ਹੁਣੇ ਹੁਣੇ ਸੁਖਪਾਲ ਖਹਿਰਾ ਨੂੰ ਏਨੇ ਦਿਨਾਂ ਲਈ ਭੇਜਿਆ ਗਿਆ ਜੇਲ ਚ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਇੱਕ ਪਾਸੇ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਘਮਾਸਾਨ ਮਚਿਆ ਹੋਇਆ ਹੈ , ਹਰ ਇਕ ਸਿਆਸੀ ਪਾਰਟੀ ਇੱਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਦੀ ਹੋਈ ਨਜ਼ਰ ਆ ਰਹੀ ਹੈ। ਪਰ ਦੂਜੇ ਪਾਸੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਹੀ ਵਧ ਰਹੀਆਂ ਹਨ । ਜਿੱਥੇ ਬੀਤੇ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਈਡੀ ਦੇ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ , ਗ੍ਰਿਫ਼ਤਾਰ ਕਰਨ ਤੋਂ ਬਾਅਦ ਈਡੀ ਦੇ ਵੱਲੋਂ ਉਨ੍ਹਾਂ ਦੀ ਪੁਲੀਸ ਰਿਮਾਂਡ ਲੈ ਕੇ ਉਨ੍ਹਾਂ ਦੇ ਕੋਲੋਂ ਪੁੱਛਗਿੱਛ ਕੀਤੀ ਗਈ ਸੀ ਤੇ ਅੱਜ ਉਨ੍ਹਾਂ ਦੀ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਮੋਹਾਲੀ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ । ਜਿੱਥੇ ਕੋਰਟ ਦੇ ਵੱਲੋਂ ਹੁਣ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਵੱਡਾ ਫੈਸਲਾ ਸੁਣਾ ਦਿੱਤਾ ਗਿਆ । ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਹੋਰ ਜ਼ਿਆਦਾ ਵਧਣ ਵਾਲੀਆਂ ਹਨ ।

ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੇ ਵੱਲੋਂ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅੱਜ ਜਦੋਂ ਉਨ੍ਹਾਂ ਨੂੰ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਹੁਣ 14 ਦਿਨਾਂ ਦੀ ਨਿਆਂਇਕ ਹਿਰਾਸਤ ਦੇ ਤਹਿਤ ਪਟਿਆਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ । ਹਾਲਾਂਕਿ ਅਦਾਲਤ ਦੇ ਕੋਲੋਂ ਈਡੀ ਦੇ ਵੱਲੋਂ ਸੁਖਪਾਲ ਖਹਿਰਾ ਦੀ ਰਿਮਾਂਡ ਨੂੰ ਵਧਾਉਣ ਦੀ ਮੰਗ ਕੀਤੀ ਗਈ ਸੀ, ਪਰ ਮਾਨਯੋਗ ਅਦਾਲਤ ਨੇ ਇਸ ਰਿਮਾਂਡ ਨੂੰ ਵਧਾਉਣ ਦੇ ਫੈਸਲੇ ਨੂੰ ਸਵੀਕਾਰ ਨਹੀਂ ਕੀਤਾ ਗਿਆ ।

ਜ਼ਿਕਰਯੋਗ ਹੈ ਕਿ ਈਡੀ ਦੇ ਵੱਲੋਂ ਸੁਖਪਾਲ ਖਹਿਰਾ ਦੀ ਸੱਤ ਦਿਨਾਂ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਮੋਹਾਲੀ ਕੋਰਟ ਵਿਚ ਉਨ੍ਹਾਂ ਨੂੰ ਪੇਸ਼ ਕੀਤਾ ਜਾ ਰਿਹਾ ਸੀ ਤਾਂ ਸੁਖਪਾਲ ਖਹਿਰਾ ਦੀ ਹਮਾਇਤ ਕਰਨ ਵਾਲੇ ਲੋਕਾਂ ਨੇ ਕੋਰਟ ਦੇ ਬਾਹਰ ਜਮ ਕੇ ਨਾਅਰੇਬਾਜ਼ੀ ਕੀਤੀ ਸੀ । ਜਿੱਥੇ ਈਡੀ ਵਲੋਂ ਮਨੀ ਲਾਂਡਰਿੰਗ ਮਾਮਲੇ ਦੇ ਵਿੱਚ ਸੁਖਪਾਲ ਖਹਿਰਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਹੋਰਨਾਂ ਮਾਮਲਿਆਂ ਸਬੰਧੀ ਵੀ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ । ਪਰ ਸੁਖਪਾਲ ਸਿੰਘ ਖਹਿਰਾ ਦੇ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਦੱਸਿਆ ਜਾ ਰਿਹਾ ਹੈ ।

ਉਨ੍ਹਾਂ ਦੇ ਵੱਲੋਂ ਬਾਰ ਬਾਰ ਇੱਕੋ ਹੀ ਗੱਲ ਆਖੀ ਜਾ ਰਹੀ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਗਲਤ ਹੈ ,ਕਿਉਂਕਿ ਉਹ ਯੂਐਸਏ ਆਮ ਆਦਮੀ ਪਾਰਟੀ ਦੇ ਕਹਿਣ ਤੇ ਹੀ ਗਏ ਸਨ । ਪਰ ਹੁਣ ਪਾਰਟੀ ਮੁਕਰ ਰਹੀ ਹੈ । ਨਾਲ ਹੀ ਦੱਸ ਦਈਏ ਕਿ ਸੁਖਪਾਲ ਖਹਿਰਾ ਤੇ ਯੂਐਸਏ ਦੇ ਵਿੱਚ ਇੱਕ ਲੱਖ ਉਨੀ ਹਜ਼ਾਰ ਰੁਪਏ ਭਾਰਤ ਲਿਆਉਣ ਦੇ ਮਾਮਲੇ ਤਹਿਤ ਈਡੀ ਦੇ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ , ਜਿਸ ਨੂੰ ਹੁਣ ਸੁਖਪਾਲ ਸਿੰਘ ਖਹਿਰਾ ਦੇ ਵੱਲੋਂ ਗ਼ਲਤ ਠਹਿਰਾਇਆ ਜਾ ਰਿਹਾ ਹੈ । ਸੋ ਲਗਾਤਾਰ ਹੀ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧ ਰਹੀਆਂ ਨੇ ਤੇ ਹੁਣ ਇੱਕ ਵਾਰ ਫਿਰ ਤੋਂ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਚੌਦਾਂ ਦਿਨਾਂ ਦੀ ਨਿਆਂਇਕ ਹਿਰਾਸਤ ਚ ਭੇਜ ਦਿੱਤਾ ਹੈ ।