ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਵੱਡੀ ਖਬਰ – ਹੋ ਗਿਆ ਹੁਣ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ ਜੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਖੇਤਰਾਂ ਵਿਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ।। ਉਥੇ ਹੀ ਪਾਰਟੀਆਂ ਵਿਚ ਬਹੁਤ ਸਾਰੇ ਨਵੇਂ ਚਿਹਰੇ ਵੀ ਸ਼ਾਮਲ ਹੋ ਰਹੇ ਹਨ। ਕੁਝ ਪਾਰਟੀ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉੱਥੇ ਹੀ ਬਹੁਤ ਸਾਰੀਆਂ ਸਿਆਸੀ ਹਸਤੀਆਂ ਨੂੰ ਲੈ ਕੇ ਕਈ ਤਰਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਇਸ ਵਾਰ ਚੋਣ ਮੈਦਾਨ ਵਿੱਚ ਨਿੱਤਰਨਗੇ ਜਾ ਨਹੀਂ। ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਬਹੁਤ ਸਾਰੇ ਚੋਣ ਹਲਕਿਆਂ ਵਿੱਚ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਚੁੱਕੇ ਹਨ।

ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਹਲਕੇ ਤੋਂ ਚੋਣ ਲੜਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਕੱਲ੍ਹ ਜਿੱਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਕਰੋਨਾ ਇਲਾਜ ਤੋਂ ਬਾਅਦ ਛੁੱਟੀ ਦਿੱਤੀ ਗਈ ਹੈ ਅਤੇ ਕੁਝ ਦਿਨ ਘਰ ਵਿਚ ਆਰਾਮ ਕਰਨ ਵਾਸਤੇ ਆਖਿਆ ਗਿਆ ਸੀ। ਉਥੇ ਹੀ ਅੱਜ ਉਨ੍ਹਾਂ ਦੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਪਾਰਟੀ ਵੱਲੋਂ ਰਸਮੀ ਤੌਰ ਤੇ ਇਸ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਦੇ ਕਾਰਨ ਲੋਕਾਂ ਵੱਲੋਂ ਸੋਚਿਆ ਜਾ ਰਿਹਾ ਸੀ ਕਿ ਇਸ ਵਾਰ ਉਹ ਚੋਣਾਂ ਵਿਚ ਹਿੱਸਾ ਨਹੀਂ ਲੈਣਗੇ ਅਤੇ ਲੰਬੀ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਚੋਣ ਲੜ ਸਕਦੀ ਹੈ ਪਰ ਇਨ੍ਹਾਂ ਸਾਰੀਆਂ ਖਬਰਾਂ ਦਾ ਸਪੱਸ਼ਟੀਕਰਨ ਅੱਜ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤਾ ਗਿਆ ਹੈ।

ਜਿੱਥੇ ਉਹ ਅੱਜ ਅੰਮ੍ਰਿਤਸਰ ਪਹੁੰਚੇ ਸਨ ਉਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਚੋਣ ਮੈਦਾਨ ਵਿਚ ਉਤਰਨਗੇ। ਪਾਰਟੀ ਵੱਲੋਂ ਉਨ੍ਹਾਂ ਨੂੰ ਇਸ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ।