ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਦੇਸ਼ ਅੰਦਰ ਕੁਦਰਤੀ ਕਰੋਪੀਆਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਲੋਕਾਂ ਨੂੰ ਇਹਨਾਂ ਕਰੋਪੀਆਂ ਤੋਂ ਬਚਾਇਆ ਜਾ ਸਕੇ। ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਬਹੁਤ ਸਾਰੇ ਸਿਆਸੀ ਆਗੂਆਂ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਵਿਧਾਇਕ ਪਾਰਟੀ ਦਾ ਸਾਥ ਛੱਡ ਕੇ ਆਪ ਵਿਚ ਸ਼ਾਮਲ ਹੋਏ ਹਨ ਉਥੇ ਇਕ ਵਾਰ ਫਿਰ ਉਸ ਸਮੇਂ ਲੱਗਾ ਜਦੋਂ ਸਮਰਾਲਾ ਹਲਕੇ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਉੱਠੀ ਹੋਈ ਬਗਾਵਤ ਰੁਕਣ ਦਾ ਨਾਮ ਨਹੀਂ ਲੈ ਰਹੀ। ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋ ਸਾਬਕਾ ਉਮੀਦਵਾਰ ਜਗਜੀਵਨ ਸਿੰਘ ਖੀਰਨੀਆਂ ਆਪਣੇ ਕੁਝ ਸਾਥੀਆਂ ਨਾਲ ਪਾਰਟੀ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਉੱਥੇ ਹੀ ਹੁਣ ਇਕ ਵਾਰ ਫਿਰ ਸਮਰਾਲਾ ਹਲਕੇ ਦੇ ਬਹੁਤ ਪੁਰਾਣੇ ਅਤੇ ਟਕਸਾਲੀ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਲੋਪੋਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਬਗਾਵਤ ਕਰਦਿਆ ਹੋਇਆ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਲਕੇ ਵਿੱਚ ਨਵੇਂ ਇੰਚਾਰਜ ਨੂੰ ਨਿਯੁਕਤ ਕੀਤੇ ਜਾਣ ਤੋਂ ਬਾਅਦ ਬਹੁਤ ਸਾਰੇ ਵਰਕਰਾਂ ਵੱਲੋਂ ਪਾਰਟੀ ਖਿਲਾਫ ਬਗਾਵਤ ਕਰ ਦਿੱਤੀ ਗਈ ਸੀ।

ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਲੋਪੋਂ ਨੇ ਵਿਦਿਅਕ ਸੰਸਥਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ ਅਤੇ ਇਸ ਤੋਂ ਇਲਾਵਾ ਨਨਕਾਣਾ ਸਾਹਿਬ ਸਕੂਲ ਟਰਸਟ ਸਮਰਾਲਾ ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭੇਜ ਦਿਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਉਹਨਾਂ ਦੇ ਅਸਤੀਫੇ ਨੂੰ ਤੁਰੰਤ ਮਨਜ਼ੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਦੇਣ ਦਾ ਫੈਸਲਾ ਸਮਰਾਲਾ ਹਲਕੇ ਅੰਦਰ ਸਿਆਸੀ ਹਲਾਤਾਂ ਨੂੰ ਦੇਖਦੇ ਹੋਏ ਲਿਆ ਹੈ ਇਸ ਲਈ ਉਹ ਪਾਰਟੀ ਦਾ ਕੰਮ ਨਹੀਂ ਕਰ ਸਕਣਗੇ। ਇੰਦਰਜੀਤ ਸਿੰਘ ਲੋਪੋਂ ਸੈਂਟਰਲ ਬੈਂਕ ਲੁਧਿਆਣਾ ਦੇ ਚੇਅਰਮੈਨ ਵੀ ਰਹੇ ਹਨ।