ਹੁਣੇ ਹੁਣੇ ਹਸਪਤਾਲ ਚ ਦਾਖਲ ਰਾਮ ਰਹੀਮ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੁਨਾਰੀਆ ਜੇਲ੍ਹ ਵਿੱਚ ਸਜਾ ਕੱ-ਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਲਗਾਤਾਰ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ਵਿੱਚ ਬਣੇ ਰਹਦੇ ਹਨ। ਭਾਵੇਂ ਉਹ ਆਪਣੀ ਪਰੋਲ ਕਾਰਨ ਸੁਰਖੀਆਂ ਵਿਚ ਰਹਿੰਦੇ ਹਨ ਜਾਂ ਫਿਰ ਆਪਣੇ ਸ਼ਰਧਾਲੂਆਂ ਦੇ ਕਾਰਨ ਪਰ ਜੇਕਰ ਪਿਛਲੇ ਦਿਨਾਂ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਕੁਝ ਦਿਨਾਂ ਤੋਂ ਰਾਮ ਰਹੀਮ ਆਪਣੀ ਸਿਹਤ ਦੇ ਚਲਦਿਆਂ ਸੁਰਖੀਆਂ ਵਿੱਚ ਬਣੇ ਹੋਏ ਹਨ ਇਸੇ ਤਰ੍ਹਾਂ ਹੁਣ ਇਸ ਹਸਪਤਾਲ ਤੋਂ ਰਾਮ ਰਹੀਮ ਦੀ ਸਿਹਤ ਨਾਲ ਸਬੰਧਿਤ ਇੱਕ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਜਿਸ ਤੋਂ ਬਾਅਦ ਰਾਮ ਰਹੀਮ ਨੂੰ ਵਾਪਸ ਸੁਨਾਰੀਆ ਜੇਲ੍ਹ ਵਿਚ ਭੇਜ ਦਿੱਤਾ ਗਿਆ। ਦੱਸ ਦਈਏ ਕਿ ਰਾਮ ਰਹੀਮ ਦਾ ਆਰਟੀ-ਪੀਸੀਆਰ ਟੈਸਟ ਲੈ ਕੇ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਜਾਣਕਾਰੀ ਦੇ ਅਨੁਸਾਰ ਜਦੋਂ ਰਾਮ ਰਹੀਮ ਨੂੰ ਮੇਦਾਂਤ ਹਸਪਤਾਲ ਵਿਚ ਲਿਜਾਇਆ ਗਿਆ ਸੀ ਤਾਂ ਉਸ ਸਮੇਂ ਹਨੀਪ੍ਰੀਤ ਵੀ ਉਨ੍ਹਾਂ ਨਾਲ ਗਈ ਸੀ।

ਕਿਉਂਕਿ ਹਨੀਪ੍ਰੀਤ ਨੇ ਰਾਮ ਰਹੀਮ ਦੇ ਅਟੈਡੈਟ ਦੇ ਤੌਰ ਤੇ ਪਾਸ ਬਣਿਆ ਹੋਇਆ ਸੀ।ਦੱਸ ਦਈਏ ਕਿ ਇਸ ਸਮੇਂ ਦੌਰਾਨ ਰਾਮ ਰਹੀਮ ਨੇ ਕਈ ਪੈਰੋਕਾਰ ਮਿਲਣ ਲਈ ਹਸਪਤਾਲ ਦੇ ਬਾਹਰ ਇਕੱਠੇ ਹੋਏ ਸਨ ਜਿਸ ਦੇ ਚਲਦਿਆਂ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਡੀ ਗਿਣਤੀ ਵਿੱਚ ਹਸਪਤਾਲ ਦੇ ਬਾਹਰ ਪੁਲਿਸ ਵੀ ਤਾਇਨਾਤ ਕੀਤੀ ਗਈ ਸੀ।

ਦੱਸ ਦਈਏ ਕਿ ਇਹ ਰਾਮ ਰਹੀਮ ਦੀ ਸਿਹਤ ਖਰਾਬ ਹੋਣ ਕਾਰਨ ਉਸ ਨੂੰ ਸੁਨਾਰੀਆ ਜੇਲ੍ਹ ਤੋਂ ਰੋਹਤਕ ਪੀਜੀਆਈ ਵਿੱਚ ਲਿਜਾਇਆ ਗਿਆ ਸੀ ਜਿੱਥੇ ਰਾਮ ਰਹੀਮ ਦੇ ਕੁਝ ਸਿਹਤ ਸਬੰਧੀ ਟੈਸਟ ਕੀਤੇ ਗਏ ਸਨ ਜਿਸ ਤੋਂ ਬਾਅਦ ਉਸ ਨੂੰ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਰਾਮ ਰਹੀਮ ਸਿਹਤ ਠੀਕ ਹੋਣ ਕਾਰਨ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਪਹਿਲਾ ਰਾਮ ਰਹੀਮ ਕਰੋਨਾ ਸਕਰਾਤਮਕ ਹੋਣ ਦਾ ਵੀ ਸ਼ੱਕ ਜਾਹਿਰ ਕੀਤਾ ਗਿਆ ਸੀ ਜਿਸ ਤੋਂ ਰਾਮ ਰਹੀਮ ਦਾ ਕਰੋਨਾ ਟੈਸਟ ਵੀ ਕਰਵਾਇਆ ਗਿਆ ਜੋ ਨਾਕਰਾਤਮਕ ਆਇਆ ਸੀ।