ਹੁਣੇ ਹੁਣੇ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ , ਵਿਦਿਆਰਥੀਆਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਬੱਚਿਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਰਹੇ ਹਨ ਤਾਂ ਜੋ ਬੱਚਿਆਂ ਉਪਰ ਕੋਈ ਵੀ ਮਾਨਸਿਕ ਤਣਾਅ ਨਾ ਬਣ ਸਕੇ। ਕਰੋਨਾ ਦੇ ਦੌਰ ਵਿੱਚ ਜਿੱਥੇ ਬੱਚਿਆਂ ਦੀਆਂ ਔਨਲਾਈਨ ਕਲਾਸਾਂ ਹੀ ਜਾਰੀ ਰਹੀਆਂ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਉਥੇ ਹੀ ਕ੍ਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਖੋਲ੍ਹ ਦਿੱਤਾ ਗਿਆ ਹੈ। ਉਥੇ ਹੀ ਵਿਦਿਅਕ ਅਦਾਰਿਆਂ ਅਤੇ ਹੋਰ ਸੰਸਥਾਵਾਂ ਵਿੱਚ ਆਉਣ ਵਾਲੇ ਅਧਿਆਪਕਾਂ ਨੂੰ ਟੀਕਾਕਰਨ ਕੀਤਾ ਹੋਣਾ ਲਾਜ਼ਮੀ ਕੀਤਾ ਗਿਆ ਹੈ। ਜਿਸ ਸਦਕਾ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।

ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਬਦਲਾਅ ਕੀਤੇ ਗਏ ਹਨ। ਤਾਂ ਜੋ ਕਰੋਨਾ ਦੇ ਦੌਰ ਵਿੱਚ ਬੱਚਿਆਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਵਿਦਿਆਰਥੀਆਂ ਲਈ ਇਕ ਵੱਡਾ ਐਲਾਨ ਹੋ ਗਿਆ ਹੈ ਜਿਸ ਨਾਲ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸਕੂਲਾਂ ਵਿੱਚ ਨਵੀਨੀਕਰਨ ਕੀਤਾ ਗਿਆ ਹੈ। ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਓਪਨ ਸਕੂਲ ਪ੍ਰਣਾਲੀ ਅਧੀਨ 2021-22 ਪ੍ਰੀਖਿਆਵਾਂ ਲਈ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਵਾਸਤੇ ਦਾਖਲਾ ਲੈਣ ਦੀ ਮਿਤੀ ਨੂੰ ਵਧਾ ਦਿੱਤਾ ਗਿਆ ਹੈ।

ਵਿਦਿਆਰਥੀ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ www.pseb.ac.in ਅਧਿਕਾਰਤ ਵੈਬਸਾਈਟ ਉਪਰ ਜਾ ਕੇ ਇਸ ਸਬੰਧੀ ਸਾਰੀ ਜਾਣਕਾਰੀ ਹਾਸਲ ਕਰ ਸਕਦੇ ਹਨ। ਜਿਸ ਬਾਰੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਇਸ ਵੈੱਬਸਾਈਟ ਤੋਂ ਓਪਨ ਪੰਜਾਬ ਸਕੂਲ ਪ੍ਰਣਾਲੀ ਅਧੀਨ ਦਾਖਲਾ ਲੈਣ ਦੀ ਸਾਰੀ ਜਾਣਕਾਰੀ ਮਿਲ ਜਾਵੇਗੀ। ਉੱਥੇ ਹੀ ਇਹ ਵੀ ਆਖਿਆ ਗਿਆ ਹੈ ਕੇ ਦਾਖਲਾ ਲੈਣ ਵਾਸਤੇ ਫਾਰਮ ਭਰਨ ਦੇ ਨਿਯਮ ਅਤੇ ਸ਼ਰਤਾਂ ਪਹਿਲਾਂ ਵਾਲੇ ਹੀ ਜਾਰੀ ਰਹਿਣਗੇ। ਅਤੇ ਕੋਈ ਵੀ ਲੇਟ ਫੀਸ ਨਹੀਂ ਲਈ ਜਾਵੇਗੀ।

ਜਿੱਥੇ ਪਹਿਲਾਂ ਇਸ ਦੀ ਆਖਰੀ ਤਰੀਕ 31 ਅਗਸਤ 2021 ਤੱਕ ਜਾਰੀ ਕੀਤੀ ਗਈ ਸੀ। ਉੱਥੇ ਹੀ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਓਪਨ ਸਕੂਲ ਪ੍ਰਣਾਲੀ ਦੀਆਂ ਹੋਣ ਵਾਲੀਆਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਵਾਸਤੇ ਹੁਣ 21 ਸਤੰਬਰ 2021 ਤੱਕ ਬਿਨਾਂ ਲੇਟ ਫੀਸ ਤੋਂ ਦਾਖਲਾ ਫਾਰਮ ਭਰੇ ਜਾ ਸਕਦੇ ਹਨ। ਪੰਜਾਬ ਓਪਨ ਸਕੂਲ ਪ੍ਰਣਾਲੀ ਅਧੀਨ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀ ਹੁਣ ਇਸ ਤਰੀਕ ਵਿਚ ਕੀਤੇ ਗਏ ਵਾਧੇ ਦਾ ਲਾਭ ਲੈ ਸਕਦੇ ਹਨ।