ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਇੱਕ ਤੋਂ ਬਾਅਦ ਇੱਕ ਹੋਣ ਵਾਲੇ ਸੜਕ ਹਾਦਸਿਆਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਜਿੱਥੇ ਇਨ੍ਹਾਂ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਲੋਕਾਂ ਵਿਚ ਡਰ ਪੈਦਾ ਹੋ ਰਿਹਾ ਹੈ। ਕਿਉਂਕਿ ਕੁਝ ਹਾਦਸੇ ਕੁਦਰਤੀ ਵਾਪਰ ਜਾਂਦੇ ਹਨ ਅਤੇ ਕੁਝ ਇਨਸਾਨ ਦੀ ਗ਼ਲਤੀ ਨਾਲ ਵੀ ਵਾਪਰ ਜਾਂਦੇ ਹਨ। ਪਿਛਲੇ ਕੁਝ ਸਮੇਂ ਤੋਂ ਜਿੱਥੇ ਮੌਸਮ ਦੀ ਤਬਦੀਲੀ ਕਾਰਨ ਵੀ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਉੱਥੇ ਹੀ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਵਿੱਚ ਲਗਾਤਾਰ ਬਹੁਤ ਸਾਰੀਆਂ ਘਟਨਾਵਾਂ ਮੌਸਮ ਦੀ ਤਬਦੀਲੀ ਕਾਰਨ ਵਾਪਰੀਆਂ ਹਨ ਜਿਸ ਵਿੱਚ ਬਹੁਤ ਸਾਰੇ ਯਾਤਰੀਆਂ ਨੂੰ ਆਪਣੀ ਜਾਨ ਤੱਕ ਗੁਆਉਣੀ ਪਈ ਹੈ। ਹੁਣ ਹਿਮਾਚਲ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਤੇ ਚਲ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸੋਲਨ ਵਿੱਚ ਪੱਟਾ ਬਰੋਟੀ ਵਾਲਾ ਸੜਕ ਤੇ ਵਾਪਰੀ ਹੈ। ਜਿੱਥੇ ਬਹੁਤ ਸਾਰੇ ਯਾਤਰੀ ਗੰਭੀਰ ਜ਼ਖਮੀ ਹੋਏ ਹਨ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਐਚ ਆਰ ਟੀ ਸੀ ਦੀ ਬੱਸ ਜੋ ਕੇ ਉਸ ਸਮੇਂ ਜੋਹੜਜੀ ਸਾਹਿਬ ਤੋਂ ਨਾਲਾਗੜ੍ਹ ਜਾ ਰਹੀ ਸੀ। ਉੱਥੇ ਹੀ ਅਚਾਨਕ ਰਸਤੇ ਦੇ ਵਿੱਚ ਇਸ ਬੱਸ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਸੰਤੁਲਨ ਗਵਾਉਣ ਦੇ ਕਾਰਨ ਇਹ ਬੱਸ ਖੱਡ ਵਿੱਚ ਡਿੱਗ ਗਈ। ਜਿਸ ਵਿੱਚ ਸਵਾਰ ਯਾਤਰੀਆਂ ਨੂੰ ਬਚਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ।
ਖੱਡ ਵਿਚ ਡਿੱਗੀ ਬੱਸ ਵਿਚ 30 ਤੋਂ 40 ਯਾਤਰੀ ਸਵਾਰ ਸਨ। ਜਿਨ੍ਹਾਂ ਵਿੱਚੋਂ 27 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ 4 ਲੋਕ ਗੰਭੀਰ ਜ਼ਖਮੀ ਹੋਏ ਹਨ। ਮਾਮੂਲੀ ਸੱਟਾਂ ਵਾਲੇ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਨਾਲਾਗੜ੍ਹ ਦੇ ਹਸਪਤਾਲ ਭੇਜਿਆ ਜਾ ਰਿਹਾ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਸ ਡੀ ਐਮ ਨਾਲਾਗੜ੍ਹ ਮਹਿੰਦਰ ਪਾਲ ਗੁੱਜਰ ਨੇ ਦੱਸਿਆ ਹੈ, ਇਸ ਹਾਦਸੇ ਵਿੱਚ 31 ਲੋਕ ਜ਼-ਖ-ਮੀ ਹੋਏ ਹਨ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਪੰਜਾਬ ਚ ਵਾਪਰਿਆ ਕਹਿਰ : ਇਸ ਕਾਰਨ ਪਿਓ ਹੱਥੋਂ ਪੁੱਤ ਦੀ ਗਈ ਜਾਨ – ਤਾਜਾ ਵੱਡੀ ਖਬਰ
Next Postਪੰਜਾਬ ਦਾ ਨੌਜਵਾਨ ਡਿਊਟੀ ਤੇ ਇਸ ਤਰਾਂ ਹੋਇਆ ਸ਼ਹੀਦ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ