ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲੋਕਾਂ ਵਿਚ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਉਥੇ ਹੀ ਅਜੇ ਧਾਰਮਿਕ ਅਤੇ ਰਾਜਨੀਤਿਕ ਇਕੱਠ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਪਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਜਿਸ ਵਾਸਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਬਹੁਤ ਸਾਰੇ ਵਿਧਾਇਕਾਂ ਅਤੇ ਮੈਂਬਰਾਂ ਨੂੰ ਪਾਰਟੀ ਵਿਚ ਜੋੜਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਨਵੇਂ ਚਿਹਰੇ ਵੀ ਰਾਜਨੀਤੀ ਵਿਚ ਆ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਸੀ।
ਇਸ ਸਮੇਂ ਸੂਬੇ ਵਿੱਚ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਈ ਇਹ ਵੱਡੀ ਖਬਰ ਸਾਹਮਣੇ ਆਈ ਹੈ,ਜਿੱਥੇ ਇਹ ਕੰਮ ਕੀਤਾ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਸ ਸਮੇਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਵਰਕਰਾਂ ਤੇ ਵਿਧਾਇਕਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਉੱਥੇ ਹੀ ਹੁਣ ਲੰਬੀ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਦੀ ਮੌਜੂਦਗੀ ‘ਚ ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਨੂੰ ਅਕਾਲੀ ਦਲ ਵਿਚ ਸ਼ਾਮਿਲ ਕੀਤੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ।
ਸਾਬਕਾ ਮੁੱਖ ਮੰਤਰੀ ਨੇ ਗੁਰਦਾਸ ਸਿੰਘ ਨੂੰ ਪਾਰਟੀ ਵਿਚ ਪੂਰੇ ਮਾਣ ਸਤਿਕਾਰ ਦਾ ਵਿਸ਼ਵਾਸ ਦਿਵਾਇਆ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਕਾਂਗਰਸ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ ਉਥ ਹੀ ਹੁਣ ਲੰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਝਟਕਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲੀ ਹੈ ਉੱਥੇ ਹੀ ਕਾਂਗਰਸ ਨੂੰ ਭਾਰੀ ਨੁਕਸਾਨ ਹੋਇਆ ਹੈ।
ਪਿੰਡ ਫੁੱਲੂਖੇੜਾ ਦੇ ਕਾਂਗਰਸੀ ਸਰਪੰਚ ਗੁਰਦਾਸ ਸਿੰਘ ਨੇ ਕਈ ਪੰਚਾਂ ਅਤੇ ਸਾਥੀਆਂ ਸਮੇਤ ਅੱਜ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿਚ ਕਾਂਗਰਸ ਨੂੰ ਤਿਆਗ ਕੇ ਅਕਾਲੀ ਦਲ ਵਿਚ ਸ਼ਮੂਲੀਅਤ ਦਾ ਐਲਾਨ ਕੀਤਾ। ਇਸ ਐਲਾਨ ਦੇ ਨਾਲ ਹੀ ਕਾਂਗਰਸ ਪਾਰਟੀ ਨੂੰ ਭਾਰੀ ਝਟਕਾ ਲੱਗਾ ਹੈ ਜਿਥੇ ਉਨ੍ਹਾਂ ਦੇ ਲੰਬੀ ਹਲਕੇ ਦੇ ਮੈਂਬਰ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਗਏ ਹਨ।
Previous Postਹੁਣੇ ਹੁਣੇ ਪੰਜਾਬ ਚ ਇਥੋਂ ਮਿਲੀ ਅਜਿਹੀ ਚੀਜ ਪੈ ਗਈਆਂ ਇਲਾਕੇ ਚ ਭਾਜੜਾਂ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਮਚੀ ਹਾਹਾਕਾਰ, ਪਈਆਂ ਭਾਜੜਾਂ – ਆਈ ਤਾਜਾ ਵੱਡੀ ਖਬਰ