ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਿਸਾਨੀ ਨੂੰ ਢਾਹ ਲਾਉਣ ਵਾਲੇ ਕਾਲੇ ਕਾਨੂੰਨ ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ। ਉਸ ਸਮੇਂ ਤੋਂ ਹੀ ਦੇਸ਼ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ 26 ਨਵੰਬਰ ਤੋਂ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ। ਇਸ ਸੰਘਰਸ਼ ਵਿਚ ਜਿਥੇ ਪੰਜਾਬ ਦੇ ਕਲਾਕਾਰ ਅਤੇ ਗਾਇਕ ਤੇ ਹਰ ਵਰਗ ਦੇ ਲੋਕਾਂ ਵੱਲੋਂ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ।
ਇਨ੍ਹਾਂ ਖੇਤੀ ਕਾਨੂੰਨਾ ਕਰਕੇ ਭਾਜਪਾ ਤੇ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਟੁੱਟ ਚੁੱਕਾ ਹੈ। ਕੇਂਦਰ ਸਰਕਾਰ ਦੇ ਖਿਲਾਫ ਜਾ ਕੇ ਬਹੁਤ ਸਾਰੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਕਿਸਾਨ ਜਥੇਬੰਦੀਆ ਦਾ ਸਾਥ ਦਿੰਦੇ ਹੋਏ ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਧਾਲੀਵਾਲ ਨੇ ਇਤਿਹਾਸਕ ਪਿੰਡ ਢੁੱਡੀਕੇ ਵਿਖੇ ਪਿੰਡ ਵਾਸੀਆਂ ਦੇ ਇੱਕ ਵੱਡੇ ਇਕੱਠ ਦੌਰਾਨ ਪਿੰਡ ਵਾਸੀਆਂ ਤੋਂ ਇਜ਼ਾਜ਼ਤ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਸੈਂਕੜੇ ਸਾਥੀਆਂ ਨਾਲ ਮਿਲ ਕੇ ਛੱਡਣ ਦਾ ਐਲਾਨ ਕਰ ਦਿੱਤਾ ਹੈ।
ਇਸ ਖਬਰ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਬਹੁਤ ਵੱਡਾ ਝਟਕਾ ਲੱਗਾ ਹੈ। ਕਿਉਂਕਿ ਇੱਕ ਇੱਕ ਕਰਕੇ ਸਭ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦਾ ਸਾਥ ਦੇ ਰਹੇ ਹਨ। ਜਗਤਾਰ ਸਿੰਘ ਧਾਲੀਵਾਲ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਕਰੀਬੀ ਹਨ। ਉਹ ਸ਼੍ਰੋਮਣੀ ਅਕਾਲੀ ਦਲ ਨਾਲ ਪਿਛਲੇ 20 ਸਾਲਾਂ ਤੋਂ ਜੁੜੇ ਹੋਏ ਸਨ। ਉਹ 10 ਸਾਲ ਆਪਣੇ ਪਿੰਡ ਦੇ ਸਰਪੰਚ ਰਹੇ ਹਨ ਤੇ ਫਿਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਚੋਣ ਅਕਾਲੀ ਦਲ ਦੀ ਟਿਕਟ 2012 ਵਿੱਚ ਜਿੱਤੀ।
ਉਨ੍ਹਾਂ ਕਿਹਾ ਕਿ ਮੈਂ ਕਿਸਾਨ ਦਾ ਪੁੱਤ ਹਾਂ ,ਪਾਰਟੀਆਂ ਬਾਅਦ ਵਿੱਚ ਨੇ ਆਪਣੀ ਜ਼ਮੀਰ ਦੀ ਅਵਾਜ਼ ਸੁਣਦੇ ਹੋਏ ਅਕਾਲੀ ਦਲ ਦਾ ਸਾਥ ਛੱਡ ਕੇ ਕਿਸਾਨਾਂ ਦਾ ਸਾਥ ਦੇ ਰਿਹਾ ਹਾਂ।ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾ ਲਈ ਜਿੰਨੀ ਕੇਂਦਰ ਸਰਕਾਰ ਜ਼ਿੰਮੇਵਾਰ ਹੈ ਉੰਨੀ ਹੀ ਸ਼੍ਰੋਮਣੀ ਅਕਾਲੀ ਦਲ। ਉਨ੍ਹਾਂ ਕਿਹਾ ਕਿ ਅਗਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਲੀਮੈਂਟ ਵਿਚ ਦਸਤਖ਼ਤ ਨਾ ਕੀਤੇ ਜਾਂਦੇ ਤੇ ਇਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ ਅੱਜ ਸਾਨੂੰ ਆਪਣੇ ਹੱਕ ਲੈਣ ਲਈ ਕੜਾਕੇ ਦੀ ਠੰਢ ਵਿੱਚ ਨਾ ਬੈਠਣਾ ਪੈਂਦਾ। ਉਨ੍ਹਾਂ ਦੇ ਇਸ ਫੈਸਲੇ ਦੀ ਪਿੰਡ ਢੁੱਡੀਕੇ ਵਿੱਚ ਹੀ ਨਹੀਂ ਇਲਾਕੇ ਵਿੱਚ ਵੀ ਪ੍ਰਸੰਸਾ ਕੀਤੀ ਜਾ ਰਹੀ ਹੈ।
Previous Postਪੰਜਾਬ ਸਕੂਲ ਸਿੱਖਿਆ ਬੋਰਡ ਨੇ ਕਰਤਾ ਅਜਿਹਾ ਵੱਡਾ ਐਲਾਨ – ਲੋਕਾਂ ਚ ਛਾ ਗਈ ਖੁਸ਼ੀ ਦੀ ਲਹਿਰ
Next Postਹੁਣੇ ਹੁਣੇ ਬੀਜੇਪੀ ਨੇ ਪੰਜਾਬ ਲਈ ਕਰਤਾ ਅਜਿਹਾ ਇਹ ਵੱਡਾ ਐਲਾਨ – ਸਾਰੇ ਪਾਸੇ ਹੋ ਗਈ ਚਰਚਾ