ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਭਾਰਤ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਮਹਾਰਾਸ਼ਟਰ ਜਿੱਥੇ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਹੈ ,ਉਥੇ ਹੀ ਪੰਜਾਬ ਵਿਚ ਵੀ ਲਗਾਤਾਰ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉੱਥੇ ਹੀ ਸਰਕਾਰ ਵੱਲੋਂ ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਪੁਲਸ ਪ੍ਰਸ਼ਾਸਨ ਨੂੰ ਹੁਕਮ ਜਾਰੀ ਕੀਤੇ ਗਏ ਹਨ, ਸੂਬੇ ਅੰਦਰ ਜਿੱਥੇ ਰਾਜਨੀਤਿਕ, ਧਾਰਮਿਕ ਅਤੇ ਸਮਾਜਕ ਇਕੱਠਾਂ ਉਪਰ ਪਾਬੰਦੀ ਲਗਾਈ ਗਈ ਹੈ।
ਉਥੇ ਹੀ ਵਿਆਹ ਸ਼ਾਦੀਆਂ ਦੇ ਸਮਾਗਮ ਅਤੇ ਅੰਤਿਮ ਸੰਸਕਾਰ ਦੇ ਵਿੱਚ ਵੀ 20 ਵਿਅਕਤੀਆਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਹੁਣ ਸੁਖਬੀਰ ਬਾਦਲ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਹੋ ਗਈ ਹੈ ਇਹ ਕਾਰਵਾਈ ਜਿਸ ਜਿਸ ਬਾਰੇ ਵੱਡੀ ਖਬਰ ਪ੍ਰਾਪਤ ਹੋਈ ਹੈ। ਅੱਜ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਘਰ ਤੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਨੀਤੀਆਂ ਦੀ ਉਲੰਘਣਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਕਿਉਂਕਿ ਥਾਣਾ ਲੰਬੀ ਚ ਅਕਾਲੀ ਦਲ ਦੇ ਸਟੂਡੈਂਟ ਵਿੰਗ ਐਸ ਓ ਆਈ ਦੇ ਨਵੇਂ ਨਿਯੁਕਤ ਪ੍ਰਧਾਨ ਰਾਬਿਨ ਬਰਾੜ ਸਮੇਤ ਕਰੀਬ 150 ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਜਿਨ੍ਹਾਂ ਨੂੰ ਮੰਗਲਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਬੁੱਧਵਾਰ ਨੂੰ ਉਹ ਸੁਖਬੀਰ ਬਾਦਲ ਦੀ ਰਿਹਾਇਸ਼ ਤੇ ਪਹੁੰਚ ਗਏ ਸਨ। ਇਸ ਮਾਮਲੇ ਵਿੱਚ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ। ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਸਾਰਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿੱਥੇ ਹਲਕਾ ਲੰਬੀ ਵਿੱਚ ਸੁਖਬੀਰ ਬਾਦਲ ਦੀ ਪਿੰਡ ਰਿਹਾਇਸ਼ ਤੇ ਪਹੁੰਚੇ ਤਾਂ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ।
ਸੁਖਬੀਰ ਸਿੰਘ ਬਾਦਲ ਵੱਲੋਂ ਉਸ ਮੌਕੇ ਤੇ ਸਾਰਿਆਂ ਨੂੰ ਸੰਬੋਧਨ ਕੀਤਾ ਗਿਆ ਸੀ,ਕਿ ਤੁਹਾਨੂੰ ਸਾਰਿਆਂ ਨੂੰ ਇਕੱਠੇ ਨਹੀਂ ਹੋਣਾ ਚਾਹੀਦਾ। ਉਥੇ ਹੀ ਲੰਬੀ ਥਾਣੇ ਵਿੱਚ ਸੁਖਬੀਰ ਸਿੰਘ ਬਾਦਲ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿੰਡ ਬਾਦਲ ਵਿਖੇ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਲਾਈਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕੀਤੀ ਹੈ,ਜਿੱਥੇ ਪੁਲਿਸ ਨੇ ਐਕਸ਼ਨ ਲਿਆ ਹੈ। ਸੁਖਬੀਰ ਸਿੰਘ ਬਾਦਲ ਖਿਲਾਫ਼ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਮੁਕਦਮਾ ਨੰਬਰ 109 ਹੇਠ ਐਫਆਈਆਰ ਦਰਜ ਕੀਤੀ ਗਈ ਹੈ।
Previous Postਅੱਜ ਪੰਜਾਬ ਚ ਕੋਰੋਨਾ ਨਾਲ ਹੋਈਆਂ ਏਨੀਆਂ ਜਿਆਦਾ ਮੌਤਾਂ ਛਾਈ ਸੋਗ ਦੀ ਲਹਿਰ ਅਤੇ ਆਏ ਏਨੇ ਪੌਜੇਟਿਵ
Next Postਕੈਪਟਨ ਨੇ ਕੋਰੋਨਾ ਨੂੰ ਰੋਕਣ ਲਈ ਪੰਜਾਬ ਚ ਕਰਤਾ ਸ਼ੁਰੂ ਇਹ ਕੰਮ – ਤਾਜਾ ਵੱਡੀ ਖਬਰ