ਆਈ ਤਾਜਾ ਵੱਡੀ ਖਬਰ
ਇਸ ਸੰਸਾਰ ਦੇ ਵਿਚ ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰਦੀ ਰਹਿੰਦੀ ਹੈ ਜਿਸ ਦੇ ਬਹੁਤ ਸਾਰੇ ਕਾਰਨ ਹੁੰਦੇ ਹਨ। ਪਰ ਇਹਨਾਂ ਹਾਦਸਿਆਂ ਦੇ ਵਾਪਰਨ ਕਾਰਨ ਬਹੁਤ ਸਾਰੇ ਲੋਕਾਂ ਨੂੰ ਦੁੱਖਾਂ ਤਕਲੀਫਾਂ ਵਿਚੋਂ ਗੁਜ਼ਰਨਾ ਪੈਂਦਾ ਹੈ। ਬੁਰੇ ਸਮੇਂ ਦੀ ਮਾਰ ਜਦੋਂ ਪੈਂਦੀ ਹੈ ਤਾਂ ਸਥਿਤੀ ਕੀ ਹੈ ਉਸ ਦਾ ਕੋਈ ਫਰਕ ਨਹੀਂ ਪੈਂਦਾ। ਹਵਾਈ ਸਫ਼ਰ ਨੂੰ ਦੁਨੀਆਂ ਦਾ ਸੁਰੱਖਿਅਤ ਸਫਰ ਮੰਨਿਆ ਜਾਂਦਾ ਹੈ, ਪਰ ਜਦੋਂ ਹਵਾਈ ਸਫ਼ਰ ਨਾਲ ਜੁੜਿਆ ਹੋਇਆ ਕੋਈ ਵੀ ਹਾਦਸਾ, ਜਾਂ ਖ਼ਬਰ ਸੁਣਦੇ ਹਾਂ ਤਾਂ ਇਹ ਖਬਰ ਸਭ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ।
ਇਹੋ ਜਿਹੀਆਂ ਦੁਖਦਾਈ ਖਬਰਾਂ 2020 ਸਾਲ ਤੋਂ ਹੁਣ ਤਕ ਬਹੁਤ ਜ਼ਿਆਦਾ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਅਜਿਹੇ ਹਾਦਸਿਆਂ ਦਾ ਲੋਕਾਂ ਦੇ ਮਨਾਂ ਉੱਤੇ ਬਹੁਤ ਅਸਰ ਪੈਂਦਾ ਹੈ। ਪਿਛਲੇ ਸਾਲ ਤੋਂ ਹੀ ਹਵਾਈ ਹਾਦਸੇ ਹੋਣ ਦੇ ਬਹੁਤ ਸਾਰੇ ਕਾਰਨ ਸਾਹਮਣੇ ਆਏ ਹਨ। ਅਸਮਾਨ ਚ ਉੱਡਦੇ ਜਹਾਜ਼ ਵਿੱਚ ਅਚਾਨਕ ਹਾਦਸਾ ਵਾਪਰਨ ਕਾਰਨ ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਵਾਈ ਹਾਦਸਾ ਕੈਨੇਡਾ ਦੇ ਅਲਬਰਟਾ ਸ਼ਹਿਰ ਦੇ ਇਕ ਖੇਤ ਵਿੱਚ ਹੋਇਆ ਹੈ।
ਦਸਿਆ ਗਿਆ ਹੈ ਕਿ ਖੇਤਾਂ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਉਸ ਸਮੇਂ ਹੋ ਗਿਆ। ਜਦੋਂ ਇਸ ਪ੍ਰਾਈਵੇਟ ਹੈਲੀਕਾਪਟਰ ਵਿੱਚ ਸਵਾਰ ਹੋ ਕੇ ਇੱਕ ਪਰਵਾਰ ਕਿਤੇ ਜਾ ਰਿਹਾ ਸੀ। ਇਸ ਹਾਦਸੇ ਵਿਚ ਹੈਲੀਕਾਪਟਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿੱਚ ਪਤੀ ਪਤਨੀ ਅਤੇ ਉਨ੍ਹਾਂ ਦੇ 2 ਬੱਚੇ ਸ਼ਾਮਲ ਹਨ। ਨਿਊਜ ਐਜੰਸੀ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਸ਼ੁੱਕਰਵਾਰ ਨੂੰ ਵਾਪਰਿਆ। ਇਸ ਘਟਨਾ ਦੀ ਜਾਣਕਾਰੀ ਕੈਨੇਡੀਅਨ ਮਾਊਂਟਿਡ ਪੁਲਿਸ
ਵੱਲੋਂ ਕੀਤੀ ਗਈ ਹੈ। ਪ੍ਰਾਈਵੇਟ ਹੈਲੀਕਾਪਟਰ 8:50 ਸਵੇਰ ਦੇ ਸਮੇਂ ਤੇ ਖੇਤਾਂ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਇਸ ਬਾਰੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ। ਇਸ ਹਵਾਈ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਸਬੰਧੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਜਾਂਚ ਕਰ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
Previous Postਪੰਜਾਬ ਦੇ ਸ਼ਾਹੀ ਰਾਜ ਘਰਾਣੇ ਦਾ ਬੁਝਿਆ ਚਿਰਾਗ ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਕਨੇਡਾ ਚ ਟਰੂਡੋ ਨੇ ਕਰਤਾ ਵਿਦੇਸ਼ਾਂ ਤੋਂ ਆਇਆਂ ਲਈ ਇਹ ਵੱਡਾ ਐਲਾਨ