ਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਕਰੋਨਾ ਵਰਗੀ ਨਾਮੁਰਾਦ ਬਿਮਾਰੀ ਨੇ ਹਰ ਇਨਸਾਨ ਨੂੰ ਆਪਣੇ ਤੋਂ ਦੂਰ ਕਰ ਦਿੱਤਾ ਹੈ। ਜਿਸ ਸਮੇਂ ਤੋਂ ਇਸ ਕਰੋਨਾ ਦੀ ਉਤਪਤੀ ਹੋਈ ਹੈ। ਉਸ ਸਮੇਂ ਤੋਂ ਬਹੁਤ ਸਾਰੇ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਕਰੋਨਾ ਦੇ ਕਾਰਨ ਬਹੁਤ ਸਾਰੇ ਰੋਜ਼ਗਾਰ ਬੰਦ ਹੋਣ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੇ ਗਈਆਂ ਹਨ। ਲੋਕਾਂ ਨੂੰ ਪਿਛਲੇ ਕਾਫੀ ਲੰਮੇ ਸਮੇਂ ਤੋਂ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਦੇਸ਼ ਇਸ ਸਮੇਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਬਹੁਤ ਮੁਸ਼ਕਿਲ ਨਾਲ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।

ਉੱਥੇ ਹੀ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਹਾਵੀ ਹੋ ਗਈ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਨ ਦੀ ਮੁਹਿੰਮ ਆਰੰਭ ਕਰ ਦਿੱਤੀ ਗਈ ਹੈ। ਉਥੇ ਹੀ ਕਰੋਨਾ ਕੇਸ ਵੀ ਤੇਜ਼ੀ ਨਾਲ ਵਧ ਰਹੇ ਹਨ। ਹੁਣ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਬਾਰੇ ਸਭ ਪਾਸੇ ਚਰਚਾ ਹੋ ਰਹੀ ਹੈ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਗਿਆ ਹੈ। ਜਿਸ ਵਿਚ ਉਹਨਾਂ ਨੇ ਕਿਹਾ ਹੈ ਕਿ ਲੋਕਾਂ ਦੇ ਬਚਾਅ ਲਈ ਕਰੋਨਾ ਟੀਕਾਕਰਨ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ।

ਉਨ੍ਹਾਂ ਪੱਤਰ ਵਿਚ ਲਿਖਿਆ ਕਿ ਕਰੋਨਾ ਦੇ ਖ਼ਿਲਾਫ਼ ਲੜਾਈ ਸਾਡੇ ਸਾਰਿਆਂ ਲਈ ਇੱਕ ਰਾਸ਼ਟਰੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਇਸ ਕਰੋਨਾ ਕਾਰਣ ਬਹੁਤ ਸਾਰੇ ਲੋਕ ਬੇਰੋਜ਼ਗਾਰ ਹੋ ਗਏ ਹਨ ਅਤੇ ਉਨ੍ਹਾਂ ਦੀਆਂ ਨੌਕਰੀਆਂ ਚਲੇ ਗਈਆਂ ਹਨ। ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਤੋਂ ਦੂਰ ਹੋ ਗਏ ਹਨ। ਵਿੱਦਿਅਕ ਅਦਾਰਿਆਂ ਵਿੱਚ ਇੱਕ ਸਾਲ ਤੋਂ ਬੱਚੇ ਦਾਖ਼ਲ ਨਹੀਂ ਹੋਏ। ਅਜਿਹੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਨੂੰ ਸਭ ਨੂੰ ਇਕੱਠੇ ਹੋ ਕੇ ਇਸ ਕਰੋਨਾ ਦੇ ਖਿਲਾਫ਼ ਜੰਗ ਲੜਨੀ ਹੋਵੇਗੀ।

ਇਸ ਲਈ ਕਰੋਨਾ ਦੀ ਰੋਕਥਾਮ ਲਈ ਵੱਧ ਤੋਂ ਵੱਧ ਕੀਤਾ ਜਾਣਾ ਚਾਹੀਦਾ ਹੈ। ਬਹੁਤ ਸਾਰੇ ਦਾਦਾ-ਦਾਦੀ ਵੀ ਆਪਣੇ ਪੋਤੇ ਪੋਤੀਆਂ ਨੂੰ ਕਾਫੀ ਲੰਮੇ ਸਮੇਂ ਤੋਂ ਨਹੀਂ ਮਿਲ ਸਕੇ। ਇਸ ਕਰੋਨਾ ਦੇ ਕਾਰਨ ਪਰਿਵਾਰਕ ਰਿਸ਼ਤੇ ਦੂਰ ਹੋ ਗਏ ਹਨ। ਤੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚ ਹੈ ਤੇ ਬਹੁਤ ਸਾਰੇ ਲੋਕ ਗਰੀਬੀ ਰੇਖਾ ਵਿੱਚ ਆ ਕੇ ਖੜ੍ਹ ਗਏ ਹਨ।