ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ 4 ਅਕਤੂਬਰ ਨੂੰ ਲੈ ਕੇ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ ਸਨ ਜਿਨ੍ਹਾਂ ਦੀ ਜਾਂਚ ਅਜੇ ਤੱਕ ਜਾਰੀ ਹੈ ਅਤੇ ਜਿਨ੍ਹਾਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ। ਉਥੇ ਹੀ ਇਨ੍ਹਾਂ ਮਾਮਲਿਆਂ ਨਾਲ ਜੁੜੇ ਹੋਏ ਦੋਸ਼ੀਆਂ ਲਈ ਵੀ ਕਈ ਤਰਾਂ ਦੇ ਐਲਾਨ ਕੀਤੇ ਜਾਂਦੇ ਹਨ। ਪੰਜਾਬ ਵਿਚ ਹੁਣ ਤੱਕ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਨ੍ਹਾਂ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਬੇਅਦਬੀ ਦੇ ਮਾਮਲਿਆਂ ਦੀ ਅਜੇ ਤੱਕ ਪੂਰੀ ਤਰ੍ਹਾਂ ਸੁਣਵਾਈ ਵੀ ਨਹੀਂ ਹੋ ਸਕੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਦੀਆਂ ਨਜ਼ਰਾਂ ਅਜਿਹੇ ਮਾਮਲਿਆਂ ਉਪਰ ਅਜੇ ਵੀ ਟਿਕੀਆਂ ਹੋਈਆਂ ਸਨ।

ਉਥੇ ਹੀ ਕਈ ਮਾਮਲਿਆਂ ਵਿਚ ਜਾਂਚ ਕਮੇਟੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ 4 ਅਕਤੂਬਰ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬਰਗਾੜੀ ਇਨਸਾਫ ਮੋਰਚਾ ਖ਼ਤਮ ਕਰਵਾਉਣ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਤਾਂ ਜੋ ਉਥੇ ਪਹੁੰਚ ਕੇ ਉਨ੍ਹਾਂ ਵੱਲੋਂ ਇਸ ਮਾਮਲੇ ਨਾਲ ਜੁੜਿਆ ਹੋਇਆ ਆਪਣਾ ਸਪੱਸ਼ਟੀਕਰਨ ਦਿੱਤਾ ਜਾ ਸਕੇ।

ਸਰਬੱਤ ਖਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਪੱਸ਼ਟੀਕਰਨ ਦੇਣ ਦੀ ਹਮਾਇਤ ਜਾਰੀ ਕੀਤੀ ਗਈ ਹੈ। ਬਰਗਾੜੀ ਇਨਸਾਫ ਮੋਰਚਾ ਖ਼ਤਮ ਕਰਵਾਉਣ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪੰਜ ਮੈਂਬਰੀ ਮੰਤਰੀਆਂ ਅਤੇ ਵਿਧਾਇਕਾਂ ਦੀ ਇੱਕ ਕਮੇਟੀ ਭੇਜੀ ਗਈ ਸੀ। ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪ ਪੇਸ਼ ਨਹੀਂ ਹੋਏ ਸਨ।

ਜਥੇਦਾਰ ਮੰਡ ਵੱਲੋਂ ਬਰਗਾੜੀ ਇਨਸਾਫ ਮੋਰਚਾ ਨੂੰ ਖਤਮ ਕਰਵਾਉਣ ਵਾਸਤੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਜਿੱਥੇ ਉਹ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਗੱਲ ਬਾਤ ਕਰਦੇ ਹੋਏ ਦੱਸਿਆ ਹੈ ਕਿ 4 ਅਕਤੂਬਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲ ਤਖਤ ਤੇ ਪੇਸ਼ ਹੋ ਕੇ ਇਸ ਮਾਮਲੇ ਸਬੰਧੀ ਆਪਣਾ ਸਪਸ਼ਟੀਕਰਨ ਪੇਸ਼ ਕਰਨਗੇ। ਹੁਣ ਇਸ ਮਾਮਲੇ ਨਾਲ ਜੁੜੇ ਹੋਏ ਕਈ ਖੁਲਾਸੇ 4 ਅਕਤੂਬਰ ਨੂੰ ਸਾਹਮਣੇ ਆ ਸਕਦੇ ਹਨ।