ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਨੂੰ ਜਿੱਥੇ ਰੱਦ ਕਰਵਾਉਣ ਲਈ ਲੋਕਾਂ ਵੱਲੋਂ ਅਜੇ ਤੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ 11 ਦੌਰ ਦੀਆਂ ਬੈਠਕ ਬੇਸਿਟਾ ਰਹੀਆਂ ਹਨ। ਜਿੱਥੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਾਕੇ ਸੰਘਰਸ਼ ਨੂੰ ਨਿਰੰਤਰ ਜਾਰੀ ਰੱਖਿਆ ਗਿਆ ਹੈ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਵੀ ਸ਼ਹੀਦ ਹੋ ਚੁੱਕੇ ਹਨ ਅਤੇ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਆਉਂਦੀਆਂ ਰਹਿੰਦੀਆਂ ਹਨ।
ਹੁਣ ਸਿੰਘੂ ਬਾਰਡਰ ਤੋਂ ਇਕ ਮਾੜੀ ਖਬਰ ਆਈ ਹੈ, ਜਿੱਥੇ ਭਿਆਨਕ ਅੱਗ ਲੱਗਣ ਕਾਰਨ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦਿੱਲੀ ਦੀਆਂ ਸਰਹੱਦਾਂ ਤੇ ਜਿਥੇ ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤਾਂ ਜੋ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਉਥੇ ਹੀ ਦਿੱਲੀ ਦੇ ਮੋਰਚਿਆਂ ਤੋਂ ਕੋਈ ਨਾ ਕੋਈ ਮੰਦਭਾਗੀ ਘਟਨਾ ਸਾਹਮਣੇ ਆ ਹੀ ਜਾਂਦੀ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਅੱਗ ਸਿੰਘੂ ਬਾਰਡਰ ਤੇ ਲੱਗੇ ਦਿੱਲੀ ਵਾਲਿਆਂ ਦੇ ਲੰਗਰ ਵਿੱਚ ਲੱਗੀ ਹੈ।
ਜਿੱਥੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਅੱਗ ਉਪਰ ਕਾਬੂ ਪਾ ਲਿਆ ਗਿਆ ਹੈ ਉਥੇ ਹੀ ਅਜੇ ਤਕ ਇਸ ਘਟਨਾ ਦੌਰਾਨ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਕਿਸਾਨ ਆਗੂਆਂ ਵੱਲੋਂ ਵੀ ਮੌਕੇ ਉਪਰ ਪਹੁੰਚ ਕਰਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਜਿੱਥੇ ਅੱਗ ਉਪਰ ਕਾਬੂ ਪਾ ਲਿਆ ਗਿਆ ਹੈ ਉਥੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਇਸ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ।
ਇਸ ਤੋਂ ਪਹਿਲਾਂ ਵੀ ਦਿੱਲੀ ਮੋਰਚੇ ਉੱਪਰ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਿਥੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਮੋਰਚੇ ਉੱਪਰ ਪੂਰੀ ਤਰਾਂ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਅਜਿਹੇ ਘਟਨਾਕ੍ਰਮ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਨੂੰ ਕਾਬੂ ਕੀਤਾ ਜਾ ਸਕੇ।
Previous Postਕਨੇਡਾ ਤੋਂ ਇਹਨਾਂ ਪੰਜਾਬੀ ਕੁੜੀਆਂ ਬਾਰੇ ਆਈ ਵੱਡੀ ਖਬਰ – ਪੰਜਾਬ ਤੱਕ ਹੋ ਗਈ ਚਰਚਾ
Next Postਕਨੇਡਾ ਚ ਪੀ ਆਰ ਮਿਲਣ ਦੇ ਬਾਅਦ ਪੰਜਾਬੀ ਮੁੰਡੇ ਨੂੰ ਮਿਲੀ ਮੌਤ, ਪੰਜਾਬ ਚ ਇਸ ਦਿਨ ਹੋਵੇਗਾ ਸੰਸਕਾਰ