ਆਈ ਤਾਜਾ ਵੱਡੀ ਖਬਰ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਬਾਰੇ ਵਿਚ ਇਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਇਹ ਰਾਜਨੀਤਿਕ ਨੇਤਾ ਈਮਾਨਦਾਰ, ਬਹੁਤ ਵਧੀਆ ਇਨਸਾਨ ਅਤੇ ਰਾਜਨੀਤਿਕ ਜਗਤ ਵਿਚ ਸਭ ਤੋਂ ਉੱਤਮ ਮੰਨੇ ਜਾਂਦੇ ਹਨ। ਜਦੋਂ ਵੀ ਰਾਜਨੀਤੀ ਵਿੱਚ ਵਧੀਆ ਕਾਰਗੁਜ਼ਾਰੀ ਦੀ ਗੱਲ ਆਉਂਦੀ ਹੈ ਤਾਂ ਉਨ੍ਹਾਂ ਦਾ ਨਾਮ ਸਭ ਤੋਂ ਉੱਪਰ ਹੁੰਦਾ ਹੈ। ਪਰ ਉਹਨਾਂ ਦੇ ਸਬੰਧ ਵਿੱਚ ਇਸ ਖ਼ਬਰ ਨੂੰ ਪੜ੍ਹ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ।
ਕਰੋਨਾ ਦਾ ਕਹਿਰ ਹਰ ਦੇਸ਼ ਵਿਚ ਲਗਾਤਾਰ ਜਾਰੀ ਹੈ। ਕਰੋਨਾ ਵੈਰਸ ਇਲਜ਼ਾਮ ਤੋਂ ਬਾਅਦ ਵੀ ਇਸ ਦਾ ਕਹਿਰ ਘਟਣ ਦਾ ਨਾਮ ਨਹੀਂ ਲੈ ਰਿਹਾ। ਹੁਣ ਤੱਕ ਇਸ ਬਿਮਾਰੀ ਦੀ ਚਪੇਟ ਵਿੱਚ ਫ਼ਿਲਮੀ ਜਗਤ ਦੇ ਕਏ ਵੱਡੇ ਸਿਤਾਰੇ ਅਤੇ ਰਾਜਨੀਤਕ ਜਗਤ ਦੀਆਂ ਵੱਡੀਆਂ ਹਸਤੀਆਂ ਆ ਚੁੱਕੀਆਂ ਹਨ। ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰੋਨਾ ਸਕਰਾਤਮਕ ਪਾਏ ਗਏ ਹਨ। ਉਨ੍ਹਾਂ ਦੀ ਕਰੋਨਾ ਰਿਪੋਰਟ ਪੋਜੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਜੇਰੇ ਇਲਾਜ਼ ਲਈ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਸਾਬਕਾ ਪ੍ਰਧਾਨ ਮੰਤਰੀ ਸਬੰਧੀ ਇਸ ਬੁਰੀ ਖਬਰ ਆਉਣ ਤੋਂ ਬਾਅਦ ਚਾਰੇ ਪਾਸੇ ਇਸ ਦੀ ਚਰਚਾ ਹੋ ਰਹੀ ਹੈ। ਹਰ ਕੋਈ ਉਹਨਾਂ ਦੀ ਚੰਗੀ ਸਿਹਤ ਲਈ ਪਰਮਾਤਮਾ ਅੱਗੇ ਅਰਦਾਸਾਂ ਕਰ ਰਿਹਾ ਹੈ। ਜਦੋਂ ਡਾ. ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ ਉਹਨਾਂ ਨੇ ਬਹੁਤ ਈਮਾਨਦਾਰੀ ਨਾਲ ਆਪਣੀ ਡਿਊਟੀ ਨੂੰ ਨਿਭਾਇਆ ਸੀ ਜਿਸ ਕਾਰਨ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਬੇਹੱਦ ਪਸੰਦ ਕਰਦੇ ਹਨ। ਦੱਸ ਦਈਏ ਕਿ ਕਰੋਨਾ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਹਰ 24 ਘੰਟੇ ਬਾਅਦ ਲੱਖਾਂ ਦੀ ਗਿਣਤੀ ਵਿੱਚ ਵੱਧਦੀ ਹੈ।
ਇਸ ਲਈ ਇਸ ਬਿਮਾਰੀ ਤੇ ਰੋਕ ਪਾਉਣ ਲਈ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਹੁਣ ਕਈ ਰਾਜਾਂ ਵਿੱਚ ਪੂਰਣ ਤੌਰ ਤੇ ਲੋਕ ਡਾਉਨ ਵੀ ਲਗਾ ਦਿੱਤਾ ਗਿਆ ਹੈ। ਬਹੁਤ ਸਾਰੀਆਂ ਥਾਵਾਂ ਤੇ ਸਿਰਫ ਜ਼ਰੂਰਤ ਵਾਲੀਆਂ ਵਸਤੂਆਂ ਲਈ ਹੀ ਬਜ਼ਾਰ ਖੋਲ੍ਹੇ ਗਏ ਹਨ। ਇਹ ਪਾਬੰਦੀਆਂ ਇਸ ਲਈ ਲਗਾਈਆਂ ਗਈਆਂ ਹਨ ਤਾਂ ਜੋ ਕਰੋਨਾ ਬਿਮਾਰੀ ਨੂੰ ਕਾਬੂ ਵਿਚ ਕੀਤਾ ਜਾ ਸਕੇ। ਬਹੁਤ ਸਾਰੀਆਂ ਥਾਵਾਂ ਤੇ ਸਿਰਫ਼ ਵੀਕਐਂਡ ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਇਸ ਬਿਮਾਰੀ ਤੇ ਰੋਕਥਾਮ ਪਾਉਣ ਲਈ ਸਰਕਾਰ ਵੱਲੋਂ ਨਵੀਆਂ ਗਾਈਡ ਲਾਈਨਾਂ ਵੀ ਜਾਰੀ ਕੀਤੀਆਂ ਗਈਆਂ ਹਨ।
Previous Postਹੁਣੇ ਹੁਣੇ ਪੰਜਾਬ ਚ ਵਿਆਹਾਂ ਸ਼ਾਦੀਆਂ ਦੇ ਬਾਰੇ ਕੈਪਟਨ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ
Next Postਸਾਵਧਾਨ ਪੰਜਾਬ ਚ ਇਥੇ ਬੁੱਧ ਵਾਰ ਨੂੰ ਮੁਕੰਮਲ ਲਾਕ ਡਾਊਨ ਦਾ ਹੋ ਗਿਆ ਐਲਾਨ