੍ਹਾਂ ਕਿਸਾਨਾਂ ਦੇ ਨਾਲ ਬਹੁਤ ਸਾਰੇ ਨੌਜਵਾਨਾਂ ਲਈ ਇਸ ਕਿਸਾਨੀ ਸੰਘਰਸ਼ ਦੇ ਵਿਚ ਪ੍ਰੇਰਨਾ ਸਰੋਤ ਬਣੇ ਲੱਖਾ ਸਿਧਾਣਾ ਵੀ ਮੌਜੂਦ ਸਨ। ਉੱਥੇ ਹੀ ਚੰਡੀਗੜ੍ਹ ਪੁਲਿਸ ਵੱਲੋਂ ਲੱਖਾ ਸਿਧਾਣਾ ਅਤੇ ਉਸ ਦੇ ਨਾਲ ਹੋਰ ਬਹੁਤ ਸਾਰੇ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ । ਇਹ ਮਾਮਲਾ ਪੁਲਿਸ ਵੱਲੋਂ ਚੰਡੀਗੜ੍ਹ ਪੁਲਿਸ ਨੇ ਉਸਦੇ ਅਤੇ ਹੋਰਨਾਂ ਲੋਕਾਂ ਖਿਲਾਫ ਡਿਊਟੀ ਵਿੱਚ ਅੜਿੱਕਾ ਪਾਉਣ ਦੀਆਂ ਧਰਾਵਾਂ ਤਹਿਤ ਦਰਜ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਕੇਸ ਸ਼ਨੀਵਾਰ ਦੇਰ ਰਾਤ ਦਰਜ ਕੀਤਾ ਗਿਆ ਹੈ। ਉਥੇ ਹੀ ਲੱਖਾਂ ਸਿਧਾਣਾਂ ਨੂੰ ਲਾਲ ਕਿਲੇ ਦੀ ਘਟਨਾ ਨੂੰ ਲੈ ਕੇ ਇਸ ਮਾਮਲੇ ਵਿਚ ਅਦਾਲਤ ਵੱਲੋਂ 3 ਜੁਲਾਈ ਤੱਕ ਰਾਹਤ ਦਿੱਤੀ ਗਈ ਸੀ ਅਤੇ ਉਸ ਦੀ ਗ੍ਰਿਫਤਾਰੀ ਉਪਰ ਰੋਕ ਲਗਾ ਦਿਤੀ ਗਈ ਸੀ। ਉੱਥੇ ਹੀ ਹੁਣ ਲੱਖੇ ਸਿਧਾਣੇ ਲਈ ਇਕ ਨਵੀਂ ਮੁਸੀਬਤ ਪੈਦਾ ਹੋ ਗਈ ਹੈ।