ਆਈ ਤਾਜਾ ਵੱਡੀ ਖਬਰ
ਇਸ ਸਮੇਂ ਜੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਇਸ ਸਮੇਂ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਵੱਖ-ਵੱਖ ਰਣਨੀਤੀਆਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਜਿੱਥੇ ਵੱਖ ਵੱਖ ਪਾਰਟੀਆਂ ਦੇ ਵਿੱਚ ਪਾਰਟੀਆਂ ਦੇ ਵਰਕਰ ਅਤੇ ਆਗੂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਥੇ ਹੀ ਪੰਜਾਬ ਦੀ ਸਿਆਸਤ ਬਾਰੇ ਕੁਝ ਵੀ ਕਿਹਾ ਨਹੀਂ ਜਾ ਸਕਦਾ, ਕਿ ਕਿਸ ਪਾਰਟੀ ਦਾ ਪਲੜਾ ਭਾਰੀ ਹੋ ਸਕਦਾ ਹੈ। ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਵੀ ਬਹੁਤ ਸਾਰੇ ਪਾਰਟੀ ਆਗੂਆਂ ਵੱਲੋਂ ਪਾਰਟੀ ਨੂੰ ਬਦਲਿਆ ਜਾ ਰਿਹਾ ਹੈ।
ਹੁਣ ਸਿੱਧੂ ਦੀ ਪ੍ਰਧਾਨਗੀ ਦੇ ਪਹਿਲੇ ਦਿਨ ਹੀ ਸਿੱਧੂ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਅੱਜ ਜਿਥੇ ਸਿੱਧੂ ਨੂੰ ਪੰਜਾਬ ਵਿੱਚ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਕਾਂਗਰਸ ਲਈ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਲੰਬੀ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਇੱਕ ਝੱਟਕਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਮਰਹੂਮ ਜਗਦੇਵ ਸਿੰਘ ਖੁੰਡੀਆਂ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆਂ, ਸਾਬਕਾ ਜ਼ਿਲ੍ਹਾ ਪ੍ਰਧਾਨ ਵੱਲੋਂ ਕਾਂਗਰਸ ਪਾਰਟੀ ਨੂੰ ਛੱਡਣ ਦਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਦੇ ਇਸ ਫੈਸਲੇ ਨਾਲ ਕਾਂਗਰਸ ਪਾਰਟੀ ਨੂੰ ਲੰਬੀ ਹਲਕੇ ਤੋਂ ਵੱਡਾ ਝਟਕਾ ਲਗਾ ਹੈ। ਪਹਿਲਾ ਵੀ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਿੱਚ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਉਥੇ ਹੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਾਂਗਰਸ ਪਾਰਟੀ ਨੂੰ ਛੱਡੇ ਜਾਣ ਤੋਂ ਬਾਅਦ ਅਜੇ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਨੂੰ ਛੱਡਣ ਦਾ ਫੈਸਲਾ ਆਪਣੇ ਲੰਬੀ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਲਿਆ ਗਿਆ ਹੈ। ਇੱਥੇ ਹੀ ਗੱਲਬਾਤ ਕਰਦਿਆਂ ਹੋਇਆਂ ਉਨ੍ਹਾਂ ਆਖਿਆ ਹੈ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਉਹ ਆਉਣ ਵਾਲੇ ਦਿਨਾਂ ਵਿੱਚ ਲੈ ਸਕਦੇ ਹਨ। ਜਿੱਥੇ ਅੱਜ ਇਕ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਨਵਜੋਤ ਸਿੱਧੂ ਨੇ ਅਹੁਦਾ ਸੰਭਾਲਿਆ ਹੈ। ਉੱਥੇ ਹੀ ਅਹੁਦਾ ਸੰਭਾਲਦੇ ਵਕਤ ਹੀ ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਹਲਕੇ ਲੰਬੀ ਤੋਂ ਇਹ ਝਟਕਾ ਲੱਗਾ ਹੈ।
Previous Postਹੁਣੇ ਹੁਣੇ ਲਵਪ੍ਰੀਤ ਲਾਡੀ ਕਨੇਡਾ ਵਾਲੇ ਦੇ ਪ੍ਰੀਵਾਰ ਤੋਂ ਆਈ ਇਹ ਵੱਡੀ ਖਬਰ – ਕਰਤਾ ਇਹ ਕੰਮ
Next Postਗਲ੍ਹ ਗਲ੍ਹ ਤੇ ਗਾਲਾਂ ਕੱਢਣ ਵਾਲੇ ਦੇਖ ਲੈਣ ਇਹ ਵੱਡੀ ਤਾਜਾ ਖਾਸ ਖਬਰ