ਹੁਣੇ ਹੁਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਈ ਇਹ ਵੱਡੀ ਖਬਰ – ਲਗਾਈ ਗਈ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ 

ਸਾਡੇ ਇਸ ਸਮਾਜ ਦੇ ਵਿਚ ਹਰ ਇੱਕ ਸਥਾਨ ਦੀ ਆਪਣੀ ਇਕ ਖਾਸ ਮਹੱਤਤਾ ਹੁੰਦੀ ਹੈ। ਜਿਨ੍ਹਾਂ ਵਿਚੋਂ ਕੁਝ ਸਥਾਨਾਂ ਦਾ ਸੰਬੰਧ ਇਤਿਹਾਸਕ ਹੁੰਦਾ ਹੈ ਅਤੇ ਕੁਝ ਦਾ ਸੰਬੰਧ ਧਾਰਮਿਕਤਾ ਨਾਲ ਹੁੰਦਾ ਹੈ। ਸਾਡੇ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਨਾਲ ਸਬੰਧਤ ਕਈ ਅਜਿਹੇ ਅਸਥਾਨ ਹਨ ਜਿੱਥੇ ਸੰਗਤਾਂ ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਦੇ ਲਈ ਜਾਂਦੀਆਂ ਹਨ। ਇੱਥੇ ਜਾ ਕੇ ਉਹ ਪਰਮਾਤਮਾ ਅੱਗੇ ਸਿਰ ਝੁਕਾਉਂਦਿਆਂ ਹਨ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੀਆਂ ਹਨ। ਬਹੁਤ ਸਾਰੇ ਧਾਰਮਿਕ ਅਸਥਾਨਾਂ ਤੋਂ ਸਾਨੂੰ ਉਸ ਪ੍ਰਮਾਤਮਾ ਦੇ ਆਸ਼ੀਰਵਾਦ ਦੇ ਰੂਪ ਵਿਚ ਪ੍ਰਸ਼ਾਦ ਦਿੱਤਾ ਜਾਂਦਾ ਹੈ ਜਿਸ ਨੂੰ ਛਕ ਕੇ ਅਸੀਂ ਆਪਣੇ-ਆਪ ਨੂੰ ਭਾਗਾਂ ਵਾਲੇ ਸਮਝਦੇ ਹਾਂ।

ਜੇਕਰ ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਸਭ ਤੋਂ ਵੱਡਾ ਪਰਮਾਤਮਾ ਦਾ ਦੁਆਰ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੈ ਜਿਥੇ ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਆਉਂਦੇ ਹਨ ਅਤੇ ਉਸ ਅਕਾਲ ਪੁਰਖ ਵਾਹਿਗੁਰੂ ਅੱਗੇ ਕੁੱਲ ਜਹਾਨ ਦੇ ਭਲੇ ਲਈ ਅਰਦਾਸ ਬੇਨਤੀ ਕਰਦੇ ਹਨ। ਇੱਥੋਂ ਮਿਲਣ ਵਾਲੇ ਪ੍ਰਸ਼ਾਦ ਦੇ ਨਾਲ ਦੇਸ਼ਾਂ-ਵਿਦੇਸ਼ਾਂ ਤੋਂ ਵੀ ਸੰਗਤਾਂ ਦਾ ਅਥਾਹ ਪਿਆਰ ਜੁੜਿਆ ਹੋਇਆ ਹੈ। ਪਰ ਪ੍ਰਸ਼ਾਦ ਦੇ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ।

ਇਸ ਫੈਸਲੇ ਅਨੁਸਾਰ ਅਰਦਾਸ ਕਰਵਾਉਣ ਜਾਂ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਂਟ ਕਰਨ ਤੋਂ ਬਾਅਦ ਦਿੱਤਾ ਜਾਂਦਾ ਪਤਾਸਿਆਂ ਦਾ ਪ੍ਰਸ਼ਾਦ ਬੰਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਮ ਤੋਂ ਲੈ ਕੇ ਖਾਸ ਦਿਨਾਂ ਦੌਰਾਨ ਇੱਥੇ ਇੱਕ ਕੁਇੰਟਲ ਤੋਂ ਲੈ ਕੇ ਡੇਢ ਕੁਇੰਟਲ ਤੱਕ ਪਤਾਸਿਆਂ ਦਾ ਪ੍ਰਸ਼ਾਦ ਰੋਜ਼ਾਨਾ ਹੀ ਅਰਦਾਸ ਕਰਵਾਉਣ ਤੋਂ ਬਾਅਦ ਸੰਗਤ ਵਿੱਚ ਵੰਡਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਸਾਲ 2004 ਵਿਚ ਵੀ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬਣ ਸਮੇਂ ਪਤਾਸਿਆਂ ਦਾ ਪ੍ਰਸਾਦ ਨੂੰ ਬੰਦ ਕਰ ਦਿੱਤਾ ਸੀ।

ਇਸ ਸਬੰਧੀ ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰੂ ਘਰਾਂ ਵਿਚ ਮਰਿਆਦਾ ਸਹਿਤ ਕੜਾਹ ਪ੍ਰਸ਼ਾਦ ਦੀ ਦੇਗ ਹੀ ਦਿੱਤੀ ਜਾਂਦੀ ਹੈ ਜੋ ਇੱਥੇ ਆਈਆਂ ਹੋਈਆਂ ਸੰਗਤਾ ਦੇ ਵਿੱਚ ਵੰਡੀ ਜਾਂਦੀ ਹੈ। ਜਦਕਿ ਪਤਾਸਿਆਂ ਦਾ ਪ੍ਰਸ਼ਾਦ ਮਨਮਤ ਹੈ ਅਤੇ ਇਹ ਕਿਸੇ ਕਿਸੇ ਨੂੰ ਹੀ ਦਿੱਤਾ ਜਾਂਦਾ ਹੈ ਜਿਸ ਕਾਰਨ ਕਈ ਵਾਰ ਸੰਗਤ ਦੇ ਮਨਾਂ ਨੂੰ ਠੇਸ ਪੁੱਜਦੀ ਹੈ।