ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ 

ਕਿਸੇ ਵੀ ਦੇਸ਼ ਦਾ ਕਾਰਜਭਾਗ ਵੱਖ ਵੱਖ ਚੀਜ਼ਾਂ ਦੇ ਉਤੇ ਨਿਰਭਰ ਕਰਦਾ ਹੁੰਦਾ ਹੈ ਜਿਨ੍ਹਾਂ ਦੇ ਆਪਸੀ ਸੁਮੇਲ ਦੇ ਸਦਕਾ ਇਸ ਦੀ ਨਿਰੰਤਰ ਕਾਰਵਾਈ ਨੂੰ ਚਲਾਇਆ ਜਾ ਸਕਦਾ ਹੈ। ਇਨ੍ਹਾਂ ਵਿੱਚੋਂ ਕਈ ਕਾਰਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵਿੱਚ ਆਈ ਹੋਈ ਛੋਟੀ ਜਿਹੀ ਤਬਦੀਲੀ ਵੀ ਇਕ ਬਹੁਤ ਵੱਡਾ ਬਦਲਾਅ ਲੈ ਆਉਂਦੀ ਹੈ। ਭਾਰਤ ਦੇਸ਼ ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ ਇਸ ਅੰਦਰ ਸਿਆਸੀ ਪਾਰਟੀਆਂ ਦੀ ਭਰਮਾਰ ਵੀ ਦੇਖੀ ਜਾਂਦੀ ਹੈ।

ਮੌਜੂਦਾ ਸਮੇਂ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਿਚ ਕਈ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਅਤੇ ਆਉਣ ਵਾਲੇ ਕੁਝ ਮਹੀਨਿਆਂ ਦੇ ਬਾਅਦ ਵੱਖ ਵੱਖ ਸੂਬਿਆਂ ਦੇ ਵਿਚ ਚੋਣ ਮਾਹੌਲ ਸ਼ੁਰੂ ਹੋਣ ਵਾਲਾ ਹੈ ਜਿਸ ਦੇ ਕਾਰਨ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਨ੍ਹਾਂ ਸਰਗਰਮੀਆਂ ਦੇ ਦੌਰਾਨ ਸਿਆਸੀ ਆਗੂਆਂ ਵੱਲੋਂ ਦਲ ਬਦਲੀ ਕੀਤੀ ਜਾਂਦੀ ਹੈ। ਜੇਕਰ ਇਸ ਸਮੇਂ ਪੰਜਾਬ ਦੇ ਸਿਆਸੀ ਹਾਲਾਤਾਂ ਉਪਰ ਨਜ਼ਰ ਮਾਰੀ ਜਾਵੇ ਆਮ ਆਦਮੀ ਪਾਰਟੀ ਦੇ ਵਿੱਚ ਲੋਕ ਵੱਡੀ ਗਿਣਤੀ ਦੇ ਵਿਚ ਸ਼ਾਮਲ ਹੋ ਰਹੇ ਹਨ।

ਇਸ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਵਾਲੇ ਕਈ ਵੱਡੇ ਅਤੇ ਨਾਮੀਂ ਚਿਹਰੇ ਵੀ ਦੇਖਣ ਨੂੰ ਮਿਲਦੇ ਹਨ। ਮਾਝਾ ਖੇਤਰ ਦੇ ਵਿੱਚ ਦਿਨ ਸੋਮਵਾਰ ਨੂੰ ਆਮ ਆਦਮੀ ਪਾਰਟੀ ਨੂੰ ਇਕ ਵੱਡੀ ਮਜ਼ਬੂਤੀ ਮਿਲੀ ਜਦੋਂ ਅਕਾਲੀ ਦਲ ਦੇ ਗੁਰਦਾਸਪੁਰ ਅਤੇ ਪਠਾਨਕੋਟ ਤੋਂ ਸਾਬਕਾ ਪ੍ਰਧਾਨ ਰੇਖਾ ਮਨੀ ਸ਼ਰਮਾ ਨੇ ਆਪ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਰੇਖਾ ਮਨੀ ਸ਼ਰਮਾ ਗੁਰਦਾਸਪੁਰ ਅਤੇ ਪਠਾਨਕੋਟ ਸ਼ਹਿਰੀ ਜ਼ਿਲੇ ਦੀ ਪ੍ਰਧਾਨ ਰਹਿ ਚੁੱਕੀ ਹੈ। ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਸਨ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੇ ਕਾਰਨ ਹੀ ਲੋਕ ਭਾਰੀ ਗਿਣਤੀ ਦੇ ਵਿਚ ਆਪ ਦੇ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਲੋਕਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਲੋਕ ਹਿੱਤ ਦੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਦੀ ਪਾਰਟੀ ਦੇ ਨਾਲ ਜੁੜਨ ਦਾ ਸਿਲਸਿਲਾ ਲਗਾਤਾਰ ਬਣਿਆ ਹੋਇਆ ਹੈ।