ਹੁਣੇ ਹੁਣੇ ਸਿੱਧੂ ਲਈ ਆਈ ਮਾੜੀ ਖਬਰ ਲਗ ਗਿਆ ਹੁਣ ਪ੍ਰਧਾਨਗੀ ਦੇ ਤੀਜੇ ਦਿਨ ਇਹ ਵੱਡ ਝਟਕਾ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੰਜਾਬ ਦੀ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰ ਕੇ ਚੋਣਾਂ ਦੇ ਮੈਦਾਨ ਵਿਚ ਉਤਰ ਸਕੇ। ਜਿੱਥੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਟੁੱਟ ਚੁੱਕਾ ਹੈ। ਉੱਥੇ ਹੀ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਸਥਾਪਤ ਕਰ ਦਿੱਤਾ ਗਿਆ ਹੈ। ਪਰ ਕੁਝ ਪਾਰਟੀਆਂ ਦੇ ਆਗੂਆਂ ਵੱਲੋਂ ਅਜੇ ਵੀ ਪਾਰਟੀਆਂ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਹੁਣ ਸਿਧੂ ਦੀ ਪ੍ਰਧਾਨਗੀ ਦੇ ਤੀਜੇ ਦਿਨ ਹੀ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ। ਕੁਝ ਦਿਨ ਪਹਿਲਾਂ ਹੀ ਜਿੱਥੇ ਨਵਜੋਤ ਸਿੱਧੂ ਦਾ ਪੰਜਾਬ ਪ੍ਰਦੇਸ਼ ਪ੍ਰਧਾਨ ਦੇ ਆਹੁਦੇ ਲਈ ਤਾਜਪੋਸ਼ੀ ਹੋਈ ਉੱਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਾਂਗਰਸ ਪਾਰਟੀ ਨੂੰ ਛੱਡਣ ਦਾ ਐਲਾਨ ਕਰ ਦਿੱਤਾ ਗਿਆ ਸੀ। ਜਿਸ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ। ਉਥੇ ਹੀ ਅੱਜ ਗੁਰਮੀਤ ਸਿੰਘ ਖੁੱਡੀਆਂ ਵੱਲੋ ਚੰਡੀਗੜ੍ਹ ਵਿੱਚ ਕੀਤੀ ਗਈ ਅੱਜ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਗਵ ਚੱਡਾ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਪਾਰਟੀ ਦੀ ਮੈਂਬਰਸ਼ਿਪ ਦੇ ਦਿੱਤੀ ਹੈ।

ਇਸ ਦੇ ਨਾਲ ਹੀ ਗੁਰਮੀਤ ਸਿੰਘ ਖੁੰਡੀਆਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਲੰਬੀ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਖੁਡੀਆਂ ਪਰਿਵਾਰ ਦਾ ਮੁੱਲ ਨਹੀਂ ਪਾਇਆ। ਕਿਉਂਕਿ ਸਰਕਾਰ ਕੋਈ ਵੀ ਹੋਵੇ ਲੰਬੀ ਵਿੱਚ ਬਾਦਲ ਪਰਿਵਾਰ ਦੇ ਕਹਿਣ ਤੇ ਅਫਸਰ ਤਾਇਨਾਤ ਕੀਤੇ ਜਾਂਦੇ ਹਨ। ਇਸ ਮੌਕੇ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਡਾ ਨੇ ਆਖਿਆ ਕਿ ਬਾਦਲ ਤੇ ਕੈਪਟਨ ਪਰਵਾਰਾਂ ਦੀ ਸਾਂਝ ਕਾਰਨ ਲੰਬੀ ਹਲਕੇ ਵਿਚ ਖੁੱਡੀਆਂ ਨੂੰ ਚੋਣ ਮੈਦਾਨ ਵਿਚ ਨਹੀਂ ਉਤਾਰਿਆ ਗਿਆ।

ਗੁਰਮੀਤ ਸਿੰਘ ਖੁੱਡੀਆਂ ਜਿੱਥੇ ਪਹਿਲਾਂ ਸ਼੍ਰੋਮਣੀ ਅਕਾਲੀ ਨਾਲ ਜੁੜੇ ਹੋਏ ਸਨ ਉਥੇ ਹੀ 2017 ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਹੁਣ ਸਾਬਕਾ ਸੰਸਦ ਮੈਂਬਰ ਜਥੇਦਾਰ ਜਗਦੇਵ ਸਿੰਘ ਖੁਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਿਸ ਨਾਲ ਆਮ ਆਦਮੀ ਪਾਰਟੀ ਨੂੰ ਲੰਬੀ ਹਲਕੇ ਤੋਂ ਕਾਫੀ ਮਜ਼ਬੂਤੀ ਮਿਲੀ ਹੈ।