ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੇਸ਼ ,ਕਈ ਮਰੇ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿਚ ਜਿਥੇ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ, ਉਥੇ ਹੀ ਵਾਪਰਨ ਵਾਲੇ ਵੱਖ-ਵੱਖ ਹਾਦਸਿਆਂ ਨੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਵਿੱਚ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਹਵਾਈ ਸਫ਼ਰ ਨੂੰ ਸਭ ਤੋਂ ਸੁਰੱਖਿਅਤ ਅਤੇ ਜਲਦ ਮੰਜ਼ਲ ਤੱਕ ਪਹੁੰਚਣ ਵਾਲਾ ਸਫਰ ਮੰਨਿਆ ਜਾਂਦਾ ਹੈ। ਉੱਥੇ ਹੀ ਇਸ ਸਫ਼ਰ ਦੌਰਾਨ ਬਹੁਤ ਸਾਰੇ ਹਾਦਸੇ ਹੋਣ ਦਾ ਖ਼ਤਰਾ ਵੀ ਮੰਡਰਾਉਂਦਾ ਰਹਿੰਦਾ ਹੈ। ਬਹੁਤ ਸਾਰੇ ਹਵਾਈ ਜਹਾਜ਼ ਅਚਾਨਕ ਆਈ ਤਕਨੀਕੀ ਖਰਾਬੀ ਦੇ ਕਾਰਨ ਵੀ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।

ਹੁਣ ਹਵਾਈ ਜਹਾਜ਼ ਕ੍ਰੈਸ਼ ਹੋਇਆ ਹੈ ਜਿਸ ਵਿੱਚ ਕਈਆਂ ਦੇ ਮਾਰੇ ਜਾਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਿਆਂਮਾਰ ਵਿਚ ਇਕ ਹਵਾਈ ਸੈਨਾ ਦੇ ਜਹਾਜ ਦੇ ਕ੍ਰੈਸ਼ ਹੋਣ ਦੀ ਸਾਹਮਣੇ ਆਈ ਹੈ। ਇਸ ਘਟਨਾ ਬਾਰੇ ਮੀਡੀਆ ਰਿਪੋਰਟਾਂ ਮੁਤਾਬਕ ਰਾਜ ਪ੍ਰਸ਼ਾਸਨ ਪਰੀਸ਼ਦ ਦੇ ਸੂਚਨਾ ਦਲ ਦੇ ਮੇਜਰ ਜਰਨਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਜਹਾਜ਼ ਜੋ ਰਾਜਧਾਨੀ ਸ਼ਹਿਰ ਨੇ ਪਾਏ ਤਾਵ ਤੋਂ ਪਾਇਨ ਊ ਲਵਿਨ ਆ ਰਿਹਾ ਸੀ। ਜੋ ਰਸਤੇ ਵਿੱਚ ਹੀ ਹਾਦਸਾਗ੍ਰਸਤ ਹੋ ਗਿਆ।

ਇਸ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਥੇ ਹੀ ਮੇਜਰ ਨੇ ਦੱਸਿਆ ਕਿ ਜਖ਼ਮੀ ਹੋਏ ਲੋਕਾਂ ਦੀ ਸਹੀ ਗਿਣਤੀ ਬਾਰੇ ਅਜੇ ਤੱਕ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ। ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਲੋਕਾਂ ਨੂੰ ਇਲਾਜ ਲਈ ਮਿਲਟਰੀ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ। ਰਾਹਤ ਟੀਮਾਂ ਵੱਲੋਂ ਮੌਕੇ ਉਪਰ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਜਾਰੀ।

ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਜ਼ਮੀਨ ਉਪਰ ਵੀ ਅੱਠ ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਵਿਚ 16 ਲੋਕ ਸਵਾਰ ਸਨ। 16 ਸੀਟਾਂ ਵਾਲਾ ਇਹ ਜਹਾਜ਼ ਮਾਂਡਲੇ ਵਿੱਚ ਹਾਦਸਾਗ੍ਰਸਤ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਬਚਾਅ ਕਰਮਚਾਰੀ ਮੌਕੇ ਉਪਰ ਪਹੁੰਚ ਗਏ। ਇਲਾਕੇ ਵਿੱਚ ਵਾਪਰੀ ਇਸ ਘਟਨਾ ਵਿੱਚ ਹੋਈਆਂ ਮੌਤਾਂ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।