ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਕਾਰਨ ਖਰਾਬ ਹੋ ਰਹੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਲੋਕ ਦੇ ਪਰੇਸ਼ਾਨੀ ਅਤੇ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਿਉਕਿ ਲਗਾਤਾਰ ਕੇਸਾਂ ਵਿੱਚ ਹੁੰਦੇ ਵਾਧੇ ਕਾਰਨ ਅਤੇ ਮੌਤਾਂ ਦੀ ਗਿਣਤੀ ਦੇ ਵਧਣ ਕਾਰਨ ਸਾਰੇ ਦੇਸ਼ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਲਈ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਸਮੇਂ ਸਮੇਂ ਤੇ ਅਪੀਲ ਕੀਤੀ ਜਾ ਰਹੀ ਹੈ। ਦੇਸ਼ ਵਿਚ ਜਿਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਇੱਕਠ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਤਾਂ ਜੋ ਕਰੋਨਾ ਦੇ ਪ੍ਰਭਾਵ ਨੂੰ ਵਧਣ ਤੋਂ ਰੋਕਿਆ ਜਾ ਸਕੇ ।
ਸਰਕਾਰ ਵੱਲੋਂ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਵਿਚ 20 ਵਿਅਕਤੀਆਂ ਤੋਂ ਗਿਣਤੀ ਨੂੰ ਘਟਾ ਕੇ 10 ਵਿਅਕਤੀ ਕਰ ਦਿੱਤਾ ਗਿਆ ਹੈ। ਹੁਣ ਸਿਮਰਜੀਤ ਸਿੰਘ ਬੈਂਸ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇਹ ਪੰਗਾ ਪੈ ਗਿਆ ਹੈ। ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਹੁਣ ਲੁਧਿਆਣਾ ਵਿੱਚ ਸਥਾਨਕ ਜਨਤਾ ਨਗਰ ਵਿੱਚ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾਂ ਦੀ ਆਪਸ ਵਿੱਚ ਅੱਜ ਹਿੰਸਕ ਝੜਪ ਹੋਣ ਦੀ ਖਬਰ ਸਾਹਮਣੇ ਆਈ ਹੈ।
ਜਿੱਥੇ ਸਰਕਾਰ ਵੱਲੋਂ ਇਕੱਠ ਕਰਨ ਉਪਰ ਮਨਾ ਕੀਤਾ ਗਿਆ ਹੈ। ਉਥੇ ਹੀ ਲੁਧਿਆਣਾ ਵਿਚ ਕੋਟ ਮੰਗਲ ਸਿੰਘ ਇਲਾਕੇ ਵਿੱਚ ਇੱਕ ਸੜਕ ਨਿਰਮਾਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਜਿਸ ਵਿੱਚ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੀ ਆਪਣੇ ਸਮਰਥਕਾਂ ਨਾਲ ਸ਼ਾਮਲ ਸਨ। ਇਸ ਮੌਕੇ ਤੇ ਹੀ ਦੋਹਾਂ ਪਾਰਟੀਆਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਣ ਦਾ ਮਾਮਲਾ ਇੰਨਾ ਵਧ ਗਿਆ ਕਿ ਗੱਲ ਹੱਥੋਪਾਈ ਤੱਕ ਪਹੁੰਚ ਗਈ।
ਇਸ ਘਟਨਾ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਮੌਕੇ ਉਪਰ ਪਹੁੰਚ ਕੀਤੀ ਗਈ ਅਤੇ ਸਥਿਤੀ ਨੂੰ ਕਾਬੂ ਕੀਤਾ ਗਿਆ। ਕਰੋਨਾ ਦੇ ਦੌਰ ਵਿਚ ਲੋਕਾਂ ਦੇ ਹਿੱਤਾਂ ਨੂੰ ਛੱਡ ਕੇ ਵਿਧਾਇਕਾਂ ਵੱਲੋਂ ਆਪਸ ਵਿੱਚ ਇਸ ਤਰ੍ਹਾਂ ਉਲਝਣ ਦਾ ਮਾਮਲਾ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਿਹਾ ਹੈ। ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਗਾਂਧੀ ਪ੍ਰੀਵਾਰ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਖਾਸ ਸਾਥੀ ਦੀ ਅਚਾਨਕ ਮੌਤ , ਛਾਇਆ ਸੋਗ
Next Postਜਰੂਰੀ ਖਬਰ : ਮੌਜੂਦਾ ਹਾਲਤਾਂ ਨੂੰ ਦੇਖ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਕਰਨ ਜਾ ਰਹੇ ਇਹ ਕੰਮ