ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਕਾਰਨ ਭਾਰਤ ਵਿੱਚ ਹਾਲਾਤ ਕਾਫ਼ੀ ਨਾਜ਼ੁਕ ਬਣੇ ਹੋਏ ਹਨ। ਕਿਉਂਕਿ ਬਹੁਤ ਸਾਰੇ ਲੋਕ ਇਸ ਤੋਂ ਰੋਜ਼ਾਨਾ ਪੀੜਤ ਹੋ ਜਾਂਦੇ ਹਨ। ਜਿਸ ਦੇ ਰਾਹੀਂ ਲਗਾਤਾਰ ਕਰੂਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਲੱਖਾਂ ਦੀ ਤਦਾਦ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਸ ਗਿਣਤੀ ਨੂੰ ਘੱਟ ਕਰਨ ਲਈ ਅਤੇ ਇਸਦੀ ਰੋਕਥਾਮ ਪਾਉਣ ਲਈ ਸਥਾਨਕ ਸਰਕਾਰਾਂ ਦੇ ਵੱਲੋਂ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਦੇ ਕਾਰਨ ਕਈ ਸਾਰੇ ਬਾਲੀਵੁੱਡ ਦੇ ਵੱਡੇ ਸਿਤਾਰੇ ਅਤੇ ਰਾਜਨੇਤਾ ਵੀ ਇਸ ਦੀ ਚਪੇਟ ਵਿਚ ਆ ਚੁੱਕੇ।
ਪ੍ਰੰਤੂ ਹੁਣ ਇਕ ਚੰਗੀ ਖਬਰ ਸਾਹਮਣੇ ਆ ਰਹੀ ਹੈ। ਦਰ ਅਸਲ ਇਹ ਖਬਰ ਰਾਜਨੀਤਿਕ ਨੇਤਾ ਅਤੇ ਕਰੋਨਾ ਸਬੰਧੀ ਜੁੜੀ ਹੋਈ ਹੈ। ਦਰਅਸਲ ਹੁਣ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਬੰਧੀ ਇਕ ਚੰਗੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਡਾ. ਮਨਮੋਹਨ ਸਿੰਘ ਦੇ ਵੱਲੋਂ ਕਰੋਨਾ ਵਾਇਰਸ ਨੂੰ ਹਰਾ ਦਿੱਤਾ ਗਿਆ ਹੈ ਭਾਵ ਕਿ ਕੁਝ ਦਿਨ ਪਹਿਲਾਂ ਤਕਰੀਬਨ 10 ਦਿਨ ਪਹਿਲਾਂ 19 ਅਪ੍ਰੈਲ ਨੂੰ ਉਹ ਕਰੋਨਾ ਸਕਰਾਤਮਕ ਪਾਏ ਗਏ ਸਨ। ਜਿਸ ਦੇ ਇਲਾਜ਼ ਲਈ ਉਨ੍ਹਾਂ ਨੂੰ ਏਮਜ਼ ਹਸਪਤਾਲ ਦੇ ਟਰੋਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਸੀ।
ਇਸ ਹਸਪਤਾਲ ਦੇ ਵਿਚ ਲਗਾਤਾਰ ਉਹ ਇਲਾਜ਼ ਕਰਵਾ ਰਹੇ ਸਨ। ਜਿਸ ਤੋਂ ਬਾਅਦ ਹੁਣ ਇਹ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ ਕਿ ਡਾ. ਮਨਮੋਹਨ ਸਿੰਘ ਤਕਰੀਬਨ ਦਸ ਦਿਨ ਇਲਾਜ ਕਰਵਾਉਣ ਤੋਂ ਬਾਅਦ 29 ਅਪ੍ਰੈਲ ਨੂੰ ਕਰੋਨਾ ਨੈਗਟਿਵ ਪਾਏ ਗਏ ਹਨ। ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਦੌਰਾਨ ਉਹ ਕਰੋਨਾ ਸਬੰਧੀ ਵੈਕਸੀਨ ਕੋਵੈਕਸੀਨ ਦੇ ਦੋ ਡੋਜ਼ ਵੀ ਲੈ ਚੁੱਕੇ ਹਨ।
ਦੱਸ ਦਈਏ ਕਿ ਇਸ ਸਮੇ ਡਾ. ਮਨਮੋਹਨ ਸਿੰਘ ਦੀ ਦੀ ਉਮਰ 88 ਸਾਲ ਦੱਸੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਉਹ ਸ਼ੂਗਰ ਦੀ ਬਿਮਾਰੀ ਦੇ ਮਰੀਜ਼ ਵੀ ਦੱਸੇ ਜਾ ਰਹੇ ਹਨ। ਦਰਅਸਲ ਡਾ. ਮਨਮੋਹਨ ਸਿੰਘ ਸੰਬੰਧਿਤ ਖ਼ਬਰ ਦੇ ਆਉਣ ਤੋਂ ਬਾਅਦ ਸਾਰੇ ਪਾਸੇ ਖੁਸ਼ੀ ਦੀ ਲਹਿਰ ਫੈਲ ਗਈ ਅਤੇ ਉਨ੍ਹਾਂ ਨੂੰ ਸਾਰਿਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
Previous Postਹੁਣੇ ਹੁਣੇ ਪੰਜਾਬ ਦੇ ਇਸ ਚੋਟੀ ਦੇ ਮਸ਼ਹੂਰ ਲੀਡਰ ਦੀ ਹੋਈ ਅਚਾਨਕ ਮੌਤ , ਕੱਲ 12 ਵਜੇ ਹੋਵੇਗਾ ਸਸਕਾਰ
Next Postਅਚਾਨਕ ਹੁਣੇ ਹੁਣੇ ਇਥੇ ਸ਼ੁਕਰਵਾਰ ਸ਼ਾਮ 8 ਵਜੇ ਤੋਂ ਮੰਗਲਵਾਰ ਸਵੇਰੇ 7 ਵਜੇ ਤੱਕ ਲਈ ਕਰਫਿਊ ਦਾ ਹੋ ਗਿਆ ਐਲਾਨ