ਹੁਣੇ ਹੁਣੇ ਸੁਪ੍ਰੀਮ ਕੋਰਟ ਨੇ ਸੁਣਾਇਆ ਖੇਤੀ ਬਿਲਾਂ ਤੇ ਇਹ ਫੈਸਲਾ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਉਸ ਸਮੇਂ ਤੋਂ ਹੀ ਕੇਂਦਰ ਸਰਕਾਰ ਅਤੇ ਕਿਸਾਨ ਜਥੇ-ਬੰਦੀਆਂ ਦੇ ਵਿਚਕਾਰ ਖਿੱਚੋਤਾਣ ਚਲਦੀ ਆ ਰਹੀ ਹੈ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪਹਿਲੇ ਸੂਬਾ ਪੱਧਰੀ ਸੰਘਰਸ਼ ਕੀਤਾ ਜਾ ਰਿਹਾ ਸੀ। ਸਰਕਾਰ ਨਾਲ ਕੀਤੀ ਮੀਟਿੰਗ ਬੇਸਿੱਟਾ ਰਹਿਣ ਤੇ ਕਿਸਾਨਾਂ ਵੱਲੋਂ ਚਲੋ ਦਿੱਲੀ ਦੇ ਤਹਿਤ ਦਿੱਲੀ ਦੀਆਂ ਸਰਹੱਦਾਂ ਨੂੰ ਰੋਕਣ ਦਾ ਫੈਸਲਾ ਲਿਆ ਗਿਆ।

ਜਿਸ ਦੇ ਤਹਿਤ 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੀਆਂ ਹਨ। ਇਹ ਅੰਦੋਲਨ ਇੱਕ ਸੂਬੇ ਦਾ ਨਾ ਹੋ ਕੇ ਪੂਰੇ ਦੇਸ਼ ਦਾ ਅੰਦੋਲਨ ਬਣ ਚੁੱਕਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਗੱਲ ਸੁਪਰੀਮ ਕੋਰਟ ਤੱਕ ਪਹੁੰਚੀ ਹੋਈ ਹੈ। 11 ਜਨਵਰੀ ਨੂੰ ਇਸ ਕਿਸਾਨੀ ਸੰਘਰਸ਼ ਬਾਰੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਣੀ ਸੀ। ਕੱਲ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ 12 ਜਨਵਰੀ ਨੂੰ ਦੋਬਾਰਾ ਸੁਣਵਾਈ ਦਾ ਆਦੇਸ਼ ਦਿੱਤਾ ਗਿਆ ਸੀ।

ਹੁਣ ਸੁਪਰੀਮ ਕੋਰਟ ਨੇ ਖੇਤੀ ਬਿੱਲਾਂ ਉਪਰ ਆਪਣਾ ਫੈਸਲਾ ਸੁਣਾ ਦਿੱਤਾ ਹੈ। ਅੱਜ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਕੇਂਦਰ ਨੂੰ ਵੱਡਾ ਝਟਕਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਉਪੱਰ ਅੰਤਰਿਮ ਰੋਕ ਲਗਾ ਦਿੱਤੀ ਹੈ। ਇਸ ਰੋਕ ਬਾਰੇ ਸੁਪਰੀਮ ਕੋਰਟ ਨੇ ਸਾਫ਼ ਕਰ ਦਿੱਤਾ ਹੈ ਕਿ ਇਹ ਅੰਤਰਿਮ ਰੋਕ ਹੈ। ਅਦਾਲਤ ਵੱਲੋਂ ਇਕ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਰੋਕ ਅਗਲੀ ਸੁਣਵਾਈ ਜਾਰੀ ਰਹੇਗੀ। ਕਿਸਾਨਾਂ ਵੱਲੋਂ ਵਕੀਲ ਐਮ ਐਲ ਸ਼ਰਮਾ ਨੇ ਸੁਪਰੀਮ ਕੋਰਟ ਵਿੱਚ ਕਿਹਾ ਹੈ

ਕਿ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਪੱਖ ਵਿੱਚ ਨਹੀਂ ਹਨ । ਇਸ ਲਈ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਪਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਜਿਸ ਕਾਰਨ ਹੁਣ ਤੱਕ ਹੋ ਰਹੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਸੁਪਰੀਮ ਕੋਰਟ ਦੇ ਇਸ ਫੈਸਲੇ ਨੇ ਕੇਂਦਰ ਸਰਕਾਰ ਦੀ ਚਿੰਤਾ ਨੂੰ ਵਧਾ ਦਿੱਤਾ ਹੈ।