ਦੁਨੀਆਂ ਭਰ ਵਿੱਚ ਵਾਪਰ ਰਹੇ ਵੱਡੇ ਹਾਦਸੇ , ਜਿਨਾਂ ਹਾਦਸਿਆਂ ਦੇ ਵਿੱਚ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਪਿਆ ਹੈ, ਹਰ ਰੋਜ਼ ਅਖਬਾਰਾਂ ਤੇ ਨਿਊਜ਼ ਚੈਨਲਾਂ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਹਨਾਂ ਹਾਦਸਿਆਂ ਕਾਰਨ ਇੱਕ ਚਿੰਤਾਜਨਕ ਸਥਿਤੀ ਵੀ ਪੈਦਾ ਹੋਈ ਪਈ ਹੈ , ਕਿਉਂਕਿ ਹਾਦਸਿਆਂ ਦੇ ਵਾਪਰਨ ਕਾਰਨ ਜਿੱਥੇ ਲੋਕਾਂ ਦੀਆਂ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ,ਉੱਥੇ ਹੀ ਕਈ ਵਾਰ ਅਜਿਹਾ ਮਾਲੀ ਨੁਕਸਾਨ ਵੀ ਹੁੰਦੇ ਹੈ , ਜਿਨਾਂ ਦਾ ਸਾਲੋ ਸਾਲ ਨੁਕਸਾਨ ਪੂਰਾ ਨਹੀਂ ਹੁੰਦਾ । ਇਸੇ ਵਿਚਾਲੇ ਤਾਜ਼ਾ ਮਾਮਲਾ ਸਾਂਝਾ ਕਰਾਂਗੇ , ਜਿੱਥੇ ਇੱਕ ਜਹਾਜ਼ ਦੇ ਨਾਲ ਦਰਦਨਾਕ ਹਾਦਸਾ ਵਾਪਰਿਆ ਤੇ ਇਸ ਹਾਦਸੇ ਵਿੱਚ ਕਈ ਕੀਮਤੀ ਜਾਨਾ ਚਲੀਆਂ ਗਈਆਂ । ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਦਹਿਸ਼ਤ ਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਇਹ ਦਰਦਨਾਕ ਘਟਨਾ ਦੱਖਣੀ ਕੋਰੀਆ ਵਿੱਚ ਵਾਪਰੀ । ਜਿੱਥੇ ਇੱਕ ਜਹਾਜ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ । ਜਿਸ ਕਾਰਨ 179ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਦੌਰਾਨ ਕਈ ਲੋਕ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ । ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ । ਜਿਹਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਲੈਂਡਿੰਗ ਵੇਲੇ ਜਹਾਜ਼ ਰਨਵੇਅ ਤੋਂ ਹੇਠਾਂ ਉਤਰ ਗਿਆ । ਜਿਸ ਕਾਰਨ ਇਹ ਹਾਦਸਾ ਵਾਪਰਿਆ ਤੇ 179 ਲੋਕਾਂ ਦੀ ਮੌਕੇ ਤੇ ਹੀ ਮੌਤ ਹੋਈ । ਉੱਥੇ ਹੀ ਰਾਇਟਰਜ਼ ਮੁਤਾਬਕ, ਦੱਖਣੀ ਕੋਰੀਆ ਦੇ ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਜਹਾਜ਼ ਦੇ ਰਨਵੇਅ ਤੋਂ ਹੇਠਾਂ ਉਤਰਨ ਕਾਰਨ ਉਹ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ 179 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੇਜੂ ਏਅਰ ਦਾ ਜਹਾਜ਼ 175 ਯਾਤਰੀਆਂ ਅਤੇ 6 ਫਲਾਈਟ ਅਟੈਂਡੈਂਟਾਂ ਨੂੰ ਲੈ ਕੇ ਬੈਂਕਾਕ ਤੋਂ ਵਾਪਸ ਆ ਰਿਹਾ ਸੀ ਤੇ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ। ਹਵਾਈ ਅੱਡਾ ਦੱਖਣੀ ਕੋਰੀਆ ਦੇ ਦੱਖਣੀ ਹਿੱਸੇ ਵਿਚ ਹੈ। ਸਥਾਨਕ ਮੀਡੀਆ ਦੁਆਰਾ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਜਹਾਜ਼ ‘ਚੋਂ ਧੂੰਆਂ ਨਿਕਲਦਾ ਹੋਇਆ ਦਿਖਾਈ ਦੇ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰ ਸਮੇਂ ਵਾਪਰੀ । ਫਿਲਹਾਲ ਘਟਨਾ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਜ਼ਖਮੀਆਂ ਨੂੰ ਇਲਾਜ ਵਾਸਤੇ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।