ਹੁਣੇ ਹੁਣੇ ਵਧਦੀ ਗਰਮੀ ਨੂੰ ਦੇਖਦੇ ਹੋਏ ਇਥੇ ਬਦਲਿਆ ਸਕੂਲਾਂ ਦਾ ਸਮਾਂ

ਹੁਣੇ ਹੀ ਤੇਜ਼ੀ ਨਾਲ ਵੱਧ ਰਹੀ ਗਰਮੀ ਅਤੇ ਲੂ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਦੇ ਓਨਾਵ ਜ਼ਿਲ੍ਹੇ ਵਿੱਚ ਬੇਸਿਕ ਸਿੱਖਿਆ ਅਧਿਕਾਰੀ ਦਫ਼ਤਰ ਵੱਲੋਂ ਨਵਾਂ ਆਦੇਸ਼ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਹੁਣ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਸਵੇਰੇ 7:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੱਲਣਗੇ।

ਇਹ ਨਿਯਮ ਤੁਰੰਤ ਲਾਗੂ ਹੋ ਗਿਆ ਹੈ ਅਤੇ ਅਗਲੇ ਹੁਕਮ ਤੱਕ ਜਾਰੀ ਰਹੇਗਾ। ਇਹ ਤਬਦੀਲੀ ਸਿਰਫ਼ ਸਰਕਾਰੀ ਨਹੀਂ ਸਗੋਂ ਕੌਂਸਲ, ਸਹਾਇਤਾ ਪ੍ਰਾਪਤ ਅਤੇ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਤੇ ਵੀ ਲਾਗੂ ਹੋਵੇਗੀ, ਜਿਸ ਵਿੱਚ CBSE ਅਤੇ ICSE ਬੋਰਡ ਵਾਲੇ ਸਕੂਲ ਵੀ ਸ਼ਾਮਲ ਹਨ।

ਇਹ ਕਦਮ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ (NDMA) ਵੱਲੋਂ ਜਾਰੀ ਐਡਵਾਇਜ਼ਰੀ ਦੇ ਤਹਿਤ ਲਿਆ ਗਿਆ ਹੈ, ਜਿਸਦਾ ਮਕਸਦ ਗਰਮੀ ਦੇ ਪ੍ਰਭਾਵ ਤੋਂ ਬਚਾਵ ਕਰਨਾ ਅਤੇ ਬੱਚਿਆਂ ਦੀ ਸਿਹਤ ਦੀ ਰੱਖਿਆ ਕਰਨੀ ਹੈ।

ਸਿੱਖਿਆ ਡਾਇਰੈਕਟਰ ਦੇ ਨਿਰਦੇਸ਼ ਅਤੇ ਜ਼ਿਲ੍ਹਾ ਅਧਿਕਾਰੀ ਦੀ ਮਨਜ਼ੂਰੀ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ ਹੈ ਅਤੇ ਸਾਰੇ ਸੰਬੰਧਤ ਵਿਭਾਗਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ, ਤਾਂ ਜੋ ਜ਼ਿਲ੍ਹੇ ਵਿੱਚ ਇਸ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।