ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਆਏ ਦਿਨ ਹੀ ਹਲਚਲ ਵੇਖਣ ਨੂੰ ਮਿਲ ਰਹੀ ਹੈ ਜਿੱਥੇ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹੈਰਾਨ ਕਰ ਦੇਣ ਵਾਲੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਜਿੱਥੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਿਆਸੀ ਪਾਰਟੀਆਂ ਨੂੰ ਝੱਟਕੇ ਵੀ ਲਗਾਤਾਰ ਲੱਗ ਰਹੇ ਹਨ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਲੁਭਾਉਣ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਕਈ ਕਾਰਨਾ ਦੇ ਕਾਰਨ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ।

ਜਿੱਥੇ ਕੁੱਝ ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ। ਉੱਥੇ ਹੀ ਪਾਰਟੀਆਂ ਵਿੱਚ ਆ ਰਹੀਆਂ ਅਜਿਹੀਆਂ ਖਬਰਾਂ ਦੇ ਕਾਰਨ ਪਾਰਟੀ ਵਿਚ ਹਲਚਲ ਪੈਦਾ ਹੋ ਰਹੀ ਹੈ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਮੁੱਖ ਸਲਾਹਕਾਰ ਰਾਜਿੰਦਰ ਕੌਰ ਮੀਮਸਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਜਿਸ ਦੀ ਜਾਣਕਾਰੀ ਖੁਦ ਸੋਸ਼ਲ ਮੀਡੀਆ ਉਪਰ ਰਾਜਿੰਦਰ ਕੌਰ ਮੀਮਸਾ ਵੱਲੋਂ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਜਾਰੀ ਕਰਦੇ ਹੋਏ ਲਿਖਿਆ ਹੋਇਆ ਹੈ ਕਿ ਉਨ੍ਹਾਂ ਵੱਲੋਂ ਇਹ ਫੈਸਲਾ ਆਪਣੇ ਹੋਸ਼ੋ-ਹਵਾਸ ਵਿਚ ਲਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀ ਮੁੱਢਲੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਗਏ ਅਹੁਦੇ ਤੋਂ ਅਸਤੀਫਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੀ ਜ਼ਮੀਰ ਦੀ ਆਵਾਜ਼ ਸੁਣਦਿਆਂ ਹੋਇਆ ਇਹ ਫੈਸਲਾ ਕੀਤਾ ਹੈ।

ਕਿਉਂਕਿ ਮੈਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਆਪਣੇ ਅਹੁਦੇ ਨੂੰ ਛੱਡ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਸਾਰੀ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਪੋਸਟ ਵਿੱਚ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸ਼ਖਸੀਅਤਾਂ ਵੱਲੋਂ ਸ਼੍ਰੌਮਣੀ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਕਰਦੇ ਹੋਏ ਹੋਰ ਪਾਰਟੀਆਂ ਨਾਲ ਨਾਤਾ ਜੋੜ ਲਿਆ ਗਿਆ ਹੈ।